ETV Bharat / bharat

Guru Nanak Gurpurab 2021 ਤੋਂ ਪਹਿਲਾਂ ਖੁੱਲ ਸਕਦਾ ਹੈ ਕਰਤਾਰਪੁਰ ਲਾਂਘਾ

19 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ (Guru Nanak Gurpurab 2021) ਤੋਂ ਪਹਿਲਾਂ ਕਰਤਾਰਪੁਰ ਲਾਂਘਾ (Kartarpur Corridor) ਖੁੱਲ ਸਕਦਾ ਹੈ। ਭਾਰਤ ਸਰਕਾਰ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਬਾਰੇ ਵਿਚਾਰ ਕਰ ਰਹੀ ਹੈ। ਗ੍ਰਹਿ ਮੰਤਰਾਲਾ, ਵਿਦੇਸ਼ ਮੰਤਰਾਲੇ ਨਾਲ ਮਿਲ ਕੇ ਸੁਰੱਖਿਆ ਸਬੰਧੀ ਮੁਲਾਂਕਣ ਕਰਨ ਤੋਂ ਬਾਅਦ ਇਸ ਬਾਰੇ ਅੰਤਿਮ ਫੈਸਲਾ ਲਵੇਗਾ।

Guru Nanak Gurpurab 2021 ਤੋਂ ਪਹਿਲਾਂ ਖੁੱਲ ਸਕਦਾ ਹੈ ਕਰਤਾਰਪੁਰ ਲਾਂਘਾ
Guru Nanak Gurpurab 2021 ਤੋਂ ਪਹਿਲਾਂ ਖੁੱਲ ਸਕਦਾ ਹੈ ਕਰਤਾਰਪੁਰ ਲਾਂਘਾ
author img

By

Published : Nov 16, 2021, 7:22 AM IST

Updated : Nov 16, 2021, 8:28 AM IST

ਨਵੀਂ ਦਿੱਲੀ: ਭਾਰਤ ਸਰਕਾਰ (Indian Govt.) 19 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ (Guru Nanak Gurpurab 2021) ਤੋਂ ਪਹਿਲਾਂ ਕਰਤਾਰਪੁਰ ਲਾਂਘਾ (Kartarpur Corridor) ਖੋਲਣ 'ਤੇ ਵਿਚਾਰ ਕਰ ਰਹੀ ਹੈ।

ਪਿਛਲੇ 2 ਦਿਨਾਂ ਤੋਂ ਪੰਜਾਬ ਭਾਜਪਾ ਲੀਡਰਸ਼ਿਪ (Punjab BJP leadership) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ( PM Narendra Modi), ਰਾਸ਼ਟਰਪਤੀ ਰਾਮਨਾਥ ਕੋਵਿੰਦ (President Ramnath Kovind), ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਨਾਲ ਮੁਲਾਕਾਤ ਕਰਕੇ ਇਸ ਸਬੰਧੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: 'ਗ੍ਰਹਿ ਮੰਤਰੀ ਨੇ ਗੁਰ ਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਦਿੱਤਾ ਭਰੋਸਾ'

ਸੋਮਵਾਰ ਨੂੰ ਅਮਿਤ ਸ਼ਾਹ ਅੱਗੇ ਰੱਖੀ ਮੰਗ

ਬੀਤੀ ਸ਼ਾਮ ਪੰਜਾਬ ਤੇ ਦਿੱਲੀ ਦਾ ਵਫਦ ਨੇ ਗ੍ਰਹਿ ਮੰਤਰੀ ਨੂੰ ਮਿਲਿਆ, ਜਿਸ ਮਗਰੋਂ ਭਾਜਪਾ ਆਗੂ ਅਸ਼ਵਨੀ ਸ਼ਰਮਾ ਪੱਤਰਕਾਰਾਂ ਨੂੰ ਕਿਹਾ, "ਗ੍ਰਹਿ ਮੰਤਰੀ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਉਹ ਸਾਰੇ ਜ਼ਰੂਰੀ ਕਦਮ ਚੁੱਕਣਗੇ ਤਾਂ ਜੋ ਗੁਰਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਿਆ ਜਾ ਸਕੇ।"

  • ਅੱਜ ਪੰਜਾਬ ਭਾਜਪਾ ਵਫ਼ਦ ਨੇ ਸੂਬਾ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਜੀ ਦੀ ਅਗਵਾਈ ਹੇਠ ਸ਼੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਸੰਬੰਧੀ ਮਾਣਯੋਗ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ @AmitShah ਜੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ।@dushyanttgautam@saudansinghbjp@AshwaniSBJP#KartarpurCorridor pic.twitter.com/21fGq6JvtJ

    — BJP PUNJAB (@BJP4Punjab) November 15, 2021 " class="align-text-top noRightClick twitterSection" data=" ">

ਸ਼ਰਮਾ ਨੇ ਕਿਹਾ ਕਿ ਕੋਵਿਡ ਮਹਾਮਾਰੀ ਕਾਰਨ ਕਰਤਾਰਪੁਰ ਲਾਂਘਾ ਲੰਬੇ ਸਮੇਂ ਤੋਂ ਬੰਦ ਹੈ ਅਤੇ ਹੁਣ ਜਦੋਂ ਭਾਰਤ ਨੇ ਕੋਵਿਡ ਵੈਕਸੀਨ ਦੀਆਂ 100 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਹਨ ਅਤੇ ਕੇਸ ਵੀ ਘੱਟ ਰਹੇ ਹਨ, ਸਰਕਾਰ ਯਕੀਨੀ ਤੌਰ 'ਤੇ ਇਸ ਲਾਂਘੇ ਨੂੰ ਦੁਬਾਰਾ ਖੋਲ੍ਹੇ।

ਇਹ ਵੀ ਪੜ੍ਹੋ: Reopening Kartarpur Corridor: ਪੰਜਾਬ ਭਾਜਪਾ ਵਫਦ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਇਸ ਤੋਂ ਪਹਿਲਾਂ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਪੰਜਾਬ ਭਾਜਪਾ ਵਫਦ (Punjab BJP) ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ , ਜਿਸ ਵਿੱਚ ਸੰਭਾਵਨਾ ਹੈ ਕਿ ਕਰਤਾਰਪੁਰ ਸਾਹਿਬ ਲਾਂਘਾ (kartarpur corridor) ਖੋਲ੍ਹਣ ਸਬੰਧੀ ਮੰਗ ਕੀਤੀ ਗਈ ਹੈ।

  • ਅੱਜ ਪੰਜਾਬ ਭਾਜਪਾ ਵਫ਼ਦ ਨੇ ਸੂਬਾ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਜੀ ਦੀ ਅਗਵਾਈ ਹੇਠ ਸ਼੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਸੰਬੰਧੀ ਮਾਣਯੋਗ ਰਾਸ਼ਟਰਪਤੀ ਸ਼੍ਰੀ ਰਾਮਨਾਥ ਕੋਵਿੰਦ
    ਜੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ।@rashtrapatibhvn#KartarpurCorridor pic.twitter.com/okbura0o5V

ਐਤਵਾਰ ਨੂੰ ਪ੍ਰਧਾਨ ਮੰਤਰੀ ਨੂੰ ਮਿਲਿਆ ਸੀ ਵਫਦ

ਐਤਵਾਰ ਨੂੰ ਪੰਜਾਬ ਭਾਜਪਾ (Punjab BJP) ਲੀਡਰਸ਼ਿਪ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨਾਲ ਮੁਲਾਕਾਤ ਕੀਤੀ ਸੀ। ਮੁਲਾਕਾਤ ਤੋਂ ਬਾਅਦ ਪੰਜਾਬ ਭਾਜਪਾ ਪ੍ਰਧਾਨ (Punjab BJP President) ਅਸ਼ਵਨੀ ਸ਼ਰਮਾ (Ashwani Sharma) ਨੇ ਕਿਹਾ ਕਿ ਅਸੀਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਜਲਦੀ ਤੋਂ ਜਲਦੀ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਇਜ਼ਾਜਤ ਦੇਣ।

ਉਹਨਾਂ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦੇ ਹਾਂ ਕਿ ਉਹਨਾਂ ਨੇ ਸਿੱਖ ਭਾਵਨਾ ਨੂੰ ਸਮਝਦੇ ਹੋਏ, ਕਰਤਾਰਪੁਰ ਲਾਂਘਾ ਬਣਾਇਆ। ਉਹਨਾਂ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਨੂੰ ਬੇਨਤੀ ਕਰਦੇ ਹਾਂ ਕਿ ਗੁਰੂ ਪੁਰਬ ਤੋਂ ਪਹਿਲਾਂ ਇਹ ਲਾਂਘਾ ਖੋਲ੍ਹ ਦਿੱਤਾ ਜਾਵੇ।

ਜੇਪੀ ਨੱਢਾ ਨਾਲ ਕੀਤੀ ਮੁਲਾਕਾਤ

ਐਤਵਾਰ ਨੂੰ ਹੀ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਵਫ਼ਦ ਨੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਜੀ ਦੀ ਅਗਵਾਈ ਹੇਠ ਕੌਮੀ ਪ੍ਰਧਾਨ ਜੇਪੀ ਨੱਢਾ ਨਾਲ ਵੀ ਮੁਲਾਕਾਤ ਕੀਤੀ ਸੀ ਤੇ ਇਸ ਦੌਰਾਨ ਪੰਜਾਬ ’ਚ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਬਾਰੇ ਚਰਚਾ ਹੋਈ ਸੀ।

ਇਹ ਵੀ ਪੜ੍ਹੋ: ਲਾਂਘਾ ਖੋਲ੍ਹਣ ਦੀ ਮੰਗ ਨੂੰ ਲੈ ਕੇ ਪੰਜਾਬ ਭਾਜਪਾ ਵਫਦ ਵੱਲੋਂ PM ਮੋਦੀ ਨਾਲ ਮੁਲਾਕਾਤ

Last Updated : Nov 16, 2021, 8:28 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.