ETV Bharat / bharat

Coronavirus Update: ਦੇਸ਼ ਵਿੱਚ ਕੋਰੋਨਾ ਦੇ 123 ਨਵੇਂ ਮਾਮਲੇ ਦਰਜ, 1 ਮੌਤ, ਪੰਜਾਬ ਵਿੱਚ 7 ਨਵੇਂ ਕੇਸ - Punjab News

Coronavirus Update: ਪਿਛਲੇ 24 ਘੰਟਿਆਂ ਵਿੱਚ ਦੇਸ਼ 'ਚ ਕੋਰੋਨਾ ਦੇ 123 ਮਾਮਲੇ ਦਰਜ ਹੋਏ ਹਨ, ਜਦਕਿ ਪੰਜਾਬ ਵਿੱਚ ਪਿਛਲੇ 24 ਘੰਟਿਆਂ ਅੰਦਰ ਕੋਰੋਨਾ ਦੇ 7 ਨਵੇਂ ਕੇਸ ਦਰਜ ਹੋਏ ਹਨ।

Coronavirus Update
Coronavirus Update
author img

By

Published : Jun 7, 2023, 9:06 AM IST

ਨਵੀਂ ਦਿੱਲੀ: ਪਿਛਲੇ 24 ਘੰਟਿਆ ਅੰਦਰ ਦੇਸ਼ਭਰ ਵਿੱਚ ਕੋਰੋਨਾ ਦੇ 123 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44,991, 880 ਹੋ ਚੁੱਕੇ ਹਨ। 123 ਨਵੇਂ ਮਾਮਲੇ ਸਾਹਮਣੇ ਆਉਂਣ ਤੋਂ ਬਾਅਦ ਕੋਰੋਨਾ ਦੇ ਕੁੱਲ ਐਕਟਿਵ 3,001 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 314 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 56, 995 ਰਿਕਵਰੀਆਂ ਦਰਜ ਹੋਈਆਂ। ਉੱਥੇ ਹੀ, ਕੋਰੋਨਾ ਨਾਲ ਭਾਰਤ ਵਿੱਚ 1 ਕੋਰੋਨਾ ਪੀੜਤ ਦੀ ਮੌਤ ਦਰਜ ਹੋਈ ਹੈ ਜਿਸ ਨਾਲ ਹੁਣ ਤੱਕ ਕੁੱਲ ਮੌਤਾਂ ਦਾ ਅੰਕੜਾ 5,31, 884 ਹੋ ਚੁੱਕਾ ਹੈ।

ਕੋਰੋਨਾਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਮੰਗਲਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.8 ਫ਼ੀਸਦੀ ਦਰਜ ਹੋਇਆ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 615 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ।

Coronavirus Update
ਭਾਰਤ ਵਿੱਚ ਕੋਰੋਨਾ ਦੇ ਮਾਮਲੇ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 7 ਮਰੀਜ਼ ਹੀ ਸਾਹਮਣੇ ਆਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.30 ਫੀਸਦੀ ਦਰਜ ਹੋਈ ਹੈ। ਉੱਥੇ ਹੀ, 1 ਮਰੀਜ ਆਕਸੀਜਨ ਸਪੋਰਟ 'ਤੇ ਹਨ। ਪੰਜਾਬ ਵਿੱਚ ਮੰਗਲਵਾਰ ਨੂੰ ਕੋਰੋਨਾ ਦੇ ਕੁੱਲ 25 ਐਕਟਿਵ ਮਾਮਲੇ ਦਰਜ ਹੋਏ ਹਨ।

ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਮੰਗਲਵਾਰ ਨੂੰ ਵੀ ਕੋਰੋਨਾ ਨੂੰ ਮਾਤ ਦੇ ਕੇ ਕੁੱਲ 4 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਕੋਰੋਨਾ ਜਾਂਚ ਲਈ 2412 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 2310 ਟੈਸਟਾਂ ਦੀ ਜਾਂਚ ਕੀਤੀ ਗਈ।

1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਮੰਗਲਵਾਰ 6 ਜੂਨ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 599 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 25 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,566 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 73, 008 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.