ਨਵੀਂ ਦਿੱਲੀ / ਪੰਜਾਬ : ਭਾਰਤ ਵਿੱਚ ਕੋਰੋਨਾਵਾਇਰਸ ਦੇ ਐਕਟਿਵ ਮਾਮਲੇ ਲਗਾਤਾਰ ਵੱਧ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਦੀ ਅਧਿਕਾਰਿਤ ਵੈਬਸਾਈਟ ਨੇ ਅੰਕੜੇ ਜਾਰੀ ਕੀਤੇ ਹਨ। ਭਾਰਤ ਵਿੱਚ ਕੋਵਿਡ-19 ਦੇ 2,035 ਨਵੇਂ ਮਾਮਲੇ ਦਰਜ ਹੋਏ ਹਨ। ਇਸ ਨਾਲ ਐਤਵਾਰ ਨੂੰ ਕੋਰੋਨਾਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 47, 22, 605 ਹੋ ਗਈ ਹੈ। ਉੱਥੇ ਹੀ, ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਵੀ 18 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 1,784 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ। ਦੱਸ ਦਈਏ ਕਿ ਕੋਰੋਨਾਵਾਇਰਸ ਨਾਲ, ਐਤਵਾਰ ਨੂੰ 4 ਮੌਤਾਂ ਦਰਜ ਹੋਈਆਂ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਐਤਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 98.77 ਫ਼ੀਸਦੀ ਰਿਕਰਵਰੀ ਰੇਟ ਦਰਜ ਹੋਈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 73, 335 ਦਰਜ ਹੋਈ, ਜਦਕਿ ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 2.87 ਫੀਸਦੀ ਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 2.24 ਫੀਸਦੀ ਉੱਤੇ ਬਣੀ ਹੋਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,66,11,814 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ 24 ਘੰਟਿਆਂ 'ਚ, ਕੋਵਿਡ-19 ਜਾਂਚ ਲਈ 1,33, 154 ਨਮੂਨੇ ਲਏ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ, ਐਤਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 66 ਨਵੇਂ ਮਾਮਲੇ ਦਰਜ ਹੋਏ ਹਨ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਜਲੰਧਰ-10, ਮੋਹਾਲੀ-21, ਫਿਰੋਜ਼ਪੁਰ-6, ਅੰਮ੍ਰਿਤਸਰ-07, ਲੁਧਿਆਣਾ-11, ਬਠਿੰਡਾ-2, ਫਤਹਿਗੜ੍ਹ ਸਾਹਿਬ-2, ਮੋਗਾ-1, ਤੇ ਫਰੀਦਕੋਟ-1 ਮਾਮਲੇ ਦਰਜ ਹੋਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟਿਵਿਟੀ ਦਰ 2.54 ਫੀਸਦੀ ਦਰਜ ਹੋਈ ਹੈ। 4 ਮਰੀਜ ਆਕਸੀਜਨ ਸਪੋਰਟ 'ਤੇ ਹਨ। ਉੱਥੇ ਹੀ ਇਕ ਹੋਰ ਮਰੀਜ਼ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਉੱਥੇ ਹੀ, ਐਤਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 22 ਮਰੀਜ਼ ਹੀ ਹਸਪਤਾਲ ਚੋਂ ਘਰ ਵਾਪਸ ਪਰਤੇ, ਇਨ੍ਹਾਂ ਚੋਂ ਮੋਹਾਲੀ-8, ਜਲੰਧਰ-5, ਕਪੂਰਥਲਾ-2, ਫਤਿਹਗੜ੍ਹ ਸਾਹਿਬ-2, ਹੁਸ਼ਿਆਰਪੁਰ-3 ਤੇ ਰੋਪੜ-2 ਤੋਂ ਕੋਰੋਨਾਵਾਇਰਸ ਪੀੜਤ ਸਿਹਤਮੰਦ ਹੋ ਕੇ ਵਾਪਸ ਘਰ ਪਰਤੇ ਹਨ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਐਤਵਾਰ 02 ਅਪ੍ਰੈਲ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 86, 329 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ 376 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,518 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 435 ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤ ਚੁੱਕੇ ਹਨ।
ਇਹ ਵੀ ਪੜ੍ਹੋ : Bhagwant Mann in Assam: ਅਸਾਮ 'ਚ ਬੋਲੇ ਭਗਵੰਤ ਮਾਨ, ਕਿਹਾ- ਜਿਸ ਦੇਸ਼ ਦਾ ਰਾਜਾ ਵਪਾਰੀ ਹੋਵੇ, ਉਸ ਦੇਸ਼ ਦੇ ਲੋਕ ਭਿਖਾਰੀ ਹੁੰਦੇ ਨੇ