ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ਦੌਰਾਨ ਇੱਕ ਜਵਾਨ ਸ਼ਹੀਦ ਹੋ ਗਿਆ। ਪੁਲਿਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਕੋਕਰਨਾਗ ਦੇ ਵਤਨਾਰ ਖੇਤਰ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਸਹੀ ਸੂਚਨਾ 'ਤੇ ਕਾਰਵਾਈ ਕਰਦੇ ਹੋਏ, ਸੁਰੱਖਿਆ ਬਲਾਂ ਨੇ ਉੱਥੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
-
Encounter breaks out at Watnar, Kokernag area of Anantnag district. Police and security forces on the job.
— ANI (@ANI) April 16, 2022 " class="align-text-top noRightClick twitterSection" data="
(Visuals deferred by unspecified time) pic.twitter.com/vHBOuODgxr
">Encounter breaks out at Watnar, Kokernag area of Anantnag district. Police and security forces on the job.
— ANI (@ANI) April 16, 2022
(Visuals deferred by unspecified time) pic.twitter.com/vHBOuODgxrEncounter breaks out at Watnar, Kokernag area of Anantnag district. Police and security forces on the job.
— ANI (@ANI) April 16, 2022
(Visuals deferred by unspecified time) pic.twitter.com/vHBOuODgxr
ਇਹ ਵੀ ਪੜ੍ਹੋ: Rape Case in Churu: ਦੋ ਸਕੇ ਭਰਾਵਾਂ ਨੇ ਕੀਤਾ ਦੁਸ਼ਕਰਮ, ਨਾਬਾਲਗ ਲੜਕੀ ਨੇ ਖਾਂਦਾ ਜ਼ਹਿਰੀਲਾ ਪਦਾਰਥ, ਹਾਲਤ ਨਾਜ਼ੁਕ
ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਗੋਲੀਬਾਰੀ 'ਚ ਇਕ ਫੌਜੀ ਜ਼ਖਮੀ ਹੋ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ, ਜਿਸ ਦਾ ਸੁਰੱਖਿਆ ਬਲਾਂ ਨੇ ਮੂੰਹਤੋੜ ਜਵਾਬ ਦਿੱਤਾ।ਅਧਿਕਾਰੀ ਨੇ ਕਿਹਾ ਕਿ ਮੁਕਾਬਲਾ ਅਜੇ ਜਾਰੀ ਹੈ ਅਤੇ ਹੋਰ ਵੇਰਵਿਆਂ ਦੀ ਉਡੀਕ ਹੈ।
(ਅੱਪਡੇਟ ਜਾਰੀ)