ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ 'ਚ ਐਤਵਾਰ ਨੂੰ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ, ਜਦੋਂ ਕਿ ਕਾਰਵਾਈ ਚੱਲ ਰਹੀ ਹੈ।
ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਪਹੂ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ 'ਤੇ ਸੁਰੱਖਿਆ ਬਲਾਂ ਨੇ ਉਥੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਇਹ ਵੀ ਪੜੋ:- 'ਮਨ ਕੀ ਬਾਤ' 'ਚ ਪੀਐਮ ਮੋਦੀ : BHIM UPI ਸਾਡੀ ਅਰਥ ਵਿਵਸਥਾ ਦਾ ਬਣਿਆ ਹਿੱਸਾ
ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ ਅਤੇ ਜਵਾਬੀ ਕਾਰਵਾਈ ਨਾਲ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰੀ ਨੇ ਦੱਸਿਆ ਕਿ 2 ਅੱਤਵਾਦੀ ਮਾਰੇ ਗਏ ਹਨ, ਜਦੋਂ ਕਿ ਮੁਕਾਬਲਾ ਜਾਰੀ ਹੈ ਅਤੇ ਵਿਸਤ੍ਰਿਤ ਜਾਣਕਾਰੀ ਦੀ ਉਡੀਕ ਹੈ।
ਇਹ ਵੀ ਪੜੋ:- ਕੁਲਗਾਮ ਮੁਕਾਬਲੇ 'ਚ ਮਾਰੇ ਗਏ ਦੋ ਪਾਕਿ ਅੱਤਵਾਦੀ 2018 ਤੋਂ ਸਰਗਰਮ ਸਨ: IGP ਵਿਜੇ ਕੁਮਾਰ