ਨਵੀਂ ਦਿੱਲੀ: ਦੇਸ਼ ਵਿੱਚ ਅੱਜ ਵੀ ਕੋਰੋਨਾ ਵਾਇਰਸ (Coronavirus) ਦੇ ਮਾਮਲੇ ਘੱਟ ਹੋਏ ਹਨ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 1 ਲੱਖ 27 ਹਜ਼ਾਰ 952 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 1059 ਲੋਕਾਂ ਦੀ ਮੌਤ ਹੋ ਗਈ ਹੈ। ਸ਼ੁੱਕਰਵਾਰ ਦੇ ਮੁਕਾਬਲੇ ਸ਼ਨੀਵਾਰ ਨੂੰ ਕੋਰੋਨਾ ਦੇ ਘੱਟ ਮਾਮਲੇ ਦਰਜ ਕੀਤੇ ਗਏ ਹਨ। ਸ਼ੁੱਕਰਵਾਰ ਨੂੰ ਇੱਕ ਲੱਖ 49 ਹਜ਼ਾਰ 394 ਮਾਮਲੇ ਆਏ ਸਨ। ਦੇਸ਼ ਵਿੱਚ ਸਕਾਰਾਤਮਕਤਾ ਦਰ ਹੁਣ 7.98 ਫੀਸਦ ਹੈ।
- " class="align-text-top noRightClick twitterSection" data="">
ਐਕਟਿਵ ਕੇਸ ਘੱਟ ਕੇ 13 ਲੱਖ 31 ਹਜ਼ਾਰ 648 ਹੋਏ
ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਿਕ ਦੇਸ਼ ਵਿੱਚ ਹੁਣ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 13 ਲੱਖ 31 ਹਜ਼ਾਰ 648 ਰਹਿ ਗਈ ਹੈ। ਇਸ ਦੇ ਨਾਲ ਹੀ ਇਸ ਮਹਾਂਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 5 ਲੱਖ 1 ਹਜ਼ਾਰ 114 ਹੋ ਗਈ ਹੈ। ਅੰਕੜਿਆਂ ਮੁਤਾਬਿਕ ਕੱਲ੍ਹ 2 ਲੱਖ 30 ਹਜ਼ਾਰ 814 ਲੋਕ ਠੀਕ ਹੋਏ ਸੀ, ਜਿਸ ਤੋਂ ਬਾਅਦ 4 ਕਰੋੜ 24 ਲੱਖ 79 ਹਜ਼ਾਰ 2 ਲੋਕ ਸੰਕਰਮਣ ਮੁਕਤ ਹੋ ਗਏ ਹਨ।
ਪੰਜਾਬ ’ਚ ਕੋਰੋਨਾ ਕਾਰਨ 25 ਮੌਤਾਂ
ਪੰਜਾਬ ’ਚ ਕੋਰੋਨਾ ਦਾ ਕਹਿਰ ਦਿਨੋਂ ਦਿਨ ਘੱਟਦਾ ਜਾ ਰਿਹਾ ਹੈ। ਸੂਬੇ ’ਚ ਕੋਰੋਨਾ ਦੇ 1379 ਨਵੇਂ ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਕਾਰਨ ਹੁਣ ਤੱਕ 25 ਲੋਕਾਂ ਦੀ ਮੌਤਾਂ ਹੋ ਚੁੱਕੀਆਂ ਹਨ। ਦੱਸ ਦਈਏ ਕਿ ਪੰਜਾਬ ਚ ਹੁਣ ਤੱਕ ਕੋਰੋਨਾ ਦੇ 7,50,272 ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਚੋਂ 17,385 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ। ਜਦਕਿ 718559 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ।
ਹੁਣ ਤੱਕ ਲਗਭਗ 169 ਕਰੋੜ ਲੋਕਾਂ ਨੂੰ ਦਿੱਤੀਆਂ ਗਈਆਂ ਖੁਰਾਕਾਂ
ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ ਲਗਭਗ 169 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 47 ਲੱਖ 53 ਹਜ਼ਾਰ 81 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤੱਕ 169 ਕਰੋੜ 98 ਲੱਖ 17 ਹਜ਼ਾਰ 199 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ।
ਇਹ ਵੀ ਪੜੋ: ਚੰਡੀਗੜ੍ਹ, ਜੰਮੂ ਕਸ਼ਮੀਰ ਸਣੇ ਵੱਖ-ਵੱਖ ਸੂਬਿਆ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ