ਨਵੀਂ ਦਿੱਲੀ: ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 2,34,281 ਨਵੇਂ ਮਾਮਲੇ (India reports 2.34 lakh new Covid-19 cases) ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਨਾਲ 893 ਲੋਕਾਂ ਦੀ ਮੌਤ ਹੋਈ ਹੈ। ਇਹ ਜਾਣਕਾਰੀ ਕੇਂਦਰੀ ਸਿਹਤ ਮੰਤਰਾਲੇ ਨੇ ਦਿੱਤੀ ਹੈ। ਐਤਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਇਸ ਸਮੇਂ 18,84,937 ਐਕਟਿਵ ਕੇਸ ਹਨ। ਇਸ ਦੇ ਨਾਲ ਹੀ ਰੋਜ਼ਾਨਾ ਸਕਾਰਾਤਮਕਤਾ ਦਰ 14.50 ਫੀਸਦੀ ਹੈ।
ਇਹ ਵੀ ਪੜੋ: ਓਮੀਕਰੋਨ ਦਾ ਉਪ ਰੂਪ BA.2 ਮੂਲ ਸਰੂਪ 'ਤੇ ਹੋ ਰਿਹੈ ਹਾਵੀ: ਬ੍ਰਿਟੇਨ ਦਾ ਅਧਿਐਨ
ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 2,34,281 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ, ਦੇਸ਼ ਵਿੱਚ ਸੰਕਰਮਿਤਾਂ ਦੀ ਗਿਣਤੀ ਵੱਧ ਕੇ 4,10,92,522 ਹੋ ਗਈ ਹੈ। ਹੁਣ ਤੱਕ ਇਨਫੈਕਸ਼ਨ ਕਾਰਨ 4,94,091 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਇੱਕ ਦਿਨ ਵਿੱਚ 3,52,784 ਮਰੀਜ਼ ਠੀਕ ਹੋ ਕੇ ਘਰ ਪਰਤੇ ਹਨ। ਜਿਸ ਤੋਂ ਬਾਅਦ ਇਨਫੈਕਸ਼ਨ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 3,87,13,494 ਹੋ ਗਈ ਹੈ।
ਪੰਜਾਬ 'ਚ ਸਾਹਮਣੇ ਆਏ ਕੋਰੋਨਾ ਦੇ 3325 ਨਵੇਂ ਮਾਮਲੇ
ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ 3325 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ 31 ਲੋਕਾਂ ਦੀ ਇਸ ਬੀਮਾਰੀ ਕਾਰਨ ਮੌਤ ਹੋ ਗਈ ਹੈ। ਦੱਸ ਦੇਈਏ ਕਿ ਹੁਣ ਤੱਕ ਪੰਜਾਬ ’ਚ ਕੋਰੋਨਾ ਦੇ 738405 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ’ਚੋਂ 17,190 ਲੋਕਾਂ ਦੀ ਮੌਤ ਹੋ ਚੁੱਕੀ ਹੈ। 691949 ਲੋਕ ਕੋਰੋਨਾ ਦੀ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ।
ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਰੋਨਾ ਦੀਆਂ 1,65,70,60,692 ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਦੂਜੇ ਪਾਸੇ ਐਤਵਾਰ ਸਵੇਰ ਤੱਕ 16,15,993 ਸੈਂਪਲ ਟੈਸਟ ਲਈ ਭੇਜੇ ਜਾ ਚੁੱਕੇ ਹਨ। ਦੇਸ਼ ਵਿੱਚ ਹੁਣ ਤੱਕ 72,73,90,698 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ।
ਇਹ ਵੀ ਪੜੋ: ਪਿਛਲੇ 12 ਘੰਟਿਆਂ ’ਚ ਲਸ਼ਕਰ-ਏ-ਤੋਇਬਾ ਤੇ ਜੈਸ਼-ਏ-ਮੁਹੰਮਦ ਦੇ 5 ਅੱਤਵਾਦੀ ਢੇਰ
ਦੱਸ ਦੇਈਏ ਕਿ ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਸ਼ਨੀਵਾਰ ਨੂੰ ਕੋਰੋਨਾ ਦੇ 2,35,532 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਨਾਲ 871 ਲੋਕਾਂ ਦੀ ਮੌਤ ਹੋ ਗਈ ਹੈ।