ETV Bharat / bharat

Jammu kashmir Encounter: ਰਾਜੌਰੀ 'ਚ ਸੁਰੱਖਿਆ ਬਲਾਂ ਨੇ ਢੇਰ ਕੀਤਾ ਇੱਕ ਅੱਤਵਾਦੀ, ਤਲਾਸ਼ੀ ਅਭਿਆਨ ਜਾਰੀ - jammu kashmir

ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਬੀਤੀ ਰਾਤ ਦੀ ਕਾਰਵਾਈ ਦੌਰਾਨ ਦੋਵਾਂ ਪਾਸਿਆਂ ਤੋਂ ਲਗਾਤਾਰ ਗੋਲੀਬਾਰੀ ਤੋਂ ਬਾਅਦ ਅੱਤਵਾਦੀ ਢੇਰ ਕਰ ਦਿੱਤਾ ਅਤੇ ਬਾਕੀਆਂ ਦੀ ਭਾਲ ਜਾਰੀ ਹੈ।

Jammu Kashmir Encounter: Terrorist killed by security forces in Rajouri, search operation still going on
Jammu kashmir Encounter: ਰਾਜੌਰੀ 'ਚ ਸੁਰੱਖਿਆ ਬਲਾਂ ਨੇ ਮਾਰ ਸੁੱਟਿਆ ਅੱਤਵਾਦੀ, ਤਲਾਸ਼ੀ ਅਭਿਆਨ ਅਜੇ ਵੀ ਜਾਰੀ
author img

By

Published : Jun 2, 2023, 11:38 AM IST

Jammu kashmir Encounter: ਰਾਜੌਰੀ 'ਚ ਸੁਰੱਖਿਆ ਬਲਾਂ ਨੇ ਮਾਰ ਸੁੱਟਿਆ ਅੱਤਵਾਦੀ, ਤਲਾਸ਼ੀ ਅਭਿਆਨ ਅਜੇ ਵੀ ਜਾਰੀ

ਰਾਜੌਰੀ/ਜੰਮੂ: ਸ਼ਹਿਰ ਵਿਚ ਲਗਾਤਾਰ ਹੋ ਰਹੀਆਂ ਅੱਤਵਾਦੀ ਗਤੀਵਿਧੀਆਂ ਨੂੰ ਦੇਖਦੇ ਹੋਏ,ਪੁਲਿਸ ਅਤੇ ਸੁਰੱਖਿਆ ਬਲਾਂ ਵੱਲੋਂ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਲਗਾਤਾਰ ਗਸ਼ਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸੁਰੱਖਿਆ ਬਲਾਂ ਨੂੰ ਕਾਮਯਾਬੀ ਹਾਸਿਲ ਹੋਈ ਹੈ। ਦਰਅਸਲ ਸ਼ੁੱਕਰਵਾਰ ਸਵੇਰੇ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ। ਫੌਜ ਨਾਲ ਜੁੜੇ ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ। ਰੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਰਾਜੌਰੀ ਨੇੜੇ ਦਰਸਾਲ ਗੁਰਜਨ ਦੇ ਜੰਗਲੀ ਖੇਤਰ 'ਚ ਸ਼ੱਕੀ ਗਤੀਵਿਧੀਆਂ ਦੇ ਮੱਦੇਨਜ਼ਰ ਫੌਜ ਅਤੇ ਪੁਲਿਸ ਨੇ ਵੀਰਵਾਰ ਅਤੇ ਸ਼ੁੱਕਰਵਾਰ ਦੀ ਰਾਤ ਨੂੰ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਰੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਕਾਰਵਾਈ ਮੁਕਾਬਲੇ 'ਚ ਬਦਲ ਗਈ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ।

ਰਾਤ ਭਰ ਗੋਲੀਬਾਰੀ ਜਾਰੀ ਰਹੀ : ਫੌਜ ਵੱਲੋਂ ਜਾਰੀ ਬਿਆਨ ਮੁਤਾਬਕ ਅੱਤਵਾਦੀਆਂ ਵੱਲੋਂ ਜਵਾਨਾਂ ਨੂੰ ਚੁਣੌਤੀ ਦਿੱਤੇ ਜਾਣ ਤੋਂ ਬਾਅਦ ਗੋਲੀਬਾਰੀ ਕੀਤੀ ਗਈ, ਜਿਸ ਦਾ ਸੁਰੱਖਿਆ ਬਲਾਂ ਨੇ ਮੂੰਹਤੋੜ ਜਵਾਬ ਦਿੱਤਾ। ਰਾਤ ਭਰ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੁੰਦੀ ਰਹੀ। ਫੌਜ ਮੁਤਾਬਕ ਜੰਮੂ-ਕਸ਼ਮੀਰ ਪੁਲਿਸ ਦੀ ਸਾਂਝੀ ਟੀਮ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾ ਰਹੀ ਹੈ।

  • #WATCH | J&K | One terrorist killed in an encounter with security forces in Rajouri's Dassal forest area. A search operation is underway.

    Security checks are being done.

    (Visuals deferred by unspecified time) pic.twitter.com/IzfXtJ2xzw

    — ANI (@ANI) June 2, 2023 " class="align-text-top noRightClick twitterSection" data=" ">

ਅਮਰਨਾਥ ਯਾਤਰਾ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ : ਇਸ ਸਾਲ ਅਮਰਨਾਥ ਯਾਤਰਾ ਲਈ ਜੰਮੂ-ਕਸ਼ਮੀਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਜਿਸ ਕਾਰਨ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ ਨੇ ਸ੍ਰੀਨਗਰ ਵਿੱਚ ਪੁਲਿਸ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਤੋਂ ਪਹਿਲਾਂ ਮਈ ਦੀ ਸ਼ੁਰੂਆਤ 'ਚ ਰਾਜੌਰੀ ਇਲਾਕੇ 'ਚ 5 ਜਵਾਨ ਸ਼ਹੀਦ ਹੋ ਗਏ ਸਨ। ਇਸ ਹਮਲੇ ਤੋਂ ਬਾਅਦ ਰਾਜੌਰੀ ਇਲਾਕੇ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ। ਪਿਛਲੇ ਮਹੀਨੇ ਰਾਜੌਰੀ 'ਚ ਇਹ ਹਮਲਾ ਅਜਿਹੇ ਸਮੇਂ ਹੋਇਆ ਜਦੋਂ ਪਾਕਿਸਤਾਨ, ਚੀਨ ਸਮੇਤ ਕਈ ਦੇਸ਼ਾਂ ਦੇ ਵਿਦੇਸ਼ ਮੰਤਰੀ ਐੱਸਸੀਓ ਦੀ ਬੈਠਕ ਲਈ ਭਾਰਤ 'ਚ ਮੌਜੂਦ ਸਨ। ਇਸੇ ਲਈ ਇਸ ਨੂੰ ਪਾਕਿਸਤਾਨ ਦੀ ਵੱਡੀ ਸਾਜ਼ਿਸ਼ ਵਜੋਂ ਵੀ ਦੇਖਿਆ ਜਾ ਰਿਹਾ ਸੀ।

Punjab News: ਜੇਲ੍ਹ 'ਚ ਬੰਦ ਦੋਸ਼ੀ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ 'ਤੇ ਭਾਜਪਾ ਵੱਲੋਂ ਨਿਖੇਧੀ

ਰਾਜੌਰੀ ਵਿੱਚ ਜਵਾਨਾਂ ਦੀ ਸ਼ਹਾਦਤ : ਰਾਜੌਰੀ 'ਚ ਅੱਤਵਾਦੀਆਂ ਦੀ ਕਾਇਰਾਨਾ ਕਾਰਵਾਈ 'ਚ 5 ਜਵਾਨ ਸ਼ਹੀਦ ਹੋ ਗਏ। ਇਹ ਹਮਲਾ ਮਈ ਦੇ ਸ਼ੁਰੂ ਵਿੱਚ ਕੀਤਾ ਗਿਆ ਸੀ। ਇਸ ਦੌਰਾਨ ਸੁਰੱਖਿਆ ਬਲਾਂ ਵੱਲੋਂ ਕੀਤੀ ਗਈ ਕਾਰਵਾਈ ਵਿੱਚ ਦੋ ਅੱਤਵਾਦੀ ਵੀ ਮਾਰੇ ਗਏ। ਇਹ ਹਮਲਾ ਉਸ ਸਮੇਂ ਕੀਤਾ ਗਿਆ ਜਦੋਂ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਭਾਰਤ ਦੌਰੇ 'ਤੇ ਸਨ। ਉਸ ਸਮੇਂ ਰਾਜੌਰੀ ਇਲਾਕੇ 'ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ।

ETV Bharat Logo

Copyright © 2024 Ushodaya Enterprises Pvt. Ltd., All Rights Reserved.