ETV Bharat / bharat

Guru Nanak Gurpurab 2021: ਮੁੜ ਖੁੱਲ੍ਹਿਆ ਕਰਤਾਰਪੁਰ ਲਾਂਘਾ - Nanak

Guru Nanak Jayanti 2021: ਕੇਂਦਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ (Guru Nanak Gurpurab 2021) ਲਾਂਘਾ ਖੋਲ੍ਹਣ ਦਾ ਫੈਸਲਾ ਲਿਆ ਹੈ ਤੇ ਅੱਜ ਤੋਂ ਕਰਤਾਪੁਰ ਲਾਂਘਾ (Kartarpur corridor) ਖੁੱਲ੍ਹ ਜਾਵੇਗਾ।

ਮੁੜ ਖੁੱਲ੍ਹਿਆ ਕਰਤਾਰਪੁਰ ਲਾਂਘਾ
ਮੁੜ ਖੁੱਲ੍ਹਿਆ ਕਰਤਾਰਪੁਰ ਲਾਂਘਾ
author img

By

Published : Nov 17, 2021, 6:53 AM IST

Updated : Nov 17, 2021, 7:50 AM IST

ਚੰਡੀਗੜ੍ਹ: ਨਾਨਕ ਨਾਮ ਲੇਵਾ ਸੰਗਤ (Nanak Naam Leva Sangat) ਦੀਆਂ ਅਰਦਾਸਾਂ ਗੁਰੂਘਰ ’ਚ ਪ੍ਰਵਾਨ ਹੋ ਗਈਆਂ ਹਨ ਤੇ ਸ੍ਰੀ ਕਰਤਾਰਪੁਰ ਲਾਂਘਾ (Kartarpur corridor) ਖੁੱਲ੍ਹਣ ਜਾ ਰਿਹਾ ਹੈ। ਦੱਸ ਦਈਏ ਕਿ ਕੋਰੋਨਾ ਨੇ ਪੂਰੇ ਵਿਸ਼ਵ ਨੂੰ ਰੋਕ ਦਿੱਤਾ ਸੀ, ਇਸ ਦੇ ਚੱਲਦੇ ਕਾਫ਼ੀ ਫੈਸਲੇ ਲਏ ਗਏ ਸਨ, ਉਥੇ ਹੀ ਇਸੇ ਵਿਚਾਲੇ ਕਰਤਾਰਪੁਰ ਕੌਰੀਡੋਰ (Kartarpur corridor) ਵੀ ਬੰਦ ਕੀਤਾ ਗਿਆ ਸੀ ਜੋ ਹੁਣ ਖੁੱਲ੍ਹ ਰਿਹਾ ਹੈ।

ਇਹ ਵੀ ਪੜੋ: ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਸੰਗਤ ‘ਚ ਖੁਸ਼ੀ

ਕੋਰੋਨਾ ਦੀ ਜੰਗ ਜਿੱਤਣ ਤੋਂ ਬਾਅਦ ਪੂਰਾ ਵਿਸ਼ਵ ਮੁੜ ਲੀਹ ’ਤੇ ਆ ਗਿਆ ਹੈ, ਪਰ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ (Kartarpur corridor) ਅਜੇ ਵੀ ਬੰਦ ਰੱਖਿਆ ਗਿਆ ਸੀ, ਜਿਸ ਨੂੰ ਲੈ ਕੇ ਸਿੱਖ ਸੰਗਤ ਵੱਲੋਂ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਕਰਤਾਰਪੁਰ ਕੌਰੀਡੋਰ (Kartarpur corridor) ਖੋਲ੍ਹਿਆ ਜਾਵੇ ਤਾਂ ਜੋ ਨਾਨਕ ਨਾਮ ਲੇਵਾ ਸੰਗਤ ਬਾਬੇ ਨਾਨਕ ਦੇ ਘਰ ਦੇ ਦਰਸ਼ਨ ਕਰ ਸਕੇ। ਹੁਣ ਕੇਂਦਰ ਨੇ ਸ੍ਰੀ ਗੁਰੂ ਨਾਨਕ ਦੇਵ ਦੀ ਦੇ ਗੁਰਪੁਰਬ ਮੌਕੇ (Guru Nanak Gurpurab 2021) ਲਾਂਘਾ ਖੋਲ੍ਹਣ ਦਾ ਫੈਸਲਾ ਲਿਆ ਹੈ ਤੇ ਅੱਜ ਤੋਂ ਲਾਂਘਾ (Kartarpur corridor) ਖੁੱਲ੍ਹ ਜਾਵੇਗਾ।

ਕਰਤਾਰਪੁਰ ਕੌਰੀਡੋਰ (Kartarpur corridor) ਖੁੱਲ੍ਹਣ ਤੋਂ ਬਾਅਦ ਹਰ ਕੋਈ ਬਾਬੇ ਨਾਨਕ ਦੇ ਘਰ ਦੇ ਦਰਸ਼ਨ ਕਰ ਸਕੇਗਾ ਤੇ ਇਸ ਰਜਿਸ਼ਟ੍ਰੇਸ਼ਨ ਵੀ ਸ਼ੁਰੂ ਹੋ ਚੁੱਕੀ ਹੈ ਤੇ ਕੋਈ ਵੀ ਵਿਅਕਤੀ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਆਪਣੀ ਅਰਜ਼ੀ ਦੇ ਸਕਦਾ ਹੈ। ਇਸ ਦੇ ਨਾਲ ਹੀ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਪਹਿਲੇ ਵਫ਼ਦ ਵਿੱਚ ਪੰਜਾਬ ਸਰਕਾਰ ਤੇ ਹੋਰ ਵੀ ਬਹੁਤ ਸਾਰੇ ਸਿਆਸੀ ਆਗੂ ਜਾ ਰਹੇ ਹਨ।

ਐਸਜੀਪੀਸੀ ਦਾ ਵਫ਼ਦ ਜਾਵੇਗਾ ਸ੍ਰੀ ਕਰਤਾਰਪੁਰ ਸਾਹਿਬ

SGPC ਨੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਕੇਂਦਰ ਸਰਕਾਰ (Central Government) ਦਾ ਧੰਨਵਾਦ ਕੀਤਾ ਹੈ। ਉਥੇ ਹੀ ਐੱਸ.ਜੀ.ਪੀ.ਸੀ. ਪ੍ਰਧਾਨ ਬੀਬੀ ਜਗੀਰ ਕੌਰ (SGPC President Bibi Jagir Kaur) ਨੇ ਕਿਹਾ ਕਿ 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ (Guru Nanak Gurpurab 2021) ਐੱਸ.ਜੀ.ਪੀ.ਸੀ. (SGPC) ਵੱਲੋਂ ਇੱਕ ਜਥਾ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਵਿਖੇ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ (Guru Nanak Jayanti 2021) ਮੌਕੇ ਇਹ ਜਥਾ ਹਰ ਸਾਲ ਕਮੇਟੀ ਵੱਲੋਂ ਭੇਜਿਆ ਜਾਂਦਾ ਹੈ।

ਇਹ ਵੀ ਪੜੋ: Guru Nanak Gurpurab 2021: ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ

ਉਨ੍ਹਾਂ ਕਿਹਾ ਕਿ ਇਸ ਜਥੇ ਨਾਲ 1500 ਦੇ ਕਰੀਬ ਸ਼ਰਧਾਲੂਆਂ ਨੂੰ ਜਾਣ ਦੀ ਮਨਜੂਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਕਮੇਟੀ ਦੇ ਜਥੇ ਵਿੱਚ ਜਾਣ ਵਾਲੇ ਸਾਰੇ ਸ਼ਰਧਾਲੂਆਂ ਦੀ ਫੀਸ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਅਦਾ ਕੀਤੀ ਜਾਵੇਗੀ।

ਪੰਜਾਬ ਕੈਬਨਿਟ ਜਾਵੇਗੀ ਕਰਤਾਰਪੁਰ ਸਾਹਿਬ

ਪੰਜਾਬ ਦੇ ਮੁੱਖ ਮੰਤਰੀ (Chief Minister) ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਅੱਜ ਐਲਾਨ ਕੀਤਾ ਹੈ ਕਿ ਕਰਤਾਰਪੁਰ ਲਾਂਘਾ (Kartarpur corridor) ਮੁੜ ਖੁੱਲ੍ਹਣ ਤੋਂ ਬਾਅਦ ਪਹਿਲੇ ਵਫ਼ਦ ਦੇ ਤੌਰ ‘ਤੇ ਸਮੁੱਚੀ ਪੰਜਾਬ ਕੈਬਨਿਟ 18 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਵਿਖੇ ਨਤਮਸਤਕ ਹੋਵੇਗੀ। ਉਥੇ ਹੀ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ ਪ੍ਰਕਾਸ਼ ਪੁਰਬ ਤੋਂ (Guru Nanak Gurpurab 2021) ਪਹਿਲਾਂ ਕਰਤਾਰਪੁਰ ਲਾਂਘਾ (Kartarpur corridor) ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਸੰਗਤ ‘ਚ ਖੁਸ਼ੀ

ਇਹ ਵੀ ਪੜੋ: 'ਪਹਿਲੇ ਵਫ਼ਦ ਦੇ ਤੌਰ ‘ਤੇ ਪੰਜਾਬ ਕੈਬਨਿਟ ਇਸ ਦਿਨ ਜਾਵੇਗੀ ਕਰਤਾਰਪੁਰ ਸਾਹਿਬ'

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਲਾਂਘੇ (Kartarpur corridor) ਨੂੰ ਮੁੜ ਖੋਲ੍ਹਣ ਦਾ ਮੁੱਦਾ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਕੋਲ ਨਿੱਜੀ ਤੌਰ 'ਤੇ ਉਠਾਇਆ ਸੀ। ਉਨ੍ਹਾਂ ਕਿਹਾ ਕਿ ਇਹ ਸਮੁੱਚੇ ਪੰਜਾਬੀ ਭਾਈਚਾਰੇ ਅਤੇ ਖਾਸ ਤੌਰ 'ਤੇ ਸਿੱਖ ਭਰਾਵਾਂ ਲਈ ਖੁਸ਼ੀ ਦਾ ਮੌਕਾ ਹੈ ਅਤੇ 18 ਨਵੰਬਰ ਨੂੰ ਸਮੁੱਚੀ ਪੰਜਾਬ ਕੈਬਨਿਟ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਵਿਖੇ ਮੱਥਾ ਟੇਕਿਆ ਜਾਵੇਗਾ।

ਲੰਬੇ ਸਮੇਂ ਤੋਂ ਲਾਂਘਾ ਖੋਲ੍ਹਣ ਦੀ ਕੀਤੀ ਜਾ ਰਹੀ ਸੀ ਮੰਗ

ਦੱਸ ਦਈਏ ਕਿ ਕੋਰੋਨਾ ਕਾਲ ਤੋਂ ਬੰਦ ਪਏ ਸ੍ਰੀ ਕਰਤਾਰਪੁਰ ਲਾਂਘਾ (Kartarpur corridor) ਨੂੰ ਲੰਬੇ ਸਮੇਂ ਤੋਂ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਹੈ। ਜਿੱਥੇ ਨਾਨਕ ਨਾਮ ਲੇਵਾ ਸੰਗਤ ਕੇਂਦਰ ਸਰਕਾਰ ਤੋਂ ਕਰਤਾਰਪੁਰ ਕੌਰੀਡੋਰ (Kartarpur corridor) ਖੋਲ੍ਹਣ ਦੀ ਮੰਗ ਕਰ ਰਹੀ ਸੀ ਉਥੇ ਹੀ ਐਸਜੀਪੀਸੀ ਤੇ ਪੰਜਾਬ ਸਰਕਾਰ ਵੱਲੋਂ ਵੀ ਕੇਂਦਰ ਨੂੰ ਚਿੱਠੀਆਂ ਲਿਖੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਪੰਜਾਬ ਭਾਜਪਾ ਵੱਲੋਂ ਵੀ ਕਰਤਾਰਪੁਰ ਕੌਰੀਡੋਰ (Kartarpur corridor) ਖੋਲ੍ਹਣ ਨੂੰ ਲੈ ਕੇ ਕੇਂਦਰ ਨਾਲ ਮੁਲਾਕਾਤ ਕੀਤੀ ਗਈ। ਜਿਸ ਤੋਂ ਮਗਰੋਂ ਕੇਂਦਰ ਸਰਕਾਰ ਨੇ ਕਰਤਾਰਪੁਰ ਕੌਰੀਡੋਰ (Kartarpur corridor) ਖੋਲ੍ਹਣ ਦਾ ਫੈਸਲਾ ਲਿਆ ਹੈ।

ਸੰਗਤ ‘ਚ ਖੁਸ਼ੀ

ਮਾਰਚ 2020 'ਚ ਬੰਦ ਹੋਇਆ ਸੀ ਕਰਤਾਰਪੁਰ ਲਾਂਘਾ

72 ਸਾਲਾਂ ਬਾਅਦ ਸਿੱਖ ਸੰਗਤਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਦੇ ਦਰਸ਼ਨਾਂ ਅਤੇ ਉੱਥੇ ਜਾ ਕੇ ਸੇਵਾ ਕਰਨ ਦਾ ਜੋ ਮੌਕਾ ਮਿਲਿਆ ਸੀ ਉਹ ਥੋੜ੍ਹੇ ਸਮੇਂ ਬਾਅਦ ਹੀ ਉਨ੍ਹਾਂ ਤੋਂ ਉਸ ਵੇਲੇ ਖੁੰਝ ਗਿਆ ਜਦ ਪੂਰੀ ਦੁਨੀਆ ਵਿਚ ਕੋਰੋਨਾ (Corona) ਵਰਗੀ ਭਿਆਨਕ ਬਿਮਾਰੀ ਨੇ ਆਪਣੇ ਪੈਰ ਪਸਾਰ ਲਏ ਅਤੇ ਜਿੱਥੇ ਪੂਰੀ ਦੁਨੀਆਂ ਇੱਕ ਦੂਜੇ ਤੋਂ ਘੱਟ ਗਈ, ਉੱਥੇ ਦੋਹਾਂ ਸਰਕਾਰਾਂ ਵੱਲੋਂ ਇਹ ਫੈਸਲਾ ਕੀਤਾ ਗਿਆ ਕਿ ਜਦ ਤਕ ਦੁਨੀਆ ਵਿੱਚੋਂ ਕੋਰੋਨਾ ਖ਼ਤਮ ਨਹੀਂ ਹੋ ਜਾਂਦਾ ਤਦ ਤਕ ਕਰਤਾਰਪੁਰ ਲਾਂਘੇ (Kartarpur corridor) ਨੂੰ ਬੰਦ ਕਰ ਦਿੱਤਾ ਜਾਵੇ।

ਦੋਵੇਂ ਮੁਲਕਾਂ ਦੇ ਪ੍ਰਧਾਨ ਮੰਤਰੀਆਂ ਨੇ ਖੋਲ੍ਹਿਆ ਸੀ ਲਾਂਘਾ

ਕਰਤਾਰਪੁਰ ਕੋਰੀਡੋਰ (Kartarpur Corridor) ਦਾ ਉਦਘਾਟਨ ਭਾਰਤ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀਆਂ ਵੱਲੋਂ ਕੀਤਾ ਗਿਆ ਸੀ। ਲਾਂਘਾ ਖੁੱਲ੍ਹਣ ਤੋਂ ਬਾਅਦ ਸ਼ਰਧਾਲੂਆਂ ਵਿੱਚ ਕਾਫ਼ੀ ਉਤਸ਼ਾਹ ਵੀ ਦੇਖਣ ਨੂੰ ਮਿਲਿਆ ਪਰ ਕੋਰੋਨਾ ਵਾਇਰਸ ਕਾਰਨ ਇਹ 16 ਮਾਰਚ 2020 ਨੂੰ ਭਾਰਤ ਸਰਕਾਰ (Government of India) ਵੱਲੋਂ ਅਸਥਾਈ ਤੌਰ ਉੱਤੇ ਬੰਦ ਕਰ ਦਿੱਤਾ ਗਿਆ। ਮੰਨ੍ਹਿਆ ਜਾ ਰਿਹਾ ਸੀ ਕਿ ਇਹ ਲਾਂਘਾ ਦੋਵੇਂ ਦੇਸ਼ਾਂ ਦਰਮਿਆਨ ਦੂਰੀਆਂ ਨੂੰ ਘੱਟ ਕਰੇਗਾ ਪਰ ਇਹ 4 ਮਹੀਨੇ ਹੀ ਖੁੱਲ੍ਹ ਪਾਇਆ।

ਸੰਗਤ ‘ਚ ਖੁਸ਼ੀ

ਸਰਹੱਦ ਤੋਂ ਸਿਰਫ਼ 4.7 ਕਿਲੋਮੀਟਰ ਦੂਰ ਹੈ ਕਰਤਾਰਪੁਰ ਸਾਹਿਬ ਗੁਰਦੁਆਰਾ

ਪੂਰੀ ਦੁਨੀਆਂ ਵਿੱਚ ਰਹਿ ਰਹੀਆਂ ਸਿੱਖ ਸੰਗਤਾਂ ਹਮੇਸ਼ਾ ਗੁਰੂ ਘਰ ਜਾ ਕੇ ਆਪਣੀ ਅਰਦਾਸ ਵਿੱਚ ਇਸ ਗੱਲ ਨੂੰ ਸ਼ਾਮਲ ਕਰਦੀਆਂ ਨੇ ਕਿ ਸਿੱਖ ਸੰਗਤਾਂ ਨੂੰ ਪੰਥ ਤੋਂ ਵਿਛੜੇ ਗੁਰਧਾਮਾਂ ਦੀ ਸੇਵਾ ਸੰਭਾਲ ਵਾਹਿਗੁਰੂ ਬਖ਼ਸ਼ਣ। ਇਨ੍ਹਾਂ ਹੀ ਗੁਰੂ ਧਾਮਾਂ ਵਿੱਚੋਂ ਇਕ ਹੈ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ (Prakash Purab of Guru Nanak Dev Ji) ਨਾਲ ਸਬੰਧਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (Gurdwara Sri Kartarpur Sahib)। ਇਹ ਸਥਾਨ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਨਗਰ ਦੇ ਨਾਲ ਲਗਦੀ ਭਾਰਤ ਪਾਕਿ ਦੀ ਸਰਹੱਦ ਤੋਂ ਮਹਿਜ਼ ਚਾਰ ਕਿਲੋਮੀਟਰ ਦੂਰ ਹੈ। ਜੋ ਪਾਕਿਸਤਾਨ ਨਾਰੋਵਾਲ (Pakistan Narowal) ਜ਼ਿਲ੍ਹੇ ਦੀ ਸ਼ਕਰਗੜ੍ਹ ਤਹਿਸੀਲ ਵਿਖੇ ਸਥਿਤ ਹੈ, ਜੋ ਪਾਕਿਸਤਾਨ ਦੇ ਸ਼ਹਿਰ ਲਾਹੌਰ ਤੋਂ 130 ਕਿਲੋਮੀਟਰ ਦੂਰ ਹੈ।

ਰਾਵੀ ਦਰਿਆ ਵਿੱਚ ਹੜ੍ਹ ਆਉਣ ਕਰਕੇ ਗੁਰਦੁਆਰਾ ਸਾਹਿਬ ਦੀ ਇਸ ਇਮਾਰਤ ਨੂੰ ਨੁਕਸਾਨ ਹੋਇਆ ਸੀ ਜਿਸ ਨੂੰ ਬਾਅਦ ਵਿੱਚ 1920 ਤੋਂ ਬਾਅਦ 9 ਸਾਲ ਤੱਕ ਮਹਾਰਾਜਾ ਪਟਿਆਲਾ (Maharaja Patiala) ਨੇ ਮੁੜ ਬਣਵਾਇਆ। ਜਿਸ ਤੋਂ ਬਾਅਦ 1995 ਵਿੱਚ ਪਾਕਿਸਤਾਨ ਸਰਕਾਰ (Government of Pakistan) ਨੇ ਇਸ ਦੀ ਉਸਾਰੀ ਦਾ ਕੰਮ ਕਰਵਾਇਆ।

ਸ੍ਰੀ ਕਰਤਾਰਪੁਰ ਸਾਹਿਬ ਦਾ ਇਤਿਹਾਸ

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (Gurdwara Sri Kartarpur Sahib) ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੇ ਉਸ ਹਿੱਸੇ ਨਾਲ ਜੁੜਿਆ ਹੋਇਆ ਹੈ, ਜਿਥੇ ਉਨ੍ਹਾਂ ਨੇ ਰਾਵੀ ਦਰਿਆ ਦੇ ਕੰਢੇ ਇਸ ਨਗਰ ਨੂੰ ਵਸਾਇਆ ਅਤੇ ਇਸ ਅਸਥਾਨ ਤੇ ਖੇਤੀ ਕਰਕੇ ਉਨ੍ਹਾਂ ਨੇ ਨਾਮ ਜਪੋ ਕਿਰਤ ਕਰੋ ਅਤੇ ਵੰਡ ਕੇ ਛਕੋ ਦਾ ਫਲਸਫ਼ਾ ਦਿੱਤਾ। ਇਹ ਉਹ ਸਥਾਨ ਹੈ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਜੋਤੀ ਜੋਤ ਸਮਾਏ ਸਨ ਅਤੇ ਇਸੇ ਅਸਥਾਨ ਤੇ ਉਨ੍ਹਾਂ ਨੇ ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਨੂੰ ਗੁਰਗੱਦੀ ਸੌਂਪੀ ਸੀ ਜਿਨ੍ਹਾਂ ਨੂੰ ਭਾਈ ਲਹਿਣਾ (Bhai Lehna) ਜੀ ਦੇ ਨਾਮ ਤੋਂ ਵੀ ਜਾਣਿਆ ਜਾਂਦਾ ਹੈ।

ਇਹ ਵੀ ਪੜੋ: ਕਾਫੀ ਮਸ਼ੱਕਤ ਉਪਰੰਤ ਖੁੱਲ੍ਹਿਆ ਸੀ ਕਰਤਾਰਪੁਰ ਲਾਂਘਾ

ਇਤਿਹਾਸਕਾਰਾਂ ਮੁਤਾਬਕ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਇਸ ਅਸਥਾਨ ਉੱਪਰ 17 ਸਾਲ 5 ਮਹੀਨੇ ਅਤੇ 9 ਦਿਨ ਬਿਤਾਏ ਸਨ। ਇਸੇ ਸਥਾਨ ਉਪਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੂਰਾ ਪਰਿਵਾਰ ਆ ਕੇ ਵੱਸ ਗਿਆ ਸੀ ਅਤੇ ਇਸੇ ਸਥਾਨ ਉਪਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਾਤਾ-ਪਿਤਾ ਦਾ ਦੇਹਾਂਤ ਵੀ ਹੋਇਆ ਸੀ।

Last Updated : Nov 17, 2021, 7:50 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.