ETV Bharat / bharat

ਜੰਮੂ ਵਿੱਚ ਇੱਕ ਸਾਲ ਤੋਂ ਵੱਧ ਸਮੇਂ ਤੋਂ ਰਹਿ ਰਹੇ ਲੋਕ ਵੀ ਪਾ ਸਕਣਗੇ ਵੋਟ, ਪੜ੍ਹੋ ਖ਼ਬਰ

author img

By

Published : Oct 12, 2022, 10:00 AM IST

ਜੰਮੂ ਵਿੱਚ ਹੁਣ ਕਿਸੇ ਵੀ ਵਿਅਕਤੀ ਨੂੰ ਨਵੇਂ ਵੋਟਰ ਵਜੋਂ ਰਜਿਸਟਰ ਕੀਤਾ (jammu kashmir elections voter list ) ਜਾਵੇ। ਸਰਕਾਰ 25 ਲੱਖ ਗੈਰ-ਸਥਾਨਕ ਲੋਕਾਂ ਨੂੰ ਵੋਟਰ ਸੂਚੀ ਦਾ ਹਿੱਸਾ ਬਣਾਉਣ ਜਾ ਰਹੀ ਹੈ। ਪੜੋ ਪੂਰੀ ਖ਼ਬਰ

jammu kashmir elections voter list controversy
ਜੰਮੂ ਵਿੱਚ ਇੱਕ ਸਾਲ ਤੋਂ ਵੱਧ ਸਮੇਂ ਤੋਂ ਰਹਿ ਰਹੇ ਲੋਕ ਵੀ ਪਾ ਸਕਣਗੇ ਵੋਟ

ਸ਼੍ਰੀਨਗਰ: ਜੰਮੂ ਦੇ ਡਿਪਟੀ ਕਮਿਸ਼ਨਰ ਅਵਨੀ ਲਵਾਸਾ ਨੇ ਮੰਗਲਵਾਰ ਨੂੰ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਹੁਕਮ ਦਿੱਤਾ ਕਿ ਜੰਮੂ ਵਿੱਚ ਇੱਕ ਸਾਲ ਤੋਂ ਵੱਧ ਸਮੇਂ ਤੋਂ ਰਹਿ ਰਹੇ ਕਿਸੇ ਵੀ ਵਿਅਕਤੀ ਨੂੰ ਨਵੇਂ ਵੋਟਰ ਵਜੋਂ ਰਜਿਸਟਰ ਕੀਤਾ ਜਾਵੇ। ਉਨ੍ਹਾਂ ਦੇ ਇਸ ਫੈਸਲੇ ਤੋਂ ਬਾਅਦ ਜੇਕਰ ਕੋਈ ਬਾਹਰੀ ਵਿਅਕਤੀ ਵੀ ਇਕ ਸਾਲ ਤੋਂ ਜ਼ਿਆਦਾ ਸਮਾਂ ਜੰਮੂ 'ਚ ਰਹਿੰਦਾ ਹੈ ਤਾਂ ਉਸ ਨੂੰ ਵੋਟ ਦਾ ਅਧਿਕਾਰ ਮਿਲੇਗਾ।

ਇਹ ਵੀ ਪੜੋ: ‘10 ਸਾਲ ਪਹਿਲਾਂ ਆਧਾਰ ਬਣਵਾਉਣ ਵਾਲੇ ਲੋਕ ਆਪਣੀ ਜਾਣਕਾਰੀ ਕਰਵਾਉਣ ਅਪਡੇਟ’

ਇਸ ਦੇ ਨਾਲ ਹੀ ਇਸ ਫੈਸਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀ ਰਾਜਨੀਤੀ 'ਚ ਭੂਚਾਲ ਆ ਗਿਆ ਹੈ। ਉਥੋਂ ਦੀਆਂ ਸਿਆਸੀ ਪਾਰਟੀਆਂ ਇਸ ਹੁਕਮ 'ਤੇ ਆਪਣੀ-ਆਪਣੀ ਪ੍ਰਤੀਕਿਰਿਆ ਦੇ ਰਹੀਆਂ ਹਨ। ਨੈਸ਼ਨਲ ਕਾਨਫਰੰਸ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਹੈ। ਨੈਸ਼ਨਲ ਕਾਨਫਰੰਸ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਜੰਮੂ-ਕਸ਼ਮੀਰ ਦੀ ਵੋਟਰ ਸੂਚੀ ਵਿੱਚ 25 ਲੱਖ ਨਵੇਂ ਵੋਟਰਾਂ ਨੂੰ ਸ਼ਾਮਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

  • Letter issued by Deputy Commissioner of Jammu for acceptance of documents for registration as electors authorizes all tehsildars to issue certificate of residence to people residing in Jammu "for more than one year." pic.twitter.com/V958ZAQilm

    — ANI (@ANI) October 12, 2022 " class="align-text-top noRightClick twitterSection" data=" ">

ਜਾਰੀ ਬਿਆਨ ਵਿੱਚ ਐਨਸੀ ਨੇ ਕਿਹਾ ਹੈ ਕਿ ਸਰਕਾਰ 25 ਲੱਖ ਗੈਰ-ਸਥਾਨਕ ਲੋਕਾਂ ਨੂੰ ਵੋਟਰ ਸੂਚੀ ਦਾ ਹਿੱਸਾ ਬਣਾਉਣ ਜਾ ਰਹੀ ਹੈ। ਅਸੀਂ ਇਸ ਫੈਸਲੇ ਦਾ ਵਿਰੋਧ ਕਰਦੇ ਹਾਂ। ਭਾਜਪਾ ਚੋਣਾਂ ਤੋਂ ਡਰਦੀ ਹੈ, ਇਹ ਜਾਣਦੀ ਹੈ ਕਿ ਉਹ ਬੁਰੀ ਤਰ੍ਹਾਂ ਹਾਰਨ ਵਾਲੀ ਹੈ। ਲੋਕਾਂ ਨੂੰ ਭਾਜਪਾ ਦੀ ਇਸ ਸਾਜ਼ਿਸ਼ ਨੂੰ ਬੈਲਟ ਬਾਕਸ ਰਾਹੀਂ ਹਰਾਉਣਾ ਚਾਹੀਦਾ ਹੈ।

ਦੱਸ ਦੇਈਏ ਕਿ ਜੰਮੂ-ਕਸ਼ਮੀਰ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼ ਹੋ ਗਈਆਂ ਹਨ। ਹਾਲ ਹੀ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਜੰਮੂ ਦਾ ਦੌਰਾ ਕੀਤਾ ਸੀ, ਉਨ੍ਹਾਂ ਨੇ ਵੀ ਸੰਕੇਤ ਦਿੱਤਾ ਸੀ ਕਿ ਘਾਟੀ 'ਚ ਜਲਦੀ ਹੀ ਚੋਣਾਂ ਕਰਵਾਈਆਂ ਜਾਣਗੀਆਂ।

ਇਹ ਵੀ ਪੜੋ: ਕਰਵਾ ਚੌਥ ਮੌਕੇ ਬਾਜ਼ਾਰਾਂ ਵਿੱਚ ਰੌਣਕਾਂ, ਔਰਤਾਂ ਵਿੱਚ ਭਾਰੀ ਉਤਸ਼ਾਹ

ETV Bharat Logo

Copyright © 2024 Ushodaya Enterprises Pvt. Ltd., All Rights Reserved.