ਨਵੀਂ ਦਿੱਲੀ: ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ 33,750 ਨਵੇਂ ਮਾਮਲੇ (covid-19 cases in india) ਸਾਹਮਣੇ ਆਏ ਹਨ, ਜਦਕਿ ਕੋਰੋਨਾ ਦੇ ਸੰਕਰਮਣ ਕਾਰਨ 123 ਹੋਰ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਨ ਦੇ ਮਾਮਲੇ ਵਧ ਕੇ 1700 ਹੋ ਗਏ ਹਨ। ਇਹ ਜਾਣਕਾਰੀ ਸੋਮਵਾਰ ਨੂੰ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦਿੱਤੀ।
ਜਾਣਕਾਰੀ ਅਨੁਸਾਰ ਭਾਰਤ ਵਿੱਚ ਓਮੀਕਰੋਨ ਸੰਕਰਮਣ ਦੀ ਗਿਣਤੀ (Omicron cases in india) 1,700 ਹੈ, ਜਿਨ੍ਹਾਂ ਵਿੱਚੋਂ 639 ਲੋਕ ਸੰਕਰਮਣ ਮੁਕਤ ਹੋ ਗਏ ਹਨ ਜਾਂ ਹੋਰ ਥਾਵਾਂ 'ਤੇ ਚਲੇ ਗਏ ਹਨ। ਇਹ ਮਾਮਲੇ 23 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਸਾਹਮਣੇ ਆਏ ਹਨ। ਮਹਾਰਾਸ਼ਟਰ ਇਸ ਸੰਕਰਮਣ ਦੇ 510 ਮਾਮਲਿਆਂ ਨਾਲ ਸਭ ਤੋਂ ਪ੍ਰਭਾਵਤ ਸੂਬਾ ਹੈ, ਇਸ ਤੋਂ ਬਾਅਦ ਦਿੱਲੀ ’ਚ 351 ਮਾਮਲੇ ਹਨ। ਇਸ ਤੋਂ ਬਾਅਦ ਕੇਰਲ ਵਿੱਚ 156, ਗੁਜਰਾਤ ਵਿੱਚ 136, ਤਾਮਿਲਨਾਡੂ ਵਿੱਚ 121 ਅਤੇ ਰਾਜਸਥਾਨ ਵਿੱਚ 120 ਮਾਮਲੇ ਸਾਹਮਣੇ ਆਏ ਹਨ।
ਸਿਹਤ ਮੰਤਰਾਲੇ ਦੁਆਰਾ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ, ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ -19 ਦੇ 33,750 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ, ਦੇਸ਼ ਵਿੱਚ ਸੰਕਰਮਿਤਾਂ ਦੀ ਗਿਣਤੀ ਵੱਧ ਕੇ 3,49,22,882 ਹੋ ਗਈ ਹੈ। 123 ਹੋਰ ਸੰਕਰਮਿਤਾਂ ਦੀ ਮੌਤ ਤੋਂ ਬਾਅਦ, ਮਰਨ ਵਾਲਿਆਂ ਦੀ ਗਿਣਤੀ 4,81,893 ਹੋ ਗਈ ਹੈ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 1,45,582 ਹੋ ਗਈ ਹੈ, ਜੋ ਸੰਕਰਮਣ ਦੇ ਕੁੱਲ ਮਾਮਲਿਆਂ ਦਾ 0.42 ਫੀਸਦੀ ਹੈ। ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 22,781 ਦਾ ਵਾਧਾ ਦਰਜ ਕੀਤਾ ਗਿਆ ਹੈ।
ਅੰਕੜਿਆਂ ਮੁਤਾਬਕ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.20 ਫੀਸਦੀ ਹੈ। ਸੰਕ੍ਰਮਣ ਦੀ ਰੋਜ਼ਾਨਾ ਦਰ 3.84 ਫੀਸਦੀ ਅਤੇ ਹਫਤਾਵਾਰੀ ਦਰ 1.68 ਫੀਸਦੀ ਸੀ। ਦੇਸ਼ ਵਿੱਚ ਹੁਣ ਤੱਕ ਕੁੱਲ 3,42,95,407 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ ਅਤੇ ਕੋਵਿਡ-19 ਤੋਂ ਮੌਤ ਦਰ 1.38 ਫੀਸਦੀ ਹੈ। ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਟੀਕਿਆਂ ਦੀਆਂ 145.68 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਇਹ ਵੀ ਪੜੋ: Covid-19 Vaccination: ਅੱਜ ਤੋਂ 15-18 ਉਮਰ ਵਰਗ ਦਾ ਟੀਕਾਕਰਨ, ਸੱਤ ਲੱਖ ਬੱਚਿਆਂ ਨੇ ਕਰਵਾਇਆ ਰਜਿਸਟ੍ਰੇਸ਼ਨ