ETV Bharat / bharat

ਜੰਮੂ-ਕਸ਼ਮੀਰ: ਕੁਲਗਾਮ 'ਚ ਅੱਤਵਾਦੀਆਂ ਨੇ ਮਹਿਲਾ ਅਧਿਆਪਿਕਾ ਦਾ ਗੋਲੀ ਮਾਰ ਕੇ ਕੀਤਾ ਕਤਲ

author img

By

Published : May 31, 2022, 11:14 AM IST

Updated : May 31, 2022, 11:41 AM IST

ਅੱਤਵਾਦੀਆਂ ਨੇ ਕੁਲਗਾਮ ਦੇ ਗੋਪਾਲਪੋਰਾ ਇਲਾਕੇ ਦੇ ਹਾਈ ਸਕੂਲ 'ਚ ਇਕ ਮਹਿਲਾ ਅਧਿਆਪਕ ਦਾ ਗੋਲੀਬਾਰੀ ਕਰਦਿਆ ਕਤਲ ਕਰ ਦਿੱਤਾ ਹੈ।

migrant woman shot at in Gopalpora kulgam

ਕੁਲਗਾਮ: ਅੱਤਵਾਦੀਆਂ ਨੇ ਕੁਲਗਾਮ ਦੇ ਗੋਪਾਲਪੋਰਾ ਇਲਾਕੇ ਦੇ ਹਾਈ ਸਕੂਲ 'ਚ ਇਕ ਮਹਿਲਾ ਅਧਿਆਪਕ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਇਸ ਦਹਿਸ਼ਤੀ ਘਟਨਾ ਵਿੱਚ, ਉਸ ਨੂੰ ਗੋਲੀ ਲੱਗਣ ਨਾਲ ਗੰਭੀਰ ਸੱਟਾਂ ਲੱਗੀਆਂ ਹਨ। ਹਸਪਤਾਲ 'ਚ ਸ਼ਿਫਟ ਕੀਤਾ ਜਾ ਰਿਹਾ ਹੈ। ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਸਰਚ ਅਭਿਆਨ ਜਾਰੀ ਹੈ।

ਕਸ਼ਮੀਰ ਜ਼ੋਨ ਪੁਲਿਸ ਮੁਤਾਬਕ ਹਿੰਦੂ ਭਾਈਚਾਰੇ ਦਾ ਅਧਿਆਪਕ ਸਾਂਬਾ (ਜੰਮੂ ਡਿਵੀਜ਼ਨ) ਦਾ ਰਹਿਣ ਵਾਲਾ ਸੀ। ਪੁਲਿਸ ਨੇ ਕਿਹਾ ਕਿ ਇਸ ਕਾਇਰਾਨਾ ਹਮਲੇ ਦਾ ਮੂੰਹਤੋੜ ਜਵਾਬ ਦਿੱਤਾ ਜਾਵੇਗਾ। ਕਸ਼ਮੀਰ ਜ਼ੋਨ ਪੁਲਿਸ ਦੀ ਤਰਫੋਂ ਕਿਹਾ ਗਿਆ ਕਿ ਇਸ ਅਪਰਾਧ ਵਿਚ ਸ਼ਾਮਲ ਅੱਤਵਾਦੀਆਂ ਦੀ ਪਛਾਣ ਕਰਕੇ ਜਲਦੀ ਹੀ ਉਨ੍ਹਾਂ ਦਾ ਖ਼ਤਮ ਕਰ ਦਿੱਤਾ ਜਾਵੇਗਾ।
ਇਸ ਦੇ ਨਾਲ ਹੀ, ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਦੋ ਸਥਾਨਕ ਅੱਤਵਾਦੀ ਮਾਰੇ ਗਏ। ਇਕ ਪੁਲਿਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਖੇਤਰ ਦੇ ਰਾਜਪੋਰਾ ਵਿੱਚ ਸੋਮਵਾਰ ਦੇਰ ਰਾਤ ਸੁਰੱਖਿਆ ਬਲਾਂ ਵੱਲੋਂ ਅਤਿਵਾਦ ਵਿਰੋਧੀ ਮੁਹਿੰਮ ਸ਼ੁਰੂ ਕਰਨ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ।

Last Updated : May 31, 2022, 11:41 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.