ਨਵੀਂ ਦਿੱਲੀ : ਕੇਂਦਰੀ ਸਿਹਤ ਮੰਤਰਾਲੇ ਦੇ ਮੁਤਾਬਕ, ਭਾਰਤ ਵਿੱਚ ਕੋਰੋਨਾ ਵਾਇਰਸ ਦੇ 30,549 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਪਿਛਲੇ 24 ਘੰਟਿਆਂ 'ਚ 422 ਮੌਤਾਂ ਹੋਈਆਂ ਹਨ। ਜਿਸ ਤੋਂ ਬਾਅਦ ਕੋਰੋਨਾ ਦੇ ਕੇਸਾਂ ਦੀ ਕੁੱਲ ਗਿਣਤੀ ਵੱਧ ਕੇ 3,17,26,507 ਹੋ ਗਈ ਹੈ, ਜਦੋਂ ਕਿ ਮੌਤਾਂ ਦੀ ਕੁੱਲ ਗਿਣਤੀ 4,25,195 ਹੋ ਗਈ ਹੈ।
ਮੰਗਲਵਾਰ ਸਵੇਰੇ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿੱਚ 38,887 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਇਸ ਵੇਲੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 4,04,958 ਹੈ। ਸਿਹਤ ਮੰਤਰਾਲੇ ਨੇ ਕਿਹਾ ਕਿ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਹੁਣ ਰਿਕਵਰੀ ਰੇਟ 97.38% ਹੈ ਅਤੇ ਰੋਜ਼ਾਨਾ ਪੌਜ਼ੀਟਿਵਿਟੀ ਰੇਟ 1.85% ਹੈ।
- " class="align-text-top noRightClick twitterSection" data="">
ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਨੇ ਕਿਹਾ ਕਿ ਸੋਮਵਾਰ ਨੂੰ ਭਾਰਤ ਵਿੱਚ ਕੋਰੋਨਾ ਵਾਇਰਸ ਲਈ 16,49,295 ਨਮੂਨਿਆਂ ਦੀ ਜਾਂਚ ਕੀਤੀ ਗਈ ਅਤੇ 2 ਅਗਸਤ ਤੱਕ ਕੁੱਲ 47,12,94,789 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ।
ਜੇਕਰ ਟੀਕਾਕਰਣ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਵਿਡ ਟੀਕੇ ਦੀਆਂ 61,09,587 ਖੁਰਾਕਾਂ ਦਿੱਤੀਆਂ ਗਈਆਂ ਅਤੇ ਹੁਣ ਤੱਕ ਕੁੱਲ 47,85,44,114 ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਇਹ ਵੀ ਪੜ੍ਹੋ : ਮੱਛਰਾਂ ਨੂੰ ਬਾਂਝ ਬਣਾਉਣਗੇ ਵਿਗਿਆਨਿਕ !