ETV Bharat / bharat

Karachi Blast: ਇਮਾਰਤ 'ਚ ਧਮਾਕਾ, 10 ਦੀ ਮੌਤ

author img

By

Published : Dec 18, 2021, 5:15 PM IST

ਪਾਕਿਸਤਾਨ ਦੇ ਕਰਾਚੀ ਚ ਉਸ ਸਮੇਂ ਹਫੜਾ ਦਫੜੀ ਮਚ ਗਈ ਜਦੋ ਕਿ ਇੱਕ ਜੋਰਦਾਰ ਧਮਾਕਾ ਹੋਇਆ। ਇਸ ਧਮਾਕੇ ਦੇ ਕਾਰਨ 10 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋ ਗਏ।

ਪਾਕਿਸਤਾਨ ਦੇ ਕਰਾਚੀ ਚ ਧਮਾਕਾ
ਪਾਕਿਸਤਾਨ ਦੇ ਕਰਾਚੀ ਚ ਧਮਾਕਾ

ਇਸਲਾਮਾਬਾਦ: ਕਰਾਚੀ ਦੇ ਸ਼ੇਰਸ਼ਾਹ ਪਰਾਚਾ ਚੌਕ ਇਲਾਕੇ ਵਿੱਚ ਇੱਕ ਇਮਾਰਤ ਵਿੱਚ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਧਮਾਕਾ ਇਨ੍ਹਾਂ ਜਿਆਦਾ ਭਿਆਨਕ ਸੀ ਕਿ 10 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ ਹਨ।

ਜਾਣਕਾਰੀ ਮੁਤਾਬਕ ਇਹ ਧਮਾਕਾ ਇਲਾਕੇ ਦੇ ਇੱਕ ਨਾਲੇ ਵਿੱਚ ਹੋਇਆ। ਦੱਸਿਆ ਜਾ ਰਿਹਾ ਹੈ ਕਿ ਧਮਾਕੇ ਕਾਰਨ ਉੱਥੇ ਸਥਿਤ ਇੱਕ ਨਿੱਜੀ ਬੈਂਕ ਦੀ ਇਮਾਰਤ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਧਮਾਕਾ ਇੱਕ ਨਾਲੇ ਵਿੱਚ ਗੈਸ ਲੀਕ ਹੋਣ ਕਾਰਨ ਹੋਇਆ ਹੈ।

ਹਾਲਾਂਕਿ, ਸਾਵਧਾਨੀ ਵਜੋਂ ਬੰਬ ਨਿਰੋਧਕ ਦਸਤਾ ਮੌਕੇ 'ਤੇ ਪਹੁੰਚ ਗਿਆ ਹੈ। ਪੁਲਿਸ ਅਤੇ ਰੇਂਜਰਸ ਵੀ ਤਾਇਨਾਤ ਕੀਤੇ ਗਏ ਹਨ। ਫਿਲਹਾਲ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਸਰਚ ਆਪ੍ਰੇਸ਼ਨ ਮੁਕੰਮਲ ਹੋਣ ਤੋਂ ਬਾਅਦ ਬੰਬ ਨਿਰੋਧਕ ਦਸਤਾ ਧਮਾਕੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਸਕੇਗਾ। ਸਿੰਧ ਰੇਜ਼ਰਜ਼ ਦੀ ਵੱਲੋਂ ਵੀ ਇੱਕ ਬਿਆਨ ਜਾਰੀ ਕੀਤਾ ਗਿਆ ਹੈ। ਇਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਸ਼ੇਰਸ਼ਾਹ ਪਰਾਚਾ ਚੌਕ ਨੇੜੇ ਹੋਏ ਧਮਾਕੇ ਵਿੱਚ ਕਈ ਲੋਕ ਜ਼ਖ਼ਮੀ ਹੋਏ ਹਨ।

ਇਹ ਵੀ ਪੜੋ: Plane Crash: ਡੋਮਿਨਿਕਨ ਰੀਪਬਲਿਕ ‘ਚ ਜਹਾਜ਼ ਕਰੈਸ਼, 9 ਦੀ ਮੌਤ

ETV Bharat Logo

Copyright © 2024 Ushodaya Enterprises Pvt. Ltd., All Rights Reserved.