ਨਵੀਂ ਦਿੱਲੀ: ਦੇਸ਼ਭਰ ਵਿੱਚ ਕੋਰੋਨਾ ਦੇ 400 ਨਵੇਂ ਤਾਜ਼ਾ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44,989, 744 ਹੋ ਚੁੱਕੇ ਹਨ। ਕੋਰੋਨਾ ਦੇ 400 ਨਵੇਂ ਸਾਹਮਣੇ ਆਉਂਣ ਤੋਂ ਬਾਅਦ ਕੁੱਲ ਐਕਟਿਵ 4, 972 ਹੋ ਗਏ ਹਨ। ਉੱਥੇ ਹੀ ਕੋਰੋਨਾ ਨਾਲ ਭਾਰਤ ਵਿੱਚ ਤਾਜ਼ਾ 2 ਮੌਤਾਂ ਦਰਜ ਹੋਈਆਂ ਹਨ, ਜਿਸ ਨਾਲ ਹੁਣ ਤੱਕ ਕੁੱਲ ਮੌਤਾਂ ਦਾ ਅੰਕੜਾ 5,31, 864 ਹੋ ਚੁੱਕਾ ਹੈ। ਪਿਛਲੇ 24 ਘੰਟਿਆਂ ਵਿੱਚ 685 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 52, 908 ਰਿਕਵਰੀਆਂ ਦਰਜ ਹੋਈਆਂ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ: ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਸ਼ਨੀਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.88 ਫ਼ੀਸਦੀ ਦਰਜ ਹੋਇਆ ਹੈ। ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 0.30 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 0.56 ਫੀਸਦੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 953 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਹਿਜ਼ 9 ਨਵੇਂ ਮਾਮਲੇ ਦਰਜ ਹੋਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.23 ਫੀਸਦੀ ਦਰਜ ਹੋਈ ਹੈ। ਉੱਥੇ ਹੀ, 1 ਮਰੀਜ ਆਕਸੀਜਨ ਸਪੋਰਟ 'ਤੇ ਹਨ। ਪੰਜਾਬ ਵਿੱਚ ਸ਼ਨੀਵਾਰ ਨੂੰ ਕੋਰੋਨਾ ਦੇ ਕੁੱਲ 63 ਐਕਟਿਵ ਮਾਮਲੇ ਦਰਜ ਹੋਏ ਹਨ। ਉੱਥੇ ਹੀ, ਹੁਸ਼ਿਆਰਪੁਰ ਵਿੱਚ ਇਕ ਕੋਰੋਨਾ ਮਰੀਜ਼ ਦੀ ਮੌਤ ਹੋਈ ਹੈ।
- Farmers Protest: ਰਾਕੇਸ਼ ਟਿਕੈਤ ਦੇ ਸੱਦੇ ਤੋਂ ਬਾਅਦ ਗਾਜ਼ੀਪੁਰ ਬਾਰਡਰ ਛਾਉਣੀ 'ਚ ਤਬਦੀਲ, ਧਾਰਾ 144 ਲਾਗੂ
- New Parliament Building: ਇਤਿਹਾਸਿਕ ਪਲ ! ਨਵੇਂ ਸੰਸਦ ਭਵਨ ਦਾ ਉਦਘਾਟਨ
- ਦੇਸ਼ ਨੂੰ ਮਿਲਿਆ ਨਵਾਂ ਸੰਸਦ ਭਵਨ, ਪੀਐਮ ਮੋਦੀ ਨੇ ਕੀਤਾ ਉਦਘਾਟਨ
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਸ਼ਨੀਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 27 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਕੋਰੋਨਾ ਜਾਂਚ ਲਈ 4, 270 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 3, 876 ਟੈਸਟਾਂ ਦੀ ਜਾਂਚ ਕੀਤੀ ਗਈ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਸ਼ਨੀਵਾਰ 27 ਮਈ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 563 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 63 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,566 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 72, 934 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।