ETV Bharat / bharat

ਜੰਮੂ -ਕਸ਼ਮੀਰ: ਅੱਤਵਾਦੀ ਹਮਲੇ ’ਚ ਇੱਕ ਪੁਲਿਸ ਮੁਲਾਜ਼ਮ ਸ਼ਹੀਦ, 2 ਜ਼ਖ਼ਮੀ - ਪੁਲਿਸ ਪਾਰਟੀ ਨੂੰ ਨਿਸ਼ਾਨਾ

ਜੰਮੂ -ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਇੱਕ ਪੁਲਿਸ ਪਾਰਟੀ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਅੱਤਵਾਦੀ ਹਮਲੇ ਵਿੱਚ ਇੱਕ ਪੁਲਿਸ ਮੁਲਾਜ਼ਮ ਸ਼ਹੀਦ ਹੋ ਗਿਆ ਅਤੇ ਦੋ ਹੋਰ ਕਰਮਚਾਰੀ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪੂਰੀ ਖ਼ਬਰ ਪੜ੍ਹੋ ...

ਅੱਤਵਾਦੀ ਹਮਲੇ ’ਚ ਇੱਕ ਪੁਲਿਸ ਮੁਲਾਜ਼ਮ ਸ਼ਹੀਦ
ਅੱਤਵਾਦੀ ਹਮਲੇ ’ਚ ਇੱਕ ਪੁਲਿਸ ਮੁਲਾਜ਼ਮ ਸ਼ਹੀਦ
author img

By

Published : Aug 8, 2021, 8:55 AM IST

ਸ਼੍ਰੀਨਗਰ: ਜੰਮੂ -ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਪੁਲਿਸ ਪਾਰਟੀ ਨੂੰ ਨਿਸ਼ਾਨਾ ਬਣਾਉਂਦੇ ਅੱਤਵਾਦੀ ਹਮਲੇ ’ਚ ਇੱਕ ਪੁਲਿਸ ਕਰਮਚਾਰੀ ਸ਼ਹੀਦ ਹੋ ਗਿਆ ਅਤੇ ਦੋ ਹੋਰ ਕਰਮਚਾਰੀ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਕਰਮਚਾਰੀ ਅਦੀਜਾਨ ਕਰਾਸਿੰਗ 'ਤੇ ਟ੍ਰੈਫਿਕ ਦੇ ਪ੍ਰਬੰਧਨ ਵਿੱਚ ਰੁੱਝੇ ਹੋਏ ਸਨ ਜਦੋਂ ਉਹ ਸਾਬਕਾ ਮੰਤਰੀ ਅਬਦੁਲ ਮਜੀਦ ਪਾਦਰ ਨੂੰ ਉਸਦੇ ਘਰ ਛੱਡਣ ਤੋਂ ਬਾਅਦ ਵਾਪਸ ਜਾ ਰਹੇ ਸਨ।

ਇਹ ਵੀ ਪੜੋ: ਨੰਗੇ ਹੋ ਕੇ ਮਨਾਈ ਜਨਮ ਦਿਨ ਦੀ ਪਾਰਟੀ, ਰੋਕਣ ’ਤੇ ਇਹ ਕੀਤਾ ਹਾਲ

ਅਧਿਕਾਰੀ ਨੇ ਦੱਸਿਆ, "ਕੁਲਗਾਮ ਜ਼ਿਲ੍ਹੇ ਦੇ ਦਮਹਲ-ਹਾਂਜੀਪੋਰਾ ਦੇ ਪੋਂਬਾਈ ਵਿਖੇ ਅੱਤਵਾਦੀਆਂ ਨੇ ਪੁਲਿਸ ਪਾਰਟੀ 'ਤੇ ਗੋਲੀਬਾਰੀ ਕੀਤੀ, ਜਿਸ ਨਾਲ ਤਿੰਨ ਪੁਲਿਸ ਕਰਮਚਾਰੀ ਜ਼ਖਮੀ ਹੋ ਗਏ।" ਉਨ੍ਹਾਂ ਨੇ ਦੱਸਿਆ ਕਿ ਗੰਭੀਰ ਰੂਪ ਨਾਲ ਜ਼ਖਮੀ ਹੋਏ ਇੱਕ ਪੁਲਿਸ ਮੁਲਾਜ਼ਮ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ। ਪੁਲਿਸ ਮੁਲਾਜ਼ਮ ਦੀ ਪਛਾਣ ਨਿਸਾਰ ਅਹਿਮਦ ਵੇਜ ਵਜੋਂ ਹੋਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਹਮਲਾਵਰਾਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਜਾਰੀ ਹੈ।

ਪੁਲਿਸ ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਅੱਤਵਾਦੀਆਂ ਦੇ ਇੱਕ ਸਮੂਹ ਨੇ ਸਥਾਨਕ ਸਟੇਸ਼ਨ ਇੰਚਾਰਜ (ਐਸਐਚਓ) ਦੀ ਅਗਵਾਈ ਵਾਲੀ ਪੁਲਿਸ ਟੀਮ 'ਤੇ ਗੋਲੀਬਾਰੀ ਕੀਤੀ। ਬੁਲਾਰੇ ਨੇ ਦੱਸਿਆ ਕਿ ਇਸ ਅੱਤਵਾਦੀ ਘਟਨਾ ਵਿੱਚ ਤਿੰਨ ਪੁਲਿਸ ਕਰਮਚਾਰੀ ਗੋਲੀਆਂ ਲੱਗਣ ਕਾਰਨ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਗੰਭੀਰ ਰੂਪ ਨਾਲ ਜ਼ਖਮੀ ਕਾਂਸਟੇਬਲ ਨਿਸਾਰ ਅਹਿਮਦ ਵੇਜ ਦੀ ਮੌਤ ਹੋ ਗਈ।

ਬੁਲਾਰੇ ਨੇ ਕਿਹਾ, “ਆਵਾਜਾਈ ਵਿੱਚ ਵਿਘਨ ਅਤੇ ਵੱਡੀ ਗਿਣਤੀ ਵਿੱਚ ਨਾਗਰਿਕਾਂ ਦੀ ਮੌਜੂਦਗੀ ਦਾ ਨਾਜਾਇਜ਼ ਫਾਇਦਾ ਉਠਾ ਰਹੇ ਅੱਤਵਾਦੀਆਂ ਨੇ ਐਸਐਚਓ ਅਤੇ ਉਸਦੇ ਨਾਲ ਆਏ ਪੁਲਿਸ ਕਰਮਚਾਰੀਆਂ ਉੱਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਭੱਜ ਗਏ।” ਹਾਲਾਂਕਿ, ਭਾਰੀ ਭੀੜ ਦੇ ਮੱਦੇਨਜ਼ਰ, ਪੁਲਿਸ ਟੀਮ ਨੇ ਵਧੇਰੇ ਨੁਕਸਾਨ ਤੋਂ ਬਚਣ ਲਈ ਵੱਧ ਤੋਂ ਵੱਧ ਸੰਜਮ ਵਰਤਿਆ।

ਇਹ ਵੀ ਪੜੋ: ਦੇਖਦੇ ਹੀ ਦੇਖਦੇ ਕਾਰ ਬਣੀ ਅੱਗ ਦਾ ਗੋਲਾ, ਦੇਖੋ ਵੀਡੀਓ

ETV Bharat Logo

Copyright © 2025 Ushodaya Enterprises Pvt. Ltd., All Rights Reserved.