ਨਵੀਂ ਦਿੱਲੀ: ਖੈਬਰ ਪਖਤੂਨਖਵਾ ਸੂਬੇ ਦੀ ਰਾਜਧਾਨੀ ਪੇਸ਼ਾਵਰ ਵਿੱਚ ਅਣਪਛਾਤੇ ਬੰਦੂਕਧਾਰੀਆਂ ਨੇ 45 ਸਾਲਾ ਹਕੀਮ ਸਰਦਾਰ ਸਤਨਾਮ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਦੱਸ ਦਈਏ ਕਿ ਇਸ ਕਤਲ ਦੀ ਜਿੰਮੇਵਾਰੀ ਆਈਐਸਆਈਐਸ ਨੇ ਲਈ ਹੈ।
ਦੱਸ ਦਈਏ ਕਿ ਪਾਕਿਸਤਾਨ ਦੇ ਪੇਸ਼ਾਵਰ ਵਿੱਚ ਵੀਰਵਾਰ ਨੂੰ ਇੱਕ ਮਸ਼ਹੂਰ ਸਿੱਖ ਹਕੀਮ ਦੀ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੁਲਿਸ ਨੇ ਦੱਸਿਆ ਕਿ 45 ਸਾਲਾ ਹਕੀਮ ਸਰਦਾਰ ਸਤਨਾਮ ਸਿੰਘ (ਖਾਲਸਾ) ਆਪਣੇ ਕਲੀਨਿਕ ਵਿੱਚ ਸੀ ਜਦੋਂ ਹਮਲਾਵਰ ਉਸਦੇ ਕੈਬਿਨ ਵਿੱਚ ਦਾਖਲ ਹੋਏ ਅਤੇ ਗੋਲੀਬਾਰੀ ਕੀਤੀ। ਜਿਸ ਕਾਰਨ ਸਤਨਾਮ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਮਾਮਲੇ ਸਬੰਧੀ ਪੁਲਿਸ ਨੇ ਦੱਸਿਆ ਸੀ ਕਿ ਸਤਨਾਮ ਸਿੰਘ ਨੂੰ ਚਾਰ ਗੋਲੀਆਂ ਲੱਗੀਆਂ ਸੀ ਅਤੇ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ। ਹਮਲਾਵਾਰ ਇਸ ਵਾਰਦਾਤ ਨੂੰ ਅੰਜਾਮ ਦੇ ਕੇ ਭੱਜਣ ’ਚ ਕਾਮਯਾਬ ਰਹੇ। ਫਿਲਹਾਲ ਹੁਣ ਇਸ ਮਾਮਲੇ ਦੀ ਆਈਐਸਆਈਐਸ ਵੱਲੋਂ ਜਿੰਮੇਵਾਰੀ ਲਈ ਗਈ ਹੈ।
ਕਾਬਿਲੇਗੌਰ ਹੈ ਕਿ ਪੇਸ਼ਾਵਰ ਵਿੱਚ ਤਕਰੀਬਨ 15,000 ਸਿੱਖ ਰਹਿੰਦੇ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਕਾਰੋਬਾਰ ਕਰਦੇ ਹਨ ਅਤੇ ਕੁਝ ਫਾਰਮੇਸੀ ਚਲਾਉਂਦੇ ਹਨ। ਫਿਲਹਾਲ ਇਸ ਘਟਨਾ ਤੋਂ ਬਾਅਦ ਇਲਾਕੇ ’ਚ ਘੱਟ ਗਿਣਤੀਆਂ ਦੇ ਲੋਕਾਂ ਨੂੰ ਖਤਰਾ ਲਗ ਰਿਹਾ ਹੈ। ਇਸ ਮਾਮਲੇ ’ਤੇ ਪੰਜਾਬ ਦੇ ਸਾਬਕਾ ਸੀਐੱਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁਖ ਜਾਹਿਰ ਕਰਦੇ ਹੋਏ ਕਿਹਾ ਗਿਆ ਸੀ ਕਿ ਪਾਕਿਸਤਾਨ ਦੇ ਪੇਸ਼ਾਵਰ ’ਚ ਹਕੀਮ ਸਤਨਾਮ ਸਿੰਘ ਜੀ ਦੀ ਬੇਰਹਿਮੀ ਨਾਲ ਹੱਤਿਆ ਦੇ ਬਾਰੇ ਜਾਣ ਕੇ ਬਹੁਤ ਦੁਖ ਹੋਇਆ। ਪਾਕਿਸਤਾਨ ’ਚ ਘੱਟ ਗਿਣਤੀ ਦੇ ਭਾਈਚਾਰੇ ਦੇ ਖਿਲਾਫ ਇਸ ਤਰ੍ਹਾਂ ਦੇ ਹਮਲੇ ਨੂੰ ਬਰਦਾਸ਼ਤ ਨਹੀਂ ਜਾ ਸਕਦਾ ਹੈ। ਉਨ੍ਹਾਂ ਨੇ ਅਪੀਲ ਕਰਦੇ ਹੋਏ ਕਿਹਾ ਕਿ ਵਿਦੇਸ਼ ਮੰਤਰਾਲਾ ਇਸ ਮੁੱਦੇ ਨੂੰ ਉੱਚ ਪੱਧਰ ’ਤੇ ਚੁੱਕੇ ਅਤੇ ਨਿਆਂ ਨੂੰ ਯਕੀਨੀ ਬਣਾਵੇ।
ਇਹ ਵੀ ਪੜੋ: ਰਾਜਸਥਾਨ ਦੇ ਮੰਤਰੀ ਹਰੀਸ਼ ਚੌਧਰੀ ਲੈ ਸਕਦੇ ਹਨ ਹਰੀਸ਼ ਰਾਵਤ ਦੀ ਥਾਂ !
ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਸੀ ਕਿ ਪਾਕਿਸਤਾਨ ਦੇ ਪੇਸ਼ਾਵਰ ’ਚ ਹਕੀਮ ਸਤਨਾਮ ਸਿੰਘ ਜੀ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਇਸ ਹਮਲੇ ਤੋਂ ਬਾਅਦ ਘੱਟ ਗਿਣਤੀਆਂ ਦੇ ਲੋਕਾਂ ਚ ਖੌਫ ਦਾ ਮਾਹੌਲ ਬਣ ਗਿਆ ਹੈ। ਅਫਗਾਨਿਸਤਾਨ ਤੋਂ ਇਲਾਵਾ ਪਾਕਿਸਤਾਨ ਚ ਵੀ ਘੱਟ ਗਿਣਤੀਆਂ ਦੇ ਲੋਕਾਂ ਨੂੰ ਆਪਣੀ ਸੁਰੱਖਿਆ ਦਾ ਖਤਰਾ ਪੈਦਾ ਹੋ ਰਿਹਾ ਹੈ। ਸਿਰਸਾ ਨੇ ਭਾਰਤ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਘੱਟ ਗਿਣਤੀਆਂ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।