ETV Bharat / bharat

ਅਗਨੀਪਥ ਭਰਤੀ ਸਕੀਮ ਦੇ ਵਿਰੋਧ 'ਚ ਅੱਜ ਭਾਰਤ ਬੰਦ ਦਾ ਐਲਾਨ - ਨਵੀਂ ਦਿੱਲੀ

ਫਿਲਹਾਲ ਬਿਹਾਰ ਬੰਦ ਦੇ ਸੱਦੇ 'ਤੇ ਪ੍ਰਦਰਸ਼ਨਕਾਰੀਆਂ ਅਤੇ ਵਿਦਿਆਰਥੀ ਸੰਗਠਨਾਂ ਦੇ ਸੱਦੇ ਤੋਂ ਬਾਅਦ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਦੇਸ਼ ਦੇ ਸਾਰੇ ਰਾਜਾਂ 'ਚ ਪ੍ਰਸ਼ਾਸਨ ਨੇ ਸੁਰੱਖਿਆ ਵਿਵਸਥਾ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਦੇਸ਼ ਭਰ 'ਚ ਅਗਨੀਪਥ ਯੋਜਨਾ ਦਾ ਵਿਰੋਧ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਕਈ ਰਾਜਾਂ ਵਿੱਚ ਹਜ਼ਾਰਾਂ ਨੌਜਵਾਨ ਇਸ ਯੋਜਨਾ ਦਾ ਵਿਰੋਧ ਕਰਦੇ ਨਜ਼ਰ ਆ ਰਹੇ ਹਨ।

India announces shutdown today in protest of Agnipath recruitment scheme

author img

By

Published : Jun 20, 2022, 8:20 AM IST

ਨਵੀਂ ਦਿੱਲੀ: ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਨੂੰ ਲੈ ਕੇ ਦੇਸ਼ ਭਰ ਵਿੱਚ ਲਗਾਤਾਰ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਇਸ ਦੇ ਨਾਲ ਹੀ ਕਈ ਰਾਜਾਂ ਵਿੱਚ ਇਹ ਪ੍ਰਦਰਸ਼ਨ ਹਿੰਸਕ ਹੁੰਦੇ ਵੀ ਦੇਖੇ ਗਏ ਹਨ। ਫਿਲਹਾਲ ਬਿਹਾਰ ਬੰਦ ਦੇ ਸੱਦੇ 'ਤੇ ਪ੍ਰਦਰਸ਼ਨਕਾਰੀਆਂ ਅਤੇ ਵਿਦਿਆਰਥੀ ਸੰਗਠਨਾਂ ਦੇ ਸੱਦੇ ਤੋਂ ਬਾਅਦ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਦੇਸ਼ ਦੇ ਸਾਰੇ ਰਾਜਾਂ 'ਚ ਪ੍ਰਸ਼ਾਸਨ ਨੇ ਸੁਰੱਖਿਆ ਵਿਵਸਥਾ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਦੇਸ਼ ਭਰ 'ਚ ਅਗਨੀਪਥ ਯੋਜਨਾ ਦਾ ਵਿਰੋਧ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਕਈ ਰਾਜਾਂ ਵਿੱਚ ਹਜ਼ਾਰਾਂ ਨੌਜਵਾਨ ਇਸ ਯੋਜਨਾ ਦਾ ਵਿਰੋਧ ਕਰਦੇ ਨਜ਼ਰ ਆ ਰਹੇ ਹਨ।

ਅਗਨੀਪਥ ਯੋਜਨਾ ਨੂੰ ਲੈ ਕੇ ਐਤਵਾਰ ਨੂੰ ਤਿੰਨਾਂ ਸੈਨਾਵਾਂ ਵੱਲੋਂ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਅਗਨੀਪੱਥ ਸਕੀਮ ਦੇ ਲਾਭ ਦੱਸੇ ਗਏ। ਉੱਥੇ ਹੀ ਹੁਣ ਪ੍ਰਦਰਸ਼ਨਕਾਰੀ ਨੌਜਵਾਨਾਂ ਨੇ ਅੱਜ ਭਾਰਤ ਬੰਦ ਦਾ ਐਲਾਨ ਕਰ ਦਿੱਤਾ ਹੈ। ਭਾਰਤ ਬੰਦ ਦੇ ਐਲਾਨ ਦੇ ਮੱਦੇਨਜ਼ਰ ਆਰਪੀਐਫ ਅਤੇ ਜੀਆਰਪੀ ਹਾਈ ਅਲਰਟ 'ਤੇ ਹੈ। ਇਸ ਲਈ ਆਰਪੀਐਫ ਦੇ ਸੀਨੀਅਰ ਅਧਿਕਾਰੀਆਂ ਨੇ ਹਿੰਸਾ ਵਿੱਚ ਸ਼ਾਮਲ ਪ੍ਰਦਰਸ਼ਨਕਾਰੀਆਂ ਨਾਲ ਸਖ਼ਤੀ ਨਾਲ ਨਜਿੱਠਣ ਦੇ ਹੁਕਮ ਦਿੱਤੇ ਹਨ। ਹੁਕਮਾਂ ਵਿੱਚ ਸਪੱਸ਼ਟ ਕਿਹਾ ਗਿਆ ਹੈ ਕਿ ਹਿੰਸਾ ਕਰਨ ਵਾਲਿਆਂ ਖ਼ਿਲਾਫ਼ ਗੰਭੀਰ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾਵੇਗੀ।

ਭਾਰਤ ਬੰਦ ਦੇ ਐਲਾਨ ਤੋਂ ਬਾਅਦ ਆਰਪੀਐਫ ਅਤੇ ਜੀਆਰਪੀ ਅਧਿਕਾਰੀਆਂ ਨੇ ਕਿਹਾ ਹੈ ਕਿ ਹਰ ਕੋਨੇ 'ਤੇ ਤਿੱਖੀ ਨਜ਼ਰ ਰੱਖੀ ਜਾਵੇਗੀ। ਜੇਕਰ ਕੋਈ ਪ੍ਰਦਰਸ਼ਨਕਾਰੀ ਹਿੰਸਾ ਵਿੱਚ ਸ਼ਾਮਲ ਹੁੰਦਾ ਹੈ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਭਾਰਤ ਬੰਦ ਦੌਰਾਨ ਹਰ ਗਤੀਵਿਧੀ 'ਤੇ ਸਾਵਧਾਨੀ ਨਾਲ ਨਜ਼ਰ ਰੱਖੀ ਜਾਵੇਗੀ। ਇਸ ਦੇ ਨਾਲ ਹੀ ਮੋਬਾਈਲ, ਕੈਮਰੇ, ਸੀਸੀਟੀਵੀ ਰਾਹੀਂ ਹਿੰਸਾ ਕਰਨ ਵਾਲਿਆਂ ਖ਼ਿਲਾਫ਼ ਡਿਜੀਟਲ ਸਬੂਤ ਇਕੱਠੇ ਕਰਨ ਦੇ ਹੁਕਮ ਦਿੱਤੇ ਗਏ ਹਨ।

ਭਾਰਤ ਬੰਦ ਕਾਰਨ ਪੰਜਾਬ ਪੁਲਸ ਅਲਰਟ: ਫੌਜ 'ਚ ਭਰਤੀ ਲਈ ਸ਼ੁਰੂ ਕੀਤੀ ਗਈ ਨਵੀਂ ਅਗਨੀਪੱਥ ਯੋਜਨਾ ਦੇ ਖਿਲਾਫ ਸੋਮਵਾਰ ਨੂੰ ਸੰਭਾਵਿਤ ਭਾਰਤ ਬੰਦ ਦੇ ਮੱਦੇਨਜ਼ਰ ਪੰਜਾਬ ਪੁਲਸ ਨੂੰ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪੰਜਾਬ ਦੇ ਸਾਰੇ ਪ੍ਰਮੁੱਖ ਮਿਲਟਰੀ ਕੋਚਿੰਗ ਇੰਸਟੀਚਿਊਟਸ ਦੇ ਆਲੇ-ਦੁਆਲੇ ਸੁਰੱਖਿਆ ਵਧਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

ਹਰਿਆਣਾ 'ਚ ਸੁਰੱਖਿਆ ਦੇ ਸਖਤ ਇੰਤਜ਼ਾਮ:ਹਰਿਆਣਾ 'ਚ ਵੀ ਫੌਜ ਦੀ ਅਗਨੀਪਥ ਯੋਜਨਾ ਦੇ ਖਿਲਾਫ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਚੱਲਦਿਆਂ ਸੁਰੱਖਿਆ ਵਿਵਸਥਾ ਨੂੰ ਲੈ ਕੇ ਭਾਰਤ ਬੰਦ ਦੇ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਜਿਸ ਦੇ ਤਹਿਤ ਫਰੀਦਾਬਾਦ ਪੁਲਿਸ ਨੇ ਕਾਨੂੰਨ ਵਿਵਸਥਾ ਦੇ ਨਜ਼ਰੀਏ ਤੋਂ ਸੁਰੱਖਿਆ ਵਿਵਸਥਾ ਨਾਲ ਜੁੜੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਸੁਰੱਖਿਆ ਵਿਵਸਥਾ ਬਣਾਈ ਰੱਖਣ ਲਈ ਅੱਜ ਫਰੀਦਾਬਾਦ ਵਿੱਚ 2 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

ਝਾਰਖੰਡ 'ਚ ਸਕੂਲ ਰਹਿਣਗੇ ਬੰਦ: ਮੱਧ ਭਾਰਤ 'ਚ ਵੀ ਅਗਨੀਪਥ ਯੋਜਨਾ ਦੇ ਵਿਰੋਧ ਦਾ ਮਾੜਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਨੌਜਵਾਨਾਂ ਵੱਲੋਂ ਦਿੱਤੇ ਗਏ ਭਾਰਤ ਬੰਦ ਦੇ ਮੱਦੇਨਜ਼ਰ ਝਾਰਖੰਡ ਵਿੱਚ ਸੋਮਵਾਰ ਨੂੰ ਸਾਰੇ ਸਕੂਲ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਝਾਰਖੰਡ ਦੇ ਸਿੱਖਿਆ ਅਧਿਕਾਰੀ ਨੇ ਜਾਣਕਾਰੀ ਦਿੱਤੀ ਹੈ ਕਿ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਝਾਰਖੰਡ ਦੇ ਸਾਰੇ ਸਕੂਲ ਸੋਮਵਾਰ ਨੂੰ ਬੰਦ ਰਹਿਣਗੇ।

ਇਹ ਵੀ ਪੜ੍ਹੋ : ਪ੍ਰਦਰਸ਼ਨ ਅਤੇ ਤੋੜਫੋੜ 'ਚ ਸ਼ਾਮਲ ਨੌਜਵਾਨ ਅਗਨੀਪਥ ਸਕੀਮ 'ਚ ਨਹੀਂ ਹੋ ਪਾਉਣਗੇ ਭਰਤੀ

ETV Bharat Logo

Copyright © 2025 Ushodaya Enterprises Pvt. Ltd., All Rights Reserved.