ਨਵੀਂ ਦਿੱਲੀ / ਪੰਜਾਬ : ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਨਵੇਂ ਕੇਸਾਂ ਦੇ ਅੰਕੜੇ ਜਾਰੀ ਕੀਤੇ ਗਏ ਹਨ। ਕੇਂਦਰੀ ਸਿਹਤ ਮੰਤਰਾਲਾ ਮੁਤਾਬਕ, ਭਾਰਤ ਵਿੱਚ ਕੋਵਿਡ-19 ਦੇ 1,300 ਨਵੇਂ ਮਾਮਲੇ ਦਰਜ ਹੋਏ ਹਨ। ਇਸ ਨਾਲ ਵੀਰਵਾਰ ਨੂੰ ਕੋਰੋਨਾਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 99, 418 ਹੋ ਗਈ ਹੈ। ਉੱਥੇ ਹੀ, ਕੁੱਲ ਐਕਟਿਵ ਮਾਮਲੇ ਵੀ 7, 605 ਹੋ ਗਏ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 718 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤ ਚੁੱਕੇ ਹਨ। ਉੱਥੇ ਹੀ, ਕੋਰੋਨਾ ਵਾਇਰਸ ਨਾਲ, ਵੀਰਵਾਰ ਨੂੰ 3 ਮੌਤਾਂ ਹੋਈਆਂ ਹਨ।
ਕੋਰੋਨਾ ਰਿਕਰਵਰੀ ਰੇਟ ਦਰਜ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ, ਵੀਰਵਾਰ ਨੂੰ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 98.79 ਫ਼ੀਸਦੀ ਰਿਕਰਵਰੀ ਰੇਟ ਦਰਜ ਹੋਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 60, 997 ਹੋ ਗਈ ਹੈ। ਰੋਜ਼ਾਨਾ ਲਾਗ ਦਰ 1.09 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 0.98 ਫੀਸਦੀ ਦਰ ਹੋਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,65,28,710 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੇਂਦਰੀ ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਕੋਵਿਡ-19 ਲਈ 89,078 ਨਮੂਨੇ ਜਾਂਚ ਲਈ ਲਏ ਗਏ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ, ਵੀਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 18 ਨਵੇਂ ਮਾਮਲੇ ਦਰਜ ਹੋਏ ਹਨ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਗੁਰਦਾਸਪੁਰ-1, ਹੁਸ਼ਿਆਰਪੁਰ-2, ਮੋਹਾਲੀ-7, ਜਲੰਧਰ-4, ਪਟਿਆਲਾ-2 ਅਤੇ ਬਠਿੰਡਾ-2 ਕੋਰੋਨਾ ਦੇ ਨਵੇਂ ਮਾਮਲੇ ਦਰਜ ਹੋਏ ਹਨ।
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਵੀਰਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 12 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤ ਗਏ, ਜਿਨ੍ਹਾਂ ਵਿੱਚ ਜਲੰਧਰ-3, ਮੋਹਾਲੀ-6, ਫਤਹਿਗੜ੍ਹ ਸਾਹਿਬ-1 ਅਤੇ ਲੁਧਿਆਣਾ ਤੋਂ 2 ਕੋਰੋਨਾ ਵਾਇਰਸ ਪੀੜਤ ਠੀਕ ਹੋ ਕੇ ਵਾਪਸ ਘਰ ਪਰਤੇ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਵੀਰਵਾਰ 23 ਮਾਰਚ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 85, 891 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ 103 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,516 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 272 ਜਣੇ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤ ਚੁੱਕੇ ਹਨ।
H3N2 ਤੋਂ ਬੱਚਣ ਲਈ ਵਰਤੋਂ ਸਾਵਧਾਨੀਆਂ : H3N2 ਇਨਫਲੂਐਂਜ਼ਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਕੁਝ ਦਿਨਾਂ ਵਿੱਚ ਇਸ ਦੇ 450 ਤੋਂ ਵੱਧ ਮਾਮਲੇ ਦਰਜ ਹੋਏ ਹਨ। ਕੇਂਦਰ ਸਰਕਾਰ ਨੇ ਸੂਬਿਆਂ ਨੂੰ ਵੀ ਐਡਵਾਇਜ਼ਰੀ ਜਾਰੀ ਕੀਤੀ ਹੈ। ਡਾਕਟਰਾਂ ਨੇ ਅਲਰਟ ਰਹਿਣ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਇਨਫੈਕਸ਼ਨ ਹੋਣ ਤੋਂ ਬੱਚਣ ਲਈ ਸਾਵਧਾਨ ਰਹਿਣਾ ਜ਼ਰੂਰੀ ਹੈ। ਡਾਕਟਰਾਂ ਮੁਤਾਬਕ, H3N2 ਲੱਛਣ ਦਿਖੇ ਜਾਣ 'ਤੇ ਤੁਰੰਤ ਆਰਟੀਪੀਸੀਆਰ ਕਰਵਾ ਲੈਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਵਧੀਆਂ ਕਿਸਮ ਦੇ ਮਾਸਕ ਦੀ ਵਰਤੋਂ ਕਰਨੀ ਚਾਹੀਦੀ ਹੈ। ਸਮੇਂ-ਸਮੇਂ ਉੱਤੇ ਹੱਥ ਧੋਂਦੇ ਰਹੋ ਅਤੇ ਇਸ ਤੋਂ ਇਲਾਵਾ, H3N2 ਪੀੜਤ ਮਰੀਜ਼ਾਂ ਦੇ ਸੰਪਰਕ 'ਚ ਆਉਣ ਤੋਂ ਬਚਣਾ ਚਾਹੀਦਾ ਹੈ।
ਇਹ ਵੀ ਪੜ੍ਹੋ: Budget Session 2023: ਲੋਕ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਹੋਈ ਮੁਲਤਵੀ, ਰਾਹੁਲ ਦੇ ਮੁੱਦੇ ਉੱਤੇ ਹੋਈ ਤਕਰਾਰ