ਹੈਦਰਾਬਾਦ: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ (Bollywood actress Kangana Ranaut) ਨੇ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਤੋਂ ਆਪਣੀਆਂ ਕੁਝ ਤਸਵੀਰਾਂ ਪੋਸਟ ਕਰਕੇ ਇੱਕ ਲੰਮਾ ਨੋਟ ਲਿਖਿਆ ਹੈ। ਇਸ ਵਿਚ ਉਸ ਨੇ ਦੱਸਿਆ ਹੈ ਕਿ ਉਸ ਨੂੰ ਖੁੱਲ੍ਹੇਆਮ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਕੰਗਨਾ ਨੇ ਇਹ ਜਾਣਕਾਰੀ ਵੀ ਦਿੱਤੀ ਹੈ ਕਿ ਉਸ ਨੇ ਹਿਮਾਚਲ ਪ੍ਰਦੇਸ਼ ਦੇ ਇੱਕ ਥਾਣੇ ਵਿੱਚ ਧਮਕੀਆਂ ਦੇਣ ਵਾਲਿਆਂ ਖ਼ਿਲਾਫ਼ ਐਫਆਈਆਰ ਦਰਜ ਕਰਵਾਈ ਹੈ। ਉਨ੍ਹਾਂ ਨੇ ਸੋਨੀਆ ਗਾਂਧੀ ਨੂੰ ਵੀ ਪੱਤਰ ਲਿਖਿਆ ਹੈ ਕਿ ਉਹ ਆਪਣੇ ਪੰਜਾਬ ਦੇ ਮੁੱਖ ਮੰਤਰੀ ਨੂੰ ਅਜਿਹੇ ਲੋਕਾਂ ਖਿਲਾਫ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦੇਣ। ਦੱਸ ਦੇਈਏ ਕਿ ਪਿਛਲੇ ਦਿਨ੍ਹੀ ਅਦਾਕਾਰਾ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲਿਆਂ 'ਤੇ ਪੋਸਟ ਕੀਤਾ ਸੀ। ਜਿਸ ਤੋਂ ਬਾਅਦ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ।
ਮੁੰਬਈ ਹਮਲੇ 'ਤੇ ਕੀਤੀ ਸੀ ਪੋਸਟ
ਕੰਗਨਾ ਨੇ ਲਿਖਿਆ, ਮੁੰਬਈ 'ਚ ਹੋਏ ਅੱਤਵਾਦੀ ਹਮਲੇ ਦੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਮੈਂ ਲਿਖਿਆ ਸੀ ਕਿ ਗੱਦਾਰਾਂ ਨੂੰ ਕਦੇ ਮੁਆਫ ਨਹੀਂ ਕਰਨਾ ਅਤੇ ਨਾ ਹੀ ਭੁੱਲਣਾ। ਇਸ ਤਰ੍ਹਾਂ ਦੀਆਂ ਘਟਨਾਵਾਂ ਵਿੱਚ ਦੇਸ਼ ਅੰਦਰਲੇ ਗੱਦਾਰਾਂ ਦਾ ਹੱਥ ਹੁੰਦਾ ਹੈ। ਦੇਸ਼ ਧ੍ਰੋਹੀ ਗੱਦਾਰਾਂ ਨੇ ਕਦੇ ਪੈਸੇ ਦੇ ਲਾਲਚ ਵਿੱਚ ਅਤੇ ਕਦੇ ਅਹੁਦੇ ਅਤੇ ਸੱਤਾ ਦੇ ਲਾਲਚ ਵਿੱਚ ਭਾਰਤ ਮਾਤਾ ਨੂੰ ਦਾਗਦਾਰ ਕਰਨ ਦਾ ਇੱਕ ਵੀ ਮੌਕਾ ਨਹੀਂ ਛੱਡਿਆ, ਜੈਚੰਦ ਅਤੇ ਦੇਸ਼ ਅੰਦਰਲੇ ਗੱਦਾਰ ਸਾਜ਼ਿਸ਼ਾਂ ਰਚ ਕੇ ਦੇਸ਼ ਵਿਰੋਧੀ ਤਾਕਤਾਂ ਦੀ ਮਦਦ ਕਰਦੇ ਰਹੇ, ਉਦੋਂ ਹੀ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ।
ਮੇਰੀ ਇਸ ਪੋਸਟ 'ਤੇ ਵਿਘਨ ਪਾਉਣ ਵਾਲੀਆਂ ਤਾਕਤਾਂ ਵੱਲੋਂ ਮੈਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਬਠਿੰਡਾ ਦੇ ਇੱਕ ਭਰਾ ਨੇ ਮੈਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ। ਮੈਂ ਅਜਿਹੇ ਗਿੱਦੜ ਧਮਕੀਆਂ ਤੋਂ ਨਹੀਂ ਡਰਦਾ। ਮੈਂ ਦੇਸ਼ ਅਤੇ ਅੱਤਵਾਦੀ ਤਾਕਤਾਂ ਵਿਰੁੱਧ ਸਾਜ਼ਿਸ਼ ਕਰਨ ਵਾਲਿਆਂ ਵਿਰੁੱਧ ਬੋਲਦੀ ਹਾਂ ਅਤੇ ਹਮੇਸ਼ਾ ਬੋਲਦੀ ਰਹਾਂਗੀ। ਉਹ ਭਾਵੇਂ ਬੇਕਸੂਰ ਫੌਜੀਆਂ ਦੇ ਹੱਤਿਆਰੇ ਨਕਸਲੀ ਹੋਣ, ਟੁਕੜੇ ਟੁਕੜੇ ਗੈਂਗ ਜਾਂ ਵਿਦੇਸ਼ਾਂ ਵਿੱਚ ਬੈਠੇ ਅੱਤਵਾਦੀ ਜਿਹੜੇ ਅੱਸੀਵਿਆਂ ਵਿੱਚ ਗੁਰੂਆਂ ਦੀ ਪਵਿੱਤਰ ਧਰਤੀ ਪੰਜਾਬ ਨੂੰ ਵੱਢ ਕੇ ਖਾਲਿਸਤਾਨ ਬਣਾਉਣ ਦਾ ਸੁਪਨਾ ਦੇਖਦੇ ਹਨ।
ਇਹ ਵੀ ਪੜ੍ਹੋ: ਅਦਾਕਾਰਾ ਕੰਗਨਾ ਰਣੌਤ ਅਤੇ ਪੀਐੱਮ ਮੋਦੀ ਖਿਲਾਫ ਅਦਾਲਤ 'ਚ ਬੇਨਤੀ ਅਰਜੀ ਦਾਇਰ
ਲੋਕਤੰਤਰ ਸਾਡੇ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹੈ, ਸਰਕਾਰ ਭਾਵੇਂ ਕਿਸੇ ਵੀ ਪਾਰਟੀ ਦੀ ਹੋਵੇ, ਪਰ ਅਖੰਡਤਾ, ਏਕਤਾ ਅਤੇ ਨਾਗਰਿਕਾਂ ਦੇ ਮੌਲਿਕ ਅਧਿਕਾਰਾਂ ਦੀ ਰਾਖੀ ਅਤੇ ਵਿਚਾਰਾਂ ਦੇ ਪ੍ਰਗਟਾਵੇ ਦਾ ਮੌਲਿਕ ਅਧਿਕਾਰ ਸਾਨੂੰ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਨੇ ਦਿੱਤਾ ਹੈ। ਮੈਂ ਕਦੇ ਵੀ ਕਿਸੇ ਜਾਤ, ਧਰਮ ਜਾਂ ਸਮੂਹ ਬਾਰੇ ਅਪਮਾਨਜਨਕ ਜਾਂ ਨਫ਼ਰਤ ਫੈਲਾਉਣ ਵਾਲੀ ਕੋਈ ਗੱਲ ਨਹੀਂ ਕਹੀ।
ਮੈਂ ਕਾਂਗਰਸ ਪ੍ਰਧਾਨ ਸ਼੍ਰੀਮਤੀ ਸੋਨੀਆ ਜੀ ਨੂੰ ਇਹ ਵੀ ਯਾਦ ਕਰਾਉਣਾ ਚਾਹਾਂਗਾ ਕਿ ਤੁਸੀਂ ਵੀ ਇੱਕ ਮਹਿਲਾ ਹੋ, ਤੁਹਾਡੀ ਸੱਸ ਇੰਦਰਾ ਗਾਂਧੀ ਜੀ ਨੇ ਆਖਰੀ ਦਮ ਤੱਕ ਇਸ ਅੱਤਵਾਦ ਦਾ ਡਟ ਕੇ ਮੁਕਾਬਲਾ ਕੀਤਾ। ਕਿਰਪਾ ਕਰਕੇ ਆਪਣੇ ਪੰਜਾਬ ਦੇ ਮੁੱਖ ਮੰਤਰੀ ਨੂੰ ਅਜਿਹੀਆਂ ਦਹਿਸ਼ਤਗਰਦ, ਵਿਘਨ ਪਾਉਣ ਵਾਲੀਆਂ ਅਤੇ ਦੇਸ਼ ਵਿਰੋਧੀ ਤਾਕਤਾਂ ਤੋਂ ਮਿਲ ਰਹੀਆਂ ਧਮਕੀਆਂ 'ਤੇ ਤੁਰੰਤ ਕਾਰਵਾਈ ਕਰਨ ਦੀ ਹਦਾਇਤ ਕਰੋ।
ਇਹ ਵੀ ਪੜ੍ਹੋ: '84 ਦੇ ਮੁੱਦੇ 'ਤੇ ਕੰਗਨਾ ਦਾ ਭੜਕਾਉ ਬਿਆਨ