ਨਵੀਂ ਦਿੱਲੀ: ਪਿਛਲੇ 24 ਘੰਟਿਆ ਅੰਦਰ ਦੇਸ਼ਭਰ ਵਿੱਚ ਕੋਰੋਨਾ ਦੇ 310 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44,990, 054 ਹੋ ਚੁੱਕੇ ਹਨ। 310 ਨਵੇਂ ਮਾਮਲੇ ਸਾਹਮਣੇ ਆਉਂਣ ਤੋਂ ਬਾਅਦ ਕੁੱਲ ਐਕਟਿਵ ਕੇਸ 4,709 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 571 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 53, 479 ਰਿਕਵਰੀਆਂ ਦਰਜ ਹੋਈਆਂ। ਉੱਥੇ ਹੀ, ਕੋਰੋਨਾ ਨਾਲ ਭਾਰਤ ਵਿੱਚ 2 ਮੌਤਾਂ ਦਰਜ ਹੋਈਆਂ ਹਨ ਜਿਸ ਨਾਲ ਹੁਣ ਤੱਕ ਕੁੱਲ ਮੌਤਾਂ ਦਾ ਅੰਕੜਾ 5,31, 866 ਹੋ ਚੁੱਕਾ ਹੈ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ: ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਸੋਮਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.80 ਫ਼ੀਸਦੀ ਦਰਜ ਹੋਇਆ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 500 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਕੋਈ ਵੀ ਮਰੀਜ਼ ਸਾਹਮਣੇ ਨਹੀਂ ਆਇਆ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.00 ਫੀਸਦੀ ਦਰਜ ਹੋਈ ਹੈ। ਉੱਥੇ ਹੀ, 1 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਦਕਿ ਲੈਵਲ-3 ਉੱਤੇ ਇਕ ਹੋਰ ਮਰੀਜ਼ ਹਸਪਤਾਲ ਭਰਤੀ ਹੈ। ਇਕ ਕੋਰੋਨਾ ਪੀੜਤ ਹਸਪਤਾਲ ਵਿੱਚ ਆਈਸੀਯੂ ਵਿੱਚ ਭਰਤੀ ਹੈ। ਪੰਜਾਬ ਵਿੱਚ ਸੋਮਵਾਰ ਨੂੰ ਕੋਰੋਨਾ ਦੇ ਕੁੱਲ 45 ਐਕਟਿਵ ਮਾਮਲੇ ਦਰਜ ਹੋਏ ਹਨ।
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਉੱਥੇ ਹੀ, ਸੋਮਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 18 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਕੋਰੋਨਾ ਜਾਂਚ ਲਈ 1, 512 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 1, 216 ਟੈਸਟਾਂ ਦੀ ਜਾਂਚ ਕੀਤੀ ਗਈ।
- Brutal Murder in Delhi: ਦਰਿੰਦਾ ਲੜਕੀ ਉਤੇ ਛੁਰੇ ਨਾਲ ਕਰਦਾ ਰਿਹਾ ਵਾਰ 'ਤੇ ਵਾਰ, ਮੂਕਦਰਸ਼ਕ ਬਣਕੇ ਖੜ੍ਹੇ ਰਹੇ ਲੋਕ !
- Girl Murdered in Delhi: ਦਿੱਲੀ 'ਚ ਪਹਿਲਾਂ ਵੀ ਪਾਗਲ ਪ੍ਰੇਮੀਆਂ ਨੇ ਕੀਤੇ ਅੱਤਿਆਚਾਰ, ਲੋਕ ਬਣੇ ਤਮਾਸ਼ਬੀਨ
- Brutal Murder in Delhi: ਪਹਿਲਾਂ ਤਾਂ ਸਭ ਝੂਠ ਲੱਗਿਆ ਪਰ ਜਦੋਂ ਬਾਹਰ ਗਈ ਤਾਂ ਲਾਸ਼ ਪਈ ਸੀ, ਮ੍ਰਿਤਕਾ ਦੀ ਮਾਂ ਨੇ ਦੱਸੀ ਦਰਦ ਭਰੀ ਕਹਾਣੀ
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਸੋਮਵਾਰ 29 ਮਈ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 568 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 45 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,566 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 72, 957 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।