ETV Bharat / bharat

ਕੰਗਨਾ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਮਾਣਹਾਨੀ ਮਾਮਲੇ 'ਚ ਅਗਲੀ ਸੁਣਵਾਈ ਤੱਕ ਪੇਸ਼ੀ ਤੋਂ ਮਿਲੀ ਛੋਟ

ਮਾਣਹਾਨੀ ਮਾਮਲੇ 'ਚ ਪੰਜਾਬ ਹਰਿਆਣਾ ਹਾਈਕੋਰਟ ਨੇ ਅਦਾਕਾਰਾ ਕੰਗਨਾ ਰਣੌਤ ਨੂੰ ਵੱਡੀ ਰਾਹਤ ਦਿੱਤੀ ਹੈ। ਹੁਣ ਕੰਗਨਾ ਨੂੰ 14 ਜੁਲਾਈ ਨੂੰ ਬਠਿੰਡਾ ਅਦਾਲਤ ਵਿੱਚ ਪੇਸ਼ ਨਹੀਂ ਹੋਣਾ ਪਵੇਗਾ। ਜਾਣੋ ਪੂਰਾ ਮਾਮਲਾ

ਕੰਗਨਾ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਮਾਣਹਾਨੀ ਮਾਮਲੇ 'ਚ ਅਗਲੀ ਸੁਣਵਾਈ ਤੱਕ ਪੇਸ਼ੀ ਤੋਂ ਮਿਲੀ ਛੋਟਕੰਗਨਾ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਮਾਣਹਾਨੀ ਮਾਮਲੇ 'ਚ ਅਗਲੀ ਸੁਣਵਾਈ ਤੱਕ ਪੇਸ਼ੀ ਤੋਂ ਮਿਲੀ ਛੋਟ
ਕੰਗਨਾ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਮਾਣਹਾਨੀ ਮਾਮਲੇ 'ਚ ਅਗਲੀ ਸੁਣਵਾਈ ਤੱਕ ਪੇਸ਼ੀ ਤੋਂ ਮਿਲੀ ਛੋਟ
author img

By

Published : Jul 11, 2022, 1:35 PM IST

ਚੰਡੀਗੜ੍ਹ: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਮਾਣਹਾਨੀ ਮਾਮਲੇ ਵਿੱਚ ਵੱਡੀ ਰਾਹਤ ਮਿਲੀ ਹੈ। ਹੁਣ ਕੰਗਨਾ ਨੂੰ 14 ਜੁਲਾਈ ਨੂੰ ਬਠਿੰਡਾ ਅਦਾਲਤ ਵਿੱਚ ਪੇਸ਼ ਨਹੀਂ ਹੋਣਾ ਪਵੇਗਾ। ਦਰਅਸਲ ਕੰਗਨਾ ਨੇ ਆਪਣੇ ਖਿਲਾਫ ਚੱਲ ਰਹੇ ਮਾਣਹਾਨੀ ਦੇ ਕੇਸ ਨੂੰ ਰੱਦ ਕਰਨ ਲਈ ਪੰਜਾਬ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਜਿਸ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੋਮਵਾਰ ਨੂੰ ਹੇਠਲੀ ਅਦਾਲਤ ਨੂੰ ਹੁਕਮ ਦਿੱਤਾ ਹੈ ਕਿ ਜਦੋਂ ਤੱਕ ਹਾਈਕੋਰਟ 'ਚ ਅਗਲੀ ਸੁਣਵਾਈ ਨਹੀਂ ਹੁੰਦੀ ਉਦੋਂ ਤੱਕ ਮਾਮਲੇ ਦੀ ਸੁਣਵਾਈ ਨਾ ਕੀਤੀ ਜਾਵੇ।

ਇਸ ਮਾਮਲੇ ਦੀ ਅਗਲੀ ਸੁਣਵਾਈ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ 8 ਸਤੰਬਰ ਨੂੰ ਹੋਵੇਗੀ। ਹੁਣ ਕੰਗਨਾ ਨੂੰ ਅਗਲੀ 14 ਜੁਲਾਈ ਨੂੰ ਬਠਿੰਡਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਨਹੀਂ ਹੋਣਾ ਪਵੇਗਾ। ਕੰਗਨਾ ਦੇ ਵਕੀਲ ਅਭਿਨਵ ਸੂਦ ਨੇ ਕਿਹਾ ਹੈ ਕਿ ਕੰਗਨਾ ਦੇ ਖਿਲਾਫ ਮਾਣਹਾਨੀ ਦਾ ਕੇਸ ਖਾਰਜ ਕੀਤਾ ਜਾਣਾ ਚਾਹੀਦਾ ਹੈ। ਤੁਹਾਨੂੰ ਦੱਸ ਦੇਈਏ ਕਿ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਦੌਰਾਨ ਕੰਗਨਾ ਰਣੌਤ ਨੇ ਬਠਿੰਡਾ ਦੀ ਮਹਿੰਦਰ ਕੌਰ ਦੀ ਫੋਟੋ ਪੋਸਟ ਕੀਤੀ ਸੀ।

ਪੋਸਟ 'ਚ ਕੰਗਨਾ ਨੇ ਕਿਹਾ ਸੀ ਕਿ ਬਜ਼ੁਰਗ ਔਰਤ 100-100 ਰੁਪਏ ਦਿਹਾੜੀ 'ਤੇ ਅੰਦੋਲਨ 'ਚ ਸ਼ਾਮਲ ਹੋਣ ਆਈ ਹੈ। ਜਿਸ ਤੋਂ ਬਾਅਦ ਬਠਿੰਡਾ ਦੀ ਮਹਿੰਦਰ ਕੌਰ ਨੇ ਕੰਗਨਾ ਰਣੌਤ 'ਤੇ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ। ਇਸ ਮਾਮਲੇ ਵਿੱਚ ਬਠਿੰਡਾ ਅਦਾਲਤ ਨੇ ਕੰਗਨਾ ਨੂੰ 14 ਜੁਲਾਈ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਇਸ ਤੋਂ ਪਹਿਲਾਂ ਕੰਗਨਾ ਰਣੌਤ ਨੇ ਮਾਣਹਾਨੀ ਦੇ ਮਾਮਲੇ ਨੂੰ ਪੰਜਾਬ ਹਰਿਆਣਾ ਹਾਈਕੋਰਟ 'ਚ ਚੁਣੌਤੀ ਦਿੱਤੀ ਹੈ। ਕੰਗਨਾ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਕੰਗਨਾ ਰਣੌਤ ਨੂੰ ਰਾਹਤ ਦਿੱਤੀ ਹੈ।

ਇਹ ਵੀ ਪੜ੍ਹੋ:- ਮਹਾਰਾਸ਼ਟਰ ਅਯੋਗਤਾ ਮਾਮਲਾ: SC ਨੇ ਵਿਸ ਸਪੀਕਰ ਨੂੰ ਫਿਲਹਾਲ ਕੋਈਫੈਸਲਾ ਨਾ ਲੈਣ ਦੇ ਦਿੱਤੇ ਨਿਰਦੇਸ਼

ETV Bharat Logo

Copyright © 2024 Ushodaya Enterprises Pvt. Ltd., All Rights Reserved.