ਸ੍ਰੀਨਗਰ : ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦਾ ਚੋਟੀ ਦਾ ਕਮਾਂਡਰ ਇਸ਼ਫਾਕ ਡਾਰ ਉਰਫ ਅਬੂ ਅਕਰਮ ਸਮੇਤ ਦੋ ਅੱਤਵਾਦੀ ਮਾਰੇ ਗਏ ਹਨ। ਅਕਰਮ 2017 ਤੋਂ ਇੱਥੇ ਸਰਗਰਮ ਸੀ। ਆਈ.ਜੀ.ਪੀ ਕਸ਼ਮੀਰ ਵਿਜੇ ਕੁਮਾਰ ਨੇ ਦੱਸਿਆ ਕਿ ਮੁਠਭੇੜ ਵਿੱਚ ਅੱਤਵਾਦੀਆਂ ਨੂੰ ਢੁਕਵਾਂ ਜਵਾਬ ਦਿੱਤਾ ਗਿਆ ਸੀ।
ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲੇ ਵਿੱਚ ਐਤਵਾਰ ਰਾਤ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ।
ਇਹ ਵੀ ਪੜ੍ਹੋ:ਗੁਰੂਗ੍ਰਾਮ ‘ਚ ਤਿੰਨ ਮੰਜ਼ਿਲਾ ਇਮਾਰਤ ਹੋਈ ਢਹਿ-ਢੇਰੀ, ਬਚਾਅ ਕਾਰਜ ਜਾਰੀ
ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਸ਼ੋਪੀਆਂ ਜ਼ਿਲ੍ਹੇ ਦੇ ਸਿਦੀਕ ਖਾਨ ਖੇਤਰ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਇੱਕ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਸੀ। ਜਿਸ ਤੋਂ ਬਾਅਦ ਅੱਤਵਾਦੀ ਮਾਰੇ ਗਏ।