ETV Bharat / bharat

ਇਨਕਮ ਟੈਕਸ ਰਿਟਰਨ ਭਰਨ ਦੀ ਤਰੀਕ ’ਚ ਵਾਧਾ, ਜਾਣੋ ਆਖਰੀ ਤਰੀਕ - ਇਨਕਮ ਟੈਕਸ ਰਿਟਰਨ ਭਰਨ ਦੀ ਆਖਰੀ ਮਿਤੀ

ਕੇਂਦਰ ਸਰਕਾਰ ਨੇ ਵਿੱਤੀ ਸਾਲ 2021-22 ਲਈ ਇਨਕਮ ਟੈਕਸ ਰਿਟਰਨ ਭਰਨ ਦੀ ਆਖਰੀ ਮਿਤੀ (Income tax return filing deadline extended) 15 ਮਾਰਚ ਤੱਕ ਵਧਾ ਦਿੱਤੀ ਹੈ। ਸੀਬੀਡੀਟੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।

ਇਨਕਮ ਟੈਕਸ ਰਿਟਰਨ ਭਰਨ ਦੀ ਤਰੀਕ ’ਚ ਵਾਧਾ
ਇਨਕਮ ਟੈਕਸ ਰਿਟਰਨ ਭਰਨ ਦੀ ਤਰੀਕ ’ਚ ਵਾਧਾ
author img

By

Published : Jan 12, 2022, 10:43 AM IST

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਵਿੱਤੀ ਸਾਲ 2021-22 ਲਈ ਇਨਕਮ ਟੈਕਸ ਰਿਟਰਨ ਭਰਨ ਦੀ ਸਮਾਂ ਸੀਮਾ 15 ਮਾਰਚ ਤੱਕ ਵਧਾਈ ਹੈ। ਕੇਂਦਰੀ ਪ੍ਰਤੱਖ ਕਰ ਬੋਰਡ (CBDT) ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਇਨਕਮ ਟੈਕਸ ਵਿਭਾਗ ਨੇ ਇਨਕਮ ਟੈਕਸ ਰਿਟਰਨ ਭਰਨ ਦੀ ਆਖਰੀ ਮਿਤੀ 31 ਜੁਲਾਈ ਤੋਂ ਵਧਾ ਕੇ 31 ਦਸੰਬਰ ਕਰ ਦਿੱਤੀ ਸੀ।

ਪਿਛਲੇ ਦਸੰਬਰ ਮਹੀਨੇ 'ਚ ਇਨਕਮ ਟੈਕਸ ਵਿਭਾਗ ਨੇ ਦੱਸਿਆ ਸੀ ਕਿ ਪਿਛਲੇ ਵਿੱਤੀ ਸਾਲ 'ਚ ਚਾਰ ਕਰੋੜ ਤੋਂ ਜ਼ਿਆਦਾ ਆਈ.ਟੀ.ਆਰ. ਫਾਈਲ ਕੀਤੇ ਜਾ ਚੁੱਕੇ ਹਨ ਅਤੇ 21 ਦਸੰਬਰ ਨੂੰ ਕਰੀਬ 8.7 ਲੱਖ ਰਿਟਰਨ ਦਾਖਲ ਕੀਤੇ ਗਏ ਹਨ। ਵਿਅਕਤੀਗਤ ਟੈਕਸਦਾਤਾਵਾਂ ਲਈ ਇਨਕਮ ਟੈਕਸ ਰਿਟਰਨ (ITR) ਫਾਈਲ ਕਰਨ ਦੀ ਆਖਰੀ ਮਿਤੀ 31 ਦਸੰਬਰ ਹੈ। ਇਸ ਨਾਲ ਈ-ਫਾਈਲਿੰਗ 'ਚ ਵਾਧਾ ਹੋਇਆ ਹੈ ਅਤੇ ਪਿਛਲੇ ਸੱਤ ਦਿਨਾਂ 'ਚ 46.77 ਲੱਖ ਰਿਟਰਨ ਫਾਈਲ ਕੀਤੇ ਗਏ ਹਨ।

ਇਨਕਮ ਟੈਕਸ ਵਿਭਾਗ ਉਨ੍ਹਾਂ ਟੈਕਸਦਾਤਾਵਾਂ ਨੂੰ ਐਸਐਮਐਸ ਅਤੇ ਈਮੇਲ ਭੇਜ ਰਿਹਾ ਹੈ ਜਿਨ੍ਹਾਂ ਨੇ ਵਿੱਤੀ ਸਾਲ 2020-21 (31 ਮਾਰਚ, 2021 ਨੂੰ ਖਤਮ ਹੋਣ ਵਾਲੇ) ਲਈ ਆਪਣੀ ਰਿਟਰਨ ਫਾਈਲ ਕਰਨ ਲਈ ਅਜੇ ਤੱਕ ਇਨਕਮ ਟੈਕਸ ਰਿਟਰਨ ਦਾਖਲ ਨਹੀਂ ਕੀਤੇ ਹਨ।

ਇਹ ਵੀ ਪੜ੍ਹੋ: ਭਾਰਤ 'ਚ ਅਮਰੀਕੀ ਪੋਰਕ ਤੇ ਉਸ ਤੋਂ ਬਣੇ ਉਤਪਾਦਾਂ ਦੀ ਦਰਾਮਦ ਨੂੰ ਮਨਜ਼ੂਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.