ਨਵੀਂ ਦਿੱਲੀ: ਸਨਰਾਈਜ਼ਰਜ਼ ਹੈਦਰਾਬਾਦ (Sunrisers Hyderabad) ਅਤੇ ਪੰਜਾਬ ਕਿੰਗਜ਼ (Punjab Kings) ਨੂੰ ਆਈਪੀਐਲ 2021 ਦੇ ਦੂਜੇ ਪੜਾਅ ਤੋਂ ਪਹਿਲਾਂ ਵੱਡਾ ਝਟਕਾ ਲੱਗਿਆ ਹੈ। ਸਨਰਾਈਜ਼ਰਸ ਹੈਦਰਾਬਾਦ ਦੇ ਸਲਾਮੀ ਬੱਲੇਬਾਜ਼ ਜੌਨੀ ਬੇਅਰਸਟੋ ਅਤੇ ਪੰਜਾਬ ਕਿੰਗਜ਼ ਦੇ ਬੱਲੇਬਾਜ਼ ਡੇਵਿਡ ਮਾਲਨ ਨੇ ਨਿੱਜੀ ਕਾਰਨਾਂ ਕਰਕੇ ਆਗਾਮੀ ਇੰਡੀਅਨ ਪ੍ਰੀਮੀਅਰ ਲੀਗ (IPL 2021) ਤੋਂ ਨਾਂ ਵਾਪਸ ਲੈ ਲਿਆ ਹੈ।
ਕਿਉਕਿ ਸਲਾਮੀ ਬੱਲੇਬਾਜ਼ ਜੌਨੀ ਬੇਅਰਸਟੋ (Jonny Bairstow) ਅਤੇ ਡੇਵਿਡ ਮਲਾਨ (Dawid Malan) ਨੇ ਆਈਪੀਐਲ ਤੋਂ ਆਪਣੇ ਨਾਮ ਵਾਪਿਸ ਲੈ ਲਏ ਹਨ।ਹੁਣ ਸਲਾਮੀ ਬੱਲੇਬਾਜ਼ ਜੌਨੀ ਬੇਅਰਸਟੋ ਅਤੇ ਡੇਵਿਡ ਮਲਾਨ (Dawid Malan) ਦੋਵੇਂ ਖਿਡਾਰੀ 19 ਸਤੰਬਰ ਤੋਂ ਯੂਏਈ ਵਿੱਚ ਸ਼ੁਰੂ ਹੋਣ ਵਾਲੇ ਟੂਰਨਾਮੈਂਟ ਵਿੱਚ ਨਹੀਂ ਖੇਡਣਗੇ।
ਪੰਜਾਬ ਕਿੰਗਜ਼ ਨੇ ਟਵੀਟ ਕਰਕੇ ਡੇਵਿਡ ਮਲਾਨ ਵੱਲੋ ਨਾਮ ਵਾਪਿਸ ਲੈਣ ਦੀ ਪੁਸ਼ਟੀ ਕੀਤੀ ਹੈ। ਪੰਜਾਬ ਕਿੰਗਜ਼ ਟੀਮ ਨੇ ਦੱਸਿਆ ਕਿ ਏਡੇਨ ਮਾਰਕਰਮ ਨੂੰ ਮਲਾਨ (Dawid Malan) ਦੀ ਥਾਂ ਸ਼ਾਮਿਲ ਕੀਤਾ ਜਾਵੇਗਾ।
ਸਲਾਮੀ ਬੱਲੇਬਾਜ਼ ਜੌਨੀ ਬੇਅਰਸਟੋ (Jonny Bairstow) ਅਤੇ ਮਾਲਨ ਆਈਪੀਐਲ 2021 ਦੇ ਦੂਜੇ ਪੜਾਅ ਵਿੱਚ ਯੂਏਈ ਵਿੱਚ ਨਹੀਂ ਖੇਡਣਗੇ। ਸਲਾਮੀ ਬੱਲੇਬਾਜ਼ ਜੌਨੀ ਬੇਅਰਸਟੋ ਸਨਰਾਈਜ਼ਰਜ਼ ਹੈਦਰਾਬਾਦ (Sunrisers Hyderabad) ਲਈ ਖੇਡਦਾ ਸੀ। ਜਦੋਂ ਕਿ ਮਲਾਨ ਨੂੰ ਆਈਪੀਐਲ 2021 ਦੀ ਨਿਲਾਮੀ ਵਿੱਚ ਪੰਜਾਬ ਕਿੰਗਜ਼ ਨੇ ਖਰੀਦਿਆ ਸੀ।
ਸਲਾਮੀ ਬੱਲੇਬਾਜ਼ ਜੌਨੀ ਬੇਅਰਸਟੋ (Jonny Bairstow) ਸਨਰਾਈਜ਼ਰਸ ਹੈਦਰਾਬਾਦ (Sunrisers Hyderabad)ਲਈ ਇਹ ਇੱਕ ਵੱਡਾ ਝਟਕਾ ਹੈ। ਕਿਉਂਕਿ ਬੇਅਰਸਟੋ 2019 ਵਿੱਚ ਆਈਪੀਐਲ ਦੀ ਸ਼ੁਰੂਆਤ ਤੋਂ ਬਾਅਦ ਟੀਮ ਦੇ ਸ਼ੁਰੂਆਤੀ ਬੱਲੇਬਾਜ਼ ਰਹੇ ਹਨ। ਸਲਾਮੀ ਬੱਲੇਬਾਜ਼ ਜੌਨੀ ਬੇਅਰਸਟੋ ਆਈਪੀਐਲ 2021 ਦੇ ਪਹਿਲੇ ਅੱਧ ਵਿੱਚ ਚੰਗੀ ਫਾਰਮ ਵਿੱਚ ਸੀ ਅਤੇ ਉਸਨੇ 7 ਮੈਚਾਂ ਵਿੱਚ 248 ਦੌੜਾਂ ਬਣਾਈਆਂ ਸਨ।
ਉਸਨੇ 2 ਮੈਚਾਂ ਵਿੱਚ ਅਰਧ ਸੈਂਕੜਾ ਵੀ ਲਗਾਇਆ ਸੀ। ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦੇ 14 ਵੇਂ ਸੀਜ਼ਨ ਦਾ ਦੂਜਾ ਪੜਾਅ 19 ਸਤੰਬਰ ਤੋਂ ਸੰਯੁਕਤ ਅਰਬ ਅਮੀਰਾਤ (ਯੂਏਈ) ਵਿੱਚ ਖੇਡਿਆ ਜਾਵੇਗਾ। ਆਈਪੀਐਲ 2021 ਭਾਰਤ ਵਿੱਚ 9 ਅਪ੍ਰੈਲ ਤੋਂ ਸ਼ੁਰੂ ਹੋਇਆ ਸੀ। ਪਰ ਕੁੱਝ ਖਿਡਾਰੀਆਂ ਦੇ ਕੋਰੋਨਾ ਸੰਕਰਮਿਤ ਹੋਣ ਤੋਂ ਬਾਅਦ ਇਸਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ।
ਹੁਣ ਇਸ ਦਾ ਦੂਜਾ ਪੜਾਅ ਯੂਏਈ ਵਿੱਚ ਸ਼ੁਰੂ ਹੋਵੇਗਾ। ਆਈਪੀਐਲ 2021 ਦੇ ਦੂਜੇ ਪੜਾਅ ਦੀ ਸ਼ੁਰੂਆਤ 19 ਸਤੰਬਰ ਨੂੰ ਚੇਨੱਈ ਸੁਪਰ ਕਿੰਗਜ਼ (ਸੀਐਸਕੇ) ਅਤੇ ਮੁੰਬਈ ਇੰਡੀਅਨਜ਼ (ਐਮਆਈ) ਵਿਚਾਲੇ ਮੈਚ ਨਾਲ ਹੋਵੇਗੀ। ਇਹ ਮੈਚ ਦੁਬਈ ਵਿੱਚ ਸ਼ਾਮ 07:30 ਵਜੇ ਖੇਡਿਆ ਜਾਵੇਗਾ। ਪਹਿਲਾਂ ਦੀ ਤਰ੍ਹਾਂ, ਦੂਜੇ ਪੜਾਅ ਵਿੱਚ, ਦੁਪਹਿਰ ਦੇ ਮੈਚ 03:30 ਵਜੇ ਅਤੇ ਸ਼ਾਮ ਦੇ ਮੈਚ 07:30 ਵਜੇ ਖੇਡੇ ਜਾਣਗੇ।
ਇਹ ਵੀ ਪੜ੍ਹੋ:- ਇੰਗਲੈਂਡ ਤੇ ਭਾਰਤ ਵਿਚਕਾਰ 5ਵਾਂ ਟੈਸਟ ਮੈਚ ਰੱਦ