ਕਲਬੁਰਗੀ: ਕਰਨਾਟਕ ਦੇ ਕਲਬੁਰਗੀ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਸਲੀਪਰ ਬੱਸ ਇੱਕ ਹੋਰ ਵਾਹਨ ਨਾਲ ਟਕਰਾ ਕੇ ਪਲਟ ਗਈ। ਇਸ ਦੌਰਾਨ ਬੱਸ ਨੂੰ ਅੱਗ ਲੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਬੀਦਰ-ਸ਼੍ਰੀਰੰਗਪਟਨਾ ਹਾਈਵੇਅ 'ਤੇ ਕਲਬੁਰਗੀ ਜ਼ਿਲ੍ਹੇ ਦੇ ਪਿੰਡ ਕਮਲਾਪੁਰ ਨੇੜੇ ਸਵੇਰੇ 6 ਵਜੇ ਵਾਪਰਿਆ। ਕਈ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ।
ਇੱਕ ਹੋਰ ਵਾਹਨ ਲਾਰੀ ਨਾਲ ਟਕਰਾਉਣ ਤੋਂ ਬਾਅਦ, ਬੱਸ ਪੁਲ ਨਾਲ ਟਕਰਾ ਗਈ ਅਤੇ ਅੱਗ ਲੱਗ ਗਈ (Fire break out after collision between bus and lorry). ਅੱਗ ਨਾਲ ਪੂਰੀ ਤਰ੍ਹਾਂ ਸੜ ਚੁੱਕੀ ਬੱਸ ਵਿੱਚੋਂ 22 ਯਾਤਰੀ ਬਚ ਨਿਕਲਣ ਵਿੱਚ ਕਾਮਯਾਬ ਹੋ ਗਏ। ਹਾਦਸੇ ਤੋਂ ਬਾਅਦ ਪੁਲਿਸ ਅਤੇ ਫਾਇਰ ਬ੍ਰਿਗੇਡ ਮੌਕੇ 'ਤੇ ਪਹੁੰਚ ਗਈ। ਪੁਲਿਸ ਅਨੁਸਾਰ ਪ੍ਰਾਈਵੇਟ ਬੱਸ ਗੋਆ ਦੀ ਔਰੇਂਜ ਕੰਪਨੀ ਦੀ ਹੈ।
ਇਹ ਬੱਸ ਗੋਆ ਤੋਂ ਹੈਦਰਾਬਾਦ ਜਾ ਰਹੀ ਸੀ। ਬੱਸ ਵਿੱਚ ਡਰਾਈਵਰ ਸਮੇਤ 35 ਯਾਤਰੀ ਸਵਾਰ ਸਨ। 12 ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਹਾਦਸੇ 'ਚ ਮਾਰੇ ਗਏ ਸਾਰੇ 7 ਲੋਕ ਹੈਦਰਾਬਾਦ ਦੇ ਰਹਿਣ ਵਾਲੇ ਹਨ।
ਇਹ ਵੀ ਪੜ੍ਹੋ : ਬੈਤੂਲ : ਦਰੱਖਤ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਲੱਗੀ ਅੱਗ, ਡਰਾਈਵਰ ਜ਼ਿੰਦਾ ਸੜਿਆ