ਨਵੀਂ ਦਿੱਲੀ / ਪੰਜਾਬ : ਪਿਛਲੇ 24 ਘੰਟਿਆ ਵਿੱਚ, ਵੀਰਵਾਰ ਨੂੰ ਦੇਸ਼ਭਰ ਵਿੱਚ ਕੋਰੋਨਾ ਦੇ 95 ਨਵੇਂ ਤਾਜ਼ਾ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44, 993, 766 ਹੋ ਚੁੱਕੇ ਹਨ। ਭਾਰਤ ਵਿੱਚ, ਵੀਰਵਾਰ ਨੂੰ ਕੋਰੋਨਾ ਦੇ ਕੁੱਲ ਐਕਟਿਵ 1, 784 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 95 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 60, 082 ਰਿਕਵਰੀਆਂ ਦਰਜ ਹੋਈਆਂ। ਪਿਛਲੇ 24 ਘੰਟਿਆ ਵਿੱਚ 2 ਕੋਰੋਨਾ ਪੀੜਤ ਮਰੀਜਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ, ਹੁਣ ਤੱਕ ਕੋਰੋਨਾ ਨਾਲ ਮਰਨ ਵਾਲੇ ਮਰੀਜਾਂ ਦਾ ਕੁੱਲ ਮੌਤਾਂ ਦਾ ਅੰਕੜਾ 5,31, 900 ਹੈ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਵੀਰਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.8 ਫ਼ੀਸਦੀ ਦਰਜ ਹੋਇਆ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 375 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ, ਜਦਕਿ ਕੋਰੋਨਾ ਟੈਸਟ ਲਈ 61, 201 ਸੈਂਪਲ ਲਏ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ, ਵੀਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਫਰੀਦਕੋਟ ਤੋਂ ਇਕ ਹੀ ਨਵਾਂ ਮਾਮਲਾ ਦਰਜ ਹੋਇਆ ਹੈ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.09 ਫੀਸਦੀ ਦਰਜ ਹੋਈ ਹੈ। ਉੱਥੇ ਹੀ, ਕੋਈ ਵੀ ਮਰੀਜ ਆਕਸੀਜਨ ਸਪੋਰਟ 'ਤੇ ਨਹੀਂ ਹੈ। ਪੰਜਾਬ ਵਿੱਚ ਵੀਰਵਾਰ ਨੂੰ ਕੋਰੋਨਾ ਦੇ ਕੁੱਲ 7 ਐਕਟਿਵ ਮਾਮਲੇ ਦਰਜ ਹੋਏ ਹਨ।
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਉੱਥੇ ਹੀ, ਵੀਰਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ 2 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ, ਜੋ ਕਿ ਅੰਮ੍ਰਿਤਸਰ ਤੇ ਮਲੇਰਕੋਟਲਾ ਨਾਲ ਸਬੰਧਤ ਹੈ। ਕੋਰੋਨਾ ਜਾਂਚ ਲਈ 1,069 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 1,115 ਟੈਸਟਾਂ ਦੀ ਜਾਂਚ ਕੀਤੀ ਗਈ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਵੀਰਵਾਰ 22 ਜੂਨ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 623 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 7 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,568 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 73, 048 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।