ਨਵੀਂ ਦਿੱਲੀ: ਕੋਰੋਨਾ ਵਿਸ਼ਵ ਭਰ ’ਚ ਤਬਾਹੀ ਮਚਾ ਰਿਹਾ ਹੈ ਉਥੇ ਹੀ ਕੋਰੋਨਾ ਕਾਲ ਦੌਰਾਨ ਪਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਦੀ ਮਦਦ ਲਈ ਜਾਮੀਆ ਟੀਚਰਜ਼ ਐਸੋਸੀਏਸ਼ਨ (ਜੇਟੀਏ) ਅੱਗੇ ਆਈ ਹੈ। ਇਸ ਦੇ ਤਹਿਤ ਜਾਮੀਆ ਟੀਚਰਜ਼ ਐਸੋਸੀਏਸ਼ਨ ਨੇ 300 ਵਿਦਿਆਰਥੀਆਂ ਨੂੰ ਵਜ਼ੀਫੇ ਦਿੱਤੇ ਹਨ। ਇਸ ਦੇ ਨਾਲ ਹੀ ਇਸ ਸਕਾਲਰਸ਼ਿਪ ਸੰਬੰਧੀ ਜਾਮੀਆ ਟੀਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਪ੍ਰੋਫੈਸਰ ਮਜੀਦ ਜਮੀਲ ਨੇ ਕਿਹਾ ਕਿ ਹਰ ਸਾਲ ਅਧਿਆਪਕ ਜੇਟੀਏ ਫੰਡ ਵਿੱਚ ਯੋਗਦਾਨ ਪਾਉਂਦੇ ਹਨ। ਇਸੇ ਤਹਿਤ ਇਹ ਸਕਾਲਰਸ਼ਿਪ ਵਿਦਿਆਰਥੀਆਂ ਨੂੰ ਦਿੱਤੀ ਜਾਂਦੀ ਹੈ। ਉਥੇ ਹੀ ਜੇਟੀਏ ਕਾਰਜਕਾਰੀ ਕਮੇਟੀ ਦੇ ਮੈਂਬਰ ਪ੍ਰੋਫੈਸਰ ਮੋਹਸਿਨ ਅਲੀ ਨੇ ਕਿਹਾ ਕਿ ਇਸ ਸਾਲ ਲਗਭਗ 1400 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਜਿਸ ਦੀ ਪ੍ਰਕਿਰਿਆ ਆਨਲਾਈਨ ਹੈ।
ਇਹ ਵੀ ਪੜੋ: ਕੋਰੋਨਾ ਪੀੜਤ ਔਰਤ ਦੀ ਮੌਤ ਤੋਂ ਬਾਅਦ ਪਿੰਡ ’ਚ ਹੀ ਬਣਾਇਆ ਕੋਵਿਡ ਸੈਂਟਰ
ਸਕਾਲਰਸ਼ਿਪ ਲਈ ਅਧਿਆਪਕ ਯੋਗਦਾਨ ਪਾਉਂਦੇ ਹਨ
ਜਾਮੀਆ ਟੀਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਪ੍ਰੋਫੈਸਰ ਮਜੀਦ ਜਮੀਲ ਨੇ ਕਿਹਾ ਕਿ ਹਰ ਸਾਲ ਹੋਣਹਾਰ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਵਜ਼ੀਫ਼ਾ ਦਿੱਤਾ ਜਾਂਦਾ ਹੈ। ਉਹਨਾਂ ਨੇ ਦੱਸਿਆ ਕਿ ਇਹ ਸਕਾਲਰਸ਼ਿਪ ਸਾਲ 2002 ਵਿੱਚ ਸ਼ੁਰੂ ਹੋਈ ਸੀ। ਉਨ੍ਹਾਂ ਕਿਹਾ ਕਿ ਜਾਮੀਆ ਅਧਿਆਪਕ ਫੰਡ ਵਿੱਚ ਪ੍ਰਤੀ ਮਹੀਨਾ 200 ਰੁਪਏ ਦਾ ਯੋਗਦਾਨ ਪਾਉਂਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਕੁਝ ਅਧਿਆਪਕ ਇਸ ਵਿੱਚ ਵਧੇਰੇ ਯੋਗਦਾਨ ਵੀ ਪਾਉਂਦੇ ਹਨ ਅਤੇ ਇਹ ਰਕਮ ਲਗਭਗ 15 ਲੱਖ ਬਣ ਜਾਂਦੀ ਹੈ, ਪਰ ਪਿਛਲੇ ਸਾਲ ਤੋਂ ਪਹਿਲਾਂ ਇਹ ਰਕਮ 100 ਰੁਪਏ ਸੀ। ਉਨ੍ਹਾਂ ਦੱਸਿਆ ਕਿ ਲਗਭਗ 620 ਅਧਿਆਪਕ ਜਾਮੀਆ ਟੀਚਰਜ਼ ਐਸੋਸੀਏਸ਼ਨ ਦੇ ਮੈਂਬਰ ਹਨ।
300 ਵਿਦਿਆਰਥੀਆਂ ਨੂੰ ਮਿਲਿਆ ਵਜ਼ੀਫ਼ਾ
ਇਸ ਸਕਾਲਰਸ਼ਿਪ ਬਾਰੇ ਜਾਮੀਆ ਟੀਚਰਜ਼ ਐਸੋਸੀਏਸ਼ਨ ਦੀ ਕਾਰਜਕਾਰੀ ਕਮੇਟੀ ਦੇ ਮੈਂਬਰ ਪ੍ਰੋਫੈਸਰ ਮੋਹਸਿਨ ਅਲੀ ਨੇ ਕਿਹਾ ਕਿ ਇਸ ਸਾਲ ਕੋਰੋਨਾ ਕਾਰਨ ਵਿਦਿਆਰਥੀ ਅਜੇ ਵੀ ਆਨ ਲਾਈਨ ਪੜ੍ਹ ਰਹੇ ਹਨ। ਕਾਲਜ ਪੂਰੀ ਤਰ੍ਹਾਂ ਨਹੀਂ ਖੁੱਲ੍ਹੇ। ਉਨ੍ਹਾਂ ਕਿਹਾ ਕਿ ਸਕਾਲਰਸ਼ਿਪ ਲਈ ਅਰਜ਼ੀ ਪ੍ਰਕਿਰਿਆ ਅਤੇ ਇੰਟਰਵਿਊ ਪੂਰੀ ਤਰ੍ਹਾਂ ਆਨਲਾਈਨ ਹੁੰਦਾ ਹੈ। ਇਹ ਵੀ ਕਿਹਾ ਕਿ 1400 ਤੋਂ ਵੱਧ ਵਿਦਿਆਰਥੀਆਂ ਨੇ ਜਾਮੀਆ ਟੀਚਰਜ਼ ਐਸੋਸੀਏਸ਼ਨ ਸਕਾਲਰਸ਼ਿਪ ਲਈ ਅਪਲਾਈ ਕੀਤਾ, ਜਿਸ ਵਿੱਚ ਅੰਡਰ ਗਰੈਜੂਏਟ ਤੋਂ ਲੈ ਕੇ ਪੀਐਚਡੀ ਤੱਕ ਦੇ ਵਿਦਿਆਰਥੀ ਸ਼ਾਮਲ ਸਨ।
ਇਸ ਦੇ ਨਾਲ ਹੀ ਪੂਰੀ ਚੋਣ ਪ੍ਰਕਿਰਿਆ ਤੋਂ ਬਾਅਦ 300 ਵਿਦਿਆਰਥੀਆਂ ਨੂੰ ਵਜ਼ੀਫੇ ਦਿੱਤੇ ਗਏ ਹਨ। ਇਹ ਵੀ ਕਿਹਾ ਕਿ ਹਰੇਕ ਵਿਦਿਆਰਥੀ ਨੂੰ ਵਜ਼ੀਫੇ ਵਜੋਂ 5000 ਰੁਪਏ ਦਿੱਤੇ ਜਾਂਦੇ ਹਨ। ਇਸ ਦੇ ਨਾਲ ਹੀ ਜਾਮੀਆ ਟੀਚਰਜ਼ ਐਸੋਸੀਏਸ਼ਨ ਨੇ ਕੁਝ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਜਿਨ੍ਹਾਂ ਨੂੰ ਸਕਾਲਰਸ਼ਿਪ ਮਿਲੀ ਹੈ। ਇਨ੍ਹਾਂ ਵਿਦਿਆਰਥੀਆਂ ਨੇ ਕਿਹਾ ਕਿ ਇਹ ਸਕਾਲਰਸ਼ਿਪ ਉਨ੍ਹਾਂ ਦੇ ਅਧਿਐਨ ਵਿੱਚ ਬਹੁਤ ਮਦਦਗਾਰ ਸਿੱਧ ਹੋਵੇਗੀ। ਉਹਨਾਂ ਨੇ ਕਿਹਾ ਕਿ ਸਕਾਲਰਸ਼ਿਪ ਦੇ ਜ਼ਰੀਏ ਉਹ ਆਪਣੀ ਪੜ੍ਹਾਈ ਵਿੱਚ ਹੋਰ ਸੁਧਾਰ ਕਰ ਸਕਣਗੇ।
ਇਹ ਵੀ ਪੜੋ: ਹੜਤਾਲ ਕਾਰਨ ਸ਼ਹਿਰ ਬਣਿਆ ਕੂੜਾਦਾਨ, ਲੋਕਾਂ ਨੇ ਕੀਤਾ ਪ੍ਰਦਰਸ਼ਨ