ETV Bharat / bharat

ਰਾਜ ਸਭਾ 'ਚ ਗੂੰਝਿਆ ਸ੍ਰੀ ਕਰਤਾਰਪੁਰ ਸਾਹਿਬ ਦਾ ਮੁੱਦਾ, ਸਾਂਸਦ ਰਾਘਵ ਚੱਢਾ ਨੇ ਰੱਖੀਆਂ ਇਹ ਮੰਗਾਂ - kartarpur corridor

ਆਮ ਆਦਮੀ ਪਾਰਟੀ ਦੇ ਸਾਂਸਦ ਰਾਘਵ ਚੱਢਾ ਨੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਮੁੱਦਾ ਸੰਸਦ ਵਿੱਚ ਚੁੱਕਿਆ।

In the Rajya Sabha, MP Raghav Chadha
In the Rajya Sabha, MP Raghav Chadha
author img

By

Published : Dec 9, 2022, 1:38 PM IST

Updated : Dec 9, 2022, 2:17 PM IST

ਨਵੀ ਦਿੱਲੀ: ਸੰਸਦ ਦੇ ਸਰਦ ਰੁੱਤ ਇਜਲਾਸ ਵਿੱਚ ਸੰਬੋਧਨ ਦੌਰਾਨ ਰਾਘਵ ਚੱਢਾ ਨੇ ਆਪਣੀ ਮੰਗ ਰੱਖੀ ਕਿ ਬਿਨਾਂ ਪਾਸਪੋਰਟ ਦੇ ਅੱਜ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਨਹੀਂ ਜਾ ਸਕਦੇ। ਸਾਡੀ ਮੰਗ ਹੈ ਕਿ ਭਾਰਤ ਸਰਕਾਰ ਪਾਸਪੋਰਟ ਦੇ ਮੁੱਦੇ 'ਤੇ ਪਾਕਿਸਤਾਨ ਸਰਕਾਰ ਨਾਲ ਗੱਲ ਕਰੇ ਅਤੇ ਇਸ ਸ਼ਰਤ ਨੂੰ ਖ਼ਤਮ ਕੀਤਾ ਜਾਵੇ।

ਚੱਢਾ ਨੇ ਮੁੱਖ ਹੇਠਲੀਆਂ ਮੰਗਾਂ ਨੂੰ ਮੁੱਖ ਰੱਖਿਆ-

  • ਸ਼ਰਧਾਲੂਆਂ ਤੋਂ ਵਸੂਲੀ ਜਾਣ ਵਾਲੀ $20 ਫੀਸ ਬੰਦ ਕਰੋ
  • ਬਿਨਾਂ ਪਾਸਪੋਰਟ ਦੇ ਆਉਣ ਦੀ ਇਜਾਜ਼ਤ
  • ਔਨਲਾਈਨ ਪ੍ਰਕਿਰਿਆ ਨੂੰ ਆਸਾਨ ਬਣਾਓ

ਸ਼ਰਧਾਲੂਆਂ ਨੂੰ ਦਰਪੇਸ਼ ਆਉਣ ਵਾਲੀਆਂ ਮੰਗਾ 'ਤੇ ਚਰਚਾ: ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਮੁੱਦਾ ਸੰਸਦ ਵਿੱਚ ਉਠਾਇਆ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ (AAP Raghav Chadha) ਨੇ ਇਹ ਮੁੱਦਾ ਰਾਜ ਸਭਾ ਵਿੱਚ ਚੁੱਕਿਆ ਅਤੇ ਸ਼ਰਧਾਲੂਆਂ ਨੂੰ ਦਰਪੇਸ਼ ਤਿੰਨ ਵੱਡੀਆਂ ਸਮੱਸਿਆਵਾਂ ਸੰਸਦ ਵਿੱਚ ਰੱਖੀਆਂ। ਇਕ ਸਖ਼ਸ਼ ਨੇ ਇਸ ਸਬੰਧੀ ਰਾਘਵ ਚੱਢਾ ਨੂੰ ਟੈਗ ਕਰਦੇ ਹੋਏ ਟਵੀਟ ਸ਼ੇਅਰ ਕੀਤਾ ਹੈ।

  • Breaking -

    आम आदमी पार्टी सांसद @raghav_chadha ने संसद में उठाया श्री करतारपुर साहिब गुरुद्वारे जाने वाले श्रद्धालुओं को आने वाली समस्याओं का मुद्दा

    1. श्रद्धालुओं से ली जाने वाली $20 फीस बंद हो
    2. पासपोर्ट के बिना दर्शन करने की अनुमति
    3. ऑनलाइन प्रोसेस को आसान बनाया जाए pic.twitter.com/dlEXi74Dxx

    — Rahul Tahiliani (@Rahultahiliani9) December 9, 2022 " class="align-text-top noRightClick twitterSection" data=" ">

ਰਾਘਵ ਚੱਢਾ ਨੇ ਰਾਜ ਸਭਾ ਵਿੱਚ ਕਿਹਾ ਕਿ ਜਦੋਂ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਲਈ ਲਾਂਘਾ ਖੋਲ੍ਹਿਆ ਗਿਆ ਤਾਂ ਹਰ ਕੋਈ ਬਾਬੇ ਨਾਨਕ ਦੇ ਰੰਗ ਵਿੱਚ ਰੰਗਿਆ ਗਿਆ। ਹੁਣ ਹਰ ਨੌਜਵਾਨ, ਬੱਚਾ ਅਤੇ ਬੁੱਢਾ ਸ਼੍ਰੀ ਕਰਤਾਰਪੁਰ ਸਾਹਿਬ ਜਾਣਾ ਚਾਹੁੰਦਾ ਹੈ, ਬਾਬਾ ਗੁਰੂ ਨਾਨਕ ਦੇ ਦਰਸ਼ਨ ਕਰਨਾ ਚਾਹੁੰਦਾ ਹੈ। ਪਰ ਹਰ ਸ਼ਰਧਾਲੂ ਨੂੰ ਸ਼੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਲਈ ਤਿੰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਕੋਰੀਡੋਰ ਨਵੰਬਰ 2019 ਵਿੱਚ ਖੁੱਲ੍ਹਿਆ: ਜ਼ਿਕਰਯੋਗ ਹੈ ਕਿ ਸ਼੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਪਾਕਿਸਤਾਨ ਦੀ ਸਰਹੱਦ 'ਤੇ ਸਥਿਤ ਹੈ। ਕਿਹਾ ਜਾਂਦਾ ਹੈ ਕਿ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ ਸਾਲ ਦਰਬਾਰ ਸਾਹਿਬ ਵਿਚ ਬਿਤਾਏ ਸਨ। 1539 ਵਿੱਚ, ਸ਼੍ਰੀ ਗੁਰੂ ਨਾਨਕ ਦੇਵ ਜੀ ਨੇ 22 ਸਤੰਬਰ ਨੂੰ ਕਰਤਾਰਪੁਰ ਵਿਖੇ ਆਖਰੀ ਸਾਹ ਲਿਆ। ਕਰਤਾਰਪੁਰ ਲਾਂਘਾ ਪਾਕਿਸਤਾਨ ਦੇ ਗੁਰਦੁਆਰਾ ਦਰਬਾਰ ਸਾਹਿਬ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜਦਾ ਹੈ। ਇਹ ਕੋਰੀਡੋਰ ਨਵੰਬਰ 2019 ਵਿੱਚ ਖੋਲ੍ਹਿਆ ਗਿਆ ਸੀ। ਇਸ ਤੋਂ ਬਾਅਦ ਦੁਨੀਆ ਭਰ ਚੋਂ ਸਿੱਖ ਸੰਗਤ ਨਨਕਾਣਾ ਸਾਹਿਬ ਦੇ ਦਰਸ਼ਨ ਕਰਨ ਲਈ ਸਰੱਹਦ ਪਾਰ ਕਰਤਾਰਪੁਰ ਸਾਹਿਬ ਜਾਂਦੀ ਹੈ।

ਇਹ ਵੀ ਪੜ੍ਹੋ: ਕਾਂਗਰਸ ਦਾ ਵੱਡਾ ਹਮਲਾ ਕਿਹਾ ਰਾਹੁਲ ਗਾਂਧੀ ਤੋਂ ਡਰਦੇ ਹਨ ਪੀਐਮ ਮੋਦੀ

Last Updated : Dec 9, 2022, 2:17 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.