ਕੁਪਵਾੜਾ: ਜੰਮੂ-ਕਸ਼ਮੀਰ ਦੇ ਮਾਛਿਲ ਸੈਕਟਰ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਜਾਰੀ ਹੈ। ਇਸ ਦੇ ਨਾਲ ਹੀ ਸੁਰੱਖਿਆ ਬਲਾਂ ਨੇ ਇੱਕ (Killed a terrorist) ਅੱਤਵਾਦੀ ਨੂੰ ਵੀ ਮਾਰ ਦਿੱਤਾ ਹੈ। ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੇ ਐਤਵਾਰ ਨੂੰ ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਕੰਟਰੋਲ ਰੇਖਾ (LOC) ਦੇ ਨੇੜੇ ਘੁਸਪੈਠ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਜਿਸ ਤੋਂ ਬਾਅਦ ਅੱਤਵਾਦੀਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜੰਮੂ-ਕਸ਼ਮੀਰ ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਜੁਮਾਗੁੰਡ ਸੈਕਟਰ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਾਰਵਾਈ ਅਜੇ ਜਾਰੀ ਹੈ। ਕੰਟਰੋਲ ਰੇਖਾ (LOC) 'ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਗਿਆ ਹੈ।
ਦੋ ਦਿਨ ਪਹਿਲਾਂ ਪੰਜ ਅੱਤਵਾਦੀ ਮਾਰੇ ਗਏ ਸਨ: ਪੁਲਿਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਸਿਰਫ਼ ਦੋ ਦਿਨ ਪਹਿਲਾਂ ਹੀ ਕੰਟਰੋਲ ਰੇਖਾ (line of control) ਦੇ ਨੇੜੇ ਮਾਛਿਲ ਸੈਕਟਰ 'ਚ ਪੰਜ ਅੱਤਵਾਦੀ ਮਾਰੇ ਗਏ ਸਨ। ਫੌਜ ਦੀ ਨਿਰੰਤਰ ਵਚਨਬੱਧਤਾ ਅਤੇ ਦ੍ਰਿੜ ਇਰਾਦੇ ਦੇ ਨਤੀਜੇ ਵਜੋਂ ਅਸੀਂ ਅੱਤਵਾਦ ਵਿਰੁੱਧ ਲੜਾਈ ਵਿੱਚ ਸਫਲਤਾ ਪ੍ਰਾਪਤ ਕਰ ਰਹੇ ਹਾਂ। ਮੇਜਰ ਜਨਰਲ ਰਾਜੇਸ਼ ਕਾਲੀਆ ਸਮੇਤ ਕਈ ਅਧਿਕਾਰੀਆਂ ਨੇ ਜਵਾਨਾਂ ਦੀ ਇਸ ਕਾਰਗੁਜ਼ਾਰੀ 'ਤੇ ਤਸੱਲੀ ਪ੍ਰਗਟਾਈ ਹੈ। ਦੱਸ ਦਈਏ ਕਿ ਸੁਰੱਖਿਆ ਬਲਾਂ ਦੀ ਮੁਸਤੈਦੀ ਅਤੇ ਲਗਨ ਕਾਰਨ ਸਿਰਫ਼ 8 ਮਹੀਨਿਆਂ ਵਿੱਚ ਹੀ ਕੁਪਵਾੜਾ ਜ਼ਿਲ੍ਹੇ ਵਿੱਚ ਕੁੱਲ 27 ਅੱਤਵਾਦੀ ਮਾਰੇ ਗਏ ਹਨ।
- Canadian government's on study visa: ਹੁਣ ਵਿਦਿਆਰਥੀ ਨਹੀਂ ਹੋਣਗੇ ਧੋਖੇ ਦਾ ਸ਼ਿਕਾਰ, ਸਟੱਡੀ ਵੀਜ਼ਾ 'ਤੇ ਕੈਨੇਡੀਅਨ ਸਰਕਾਰ ਦਾ ਵੱਡਾ ਫੈਸਲਾ
- Delhi excise policy 'scam': ਮਨੀਸ਼ ਸਿਸੋਦੀਆ ਨੂੰ ਮਿਲਿਆ ਵੱਡਾ ਝਟਕਾ,ਸੁਪਰੀਮ ਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
- Meet Hayer Ring Ceremony: ਪੰਜਾਬ ਦੇ ਮੰਤਰੀ ਮੀਤ ਹੇਅਰ ਦਾ ਡਾਕਟਰ ਗੁਰਵੀਨ ਕੌਰ ਨਾਲ ਹੋਇਆ ਮੰਗਣਾ, ਮੇਰਠ 'ਚ ਹੋਇਆ ਫੰਕਸ਼ਨ, ਦੇਖੋ ਵੀਡੀਓ
ਮੇਜਰ ਜਨਰਲ ਕਾਲੀਆ ਨੇ ਸੁਰੱਖਿਆ ਬਲਾਂ ਦਾ ਹੌਸਲਾ ਵਧਾਇਆ: ਮੇਜਰ ਜਨਰਲ ਕਾਲੀਆ ਨੇ ਜ਼ੋਰ ਦੇ ਕੇ ਕਿਹਾ ਕਿ ਸੁਰੱਖਿਆ ਬਲ ਇਲਾਕੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਆਪਣੇ ਮਿਸ਼ਨ ਨੂੰ ਪੂਰੀ ਤਰ੍ਹਾਂ ਸਮਰਪਿਤ ਹਨ। ਕੁਪਵਾੜਾ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਦੇ ਨਾਲ ਰਣਨੀਤਕ ਸਥਾਨਾਂ 'ਤੇ ਤਾਇਨਾਤ ਫੌਜੀ ਜਵਾਨਾਂ ਨੂੰ ਚੌਕਸ ਰਹਿਣ ਨਾਲ ਦੁਸ਼ਮਣ ਦੀ ਹਰ ਕੋਸ਼ਿਸ਼ ਦਾ ਸਾਹਮਣਾ ਕੀਤਾ ਜਾ ਰਿਹਾ ਹੈ।