ETV Bharat / bharat

Kartarpur Corridor: ਦੂਜੇ ਦਿਨ ਦਾ ਲੇਖਾ ਜੋਖਾ - Kartarpur Corridor

ਦੂਜੇ ਦਿਨ ਸਿਆਸੀ ਪਾਰਟੀਆਂ ਦੇ ਵਿਧਾਇਕਾਂ ਤੇ ਮੰਤਰੀਆਂ ਨੇ ਕਰਤਾਰਪੁਰ ਲਾਂਘੇ(Kartarpur Corridor) ਵੱਲ ਰੁਖ ਕੀਤਾ ਅਤੇ ਸਭ ਤੋਂ ਪਹਿਲਾਂ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਭਾਜਪਾ ਆਗੂ ਹਰਜੀਤ ਗਰੇਵਾਲ ਆਪਣੇ ਵਰਕਰਾਂ 'ਤੇ ਸਾਥੀਆਂ ਸਮੇਤ ਕਰਤਾਰਪੁਰ ਲਾਂਘੇ 'ਤੇ ਪੁੱਜੇ।

Kartarpur Corridor: ਦੂਜੇ ਦਿਨ ਦਾ ਲੇਖਾ ਜੋਖਾ

author img

By

Published : Nov 18, 2021, 8:12 PM IST

ਗੁਰਦਾਸਪੁਰ: ਬੀਤੇ ਕੱਲ੍ਹ ਕੇਂਦਰ ਸਰਕਾਰ(Central Government) ਵੱਲੋਂ ਕਰਤਾਰਪੁਰ ਲਾਂਘਾ(Kartarpur Corridor) ਖੋਲ੍ਹਿਆ ਗਿਆ ਸੀ, ਜਿੱਥੇ ਕੱਲ੍ਹ ਸੰਗਤਾਂ ਦਰਸ਼ਨ ਕਰਨ ਲਈ ਪਹੁੰਚੀਆਂ ਸਨ, ਉੱਥੇ ਹੀ ਦੂਜੇ ਦਿਨ ਸਿਆਸੀ ਲੋਕਾਂ ਦਾ ਇਕੱਠ ਰਿਹਾ ਅਤੇ ਦੂਜੇ ਦਿਨ ਮੁੱਖ ਮੰਤਰੀ ਚਰਨਜੀਤ ਸਿੰਘ ਦੇ ਨਾਲ ਭਾਜਪਾ, ਕਾਂਗਰਸ ਪਾਰਟੀ ਦੇ ਵਿਧਾਇਕ ਤੇ ਮੰਤਰੀ ਪੁੱਜੇ। ਚੰਨੀ ਸ਼੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਗਏ।

ਮੰਤਰੀਆਂ ਨੇ ਬੰਦ ਕਰ ਦਿੱਤਾ ਸੀ ਕਰਤਾਰਪੁਰ ਲਾਂਘਾ

ਅੱਜ ਦੂਜੇ ਦਿਨ ਸਿਆਸੀ ਪਾਰਟੀਆਂ ਦੇ ਵਿਧਾਇਕਾਂ ਤੇ ਮੰਤਰੀਆਂ ਨੇ ਕਰਤਾਰਪੁਰ ਲਾਂਘੇ ਵੱਲ ਰੁਖ ਕੀਤਾ ਅਤੇ ਸਭ ਤੋਂ ਪਹਿਲਾਂ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ(BJP Punjab President Ashwani Sharma), ਭਾਜਪਾ ਆਗੂ ਹਰਜੀਤ ਗਰੇਵਾਲ(BJP leader Harjeet Grewal) ਆਪਣੇ ਵਰਕਰਾਂ 'ਤੇ ਸਾਥੀਆਂ ਸਮੇਤ ਕਰਤਾਰਪੁਰ ਲਾਂਘੇ 'ਤੇ ਪੁੱਜੇ। ਪੰਜਾਬ ਦੇ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ(Punjab Cabinet Minister Manpreet Singh Badal) ਪਰਿਵਾਰ ਸਮੇਤ ਪੁੱਜੇ। ਜਿਸ ਤੋਂ ਬਾਅਦ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵੀ ਆਪਣੇ ਸਾਥੀਆਂ ਸਮੇਤ ਮਹਿੰਦਰ ਸਿੰਘ ਕੇਪੀ ਵਿਜੇ ਇੰਦਰ ਸਿੰਗਲਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੀ ਆਪਣੇ ਪਰਿਵਾਰ ਸਮੇਤ ਕਰਤਾਰਪੁਰ ਲਾਂਘੇ 'ਤੇ ਪਹੁੰਚੇ।

ਸਭ ਤੋਂ ਪਹਿਲਾਂ ਭਾਜਪਾ ਨੇ ਮਾਰੀ ਬਾਜ਼ੀ

ਸਭ ਤੋਂ ਪਹਿਲਾਂ ਭਾਜਪਾ ਨੇ ਬਾਜ਼ੀ ਮਾਰੀ ਅਤੇ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਆਪਣੇ ਸਾਥੀਆਂ ਸਮੇਤ ਕਰਤਾਰਪੁਰ ਲਾਂਘੇ 'ਤੇ ਪਹੁੰਚੇ ਅਤੇ ਪਾਕਿਸਤਾਨ ਸਥਿਤ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਵਾਪਸ ਆਉਂਦੇ ਹੋਏ ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਸਿਹਰਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤਾ ਗਿਆ। ਸੰਗਤ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਕਰਤਾਰਪੁਰ ਲਾਂਘਾ ਖੋਲ੍ਹਣ ਵਾਲੇ ਪ੍ਰਧਾਨ ਮੰਤਰੀ ਨੂੰ ਜਾਂਦਾ ਹੈ।

Kartarpur Corridor: ਦੂਜੇ ਦਿਨ ਦਾ ਲੇਖਾ ਜੋਖਾ

ਕਾਂਗਰਸੀ ਮੰਤਰੀ ਵੀ ਗਏ

ਇਸ ਤੋਂ ਬਾਅਦ ਪੰਜਾਬ ਦੇ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਕਾਫਲਾ ਕਰਤਾਰਪੁਰ ਲਾਂਘੇ 'ਤੇ ਪਹੁੰਚਿਆ, ਜਦਕਿ ਮਨਪ੍ਰੀਤ ਸਿੰਘ ਬਾਦਲ ਪਰਿਵਾਰ ਸਮੇਤ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਏ। ਇਸ ਤੋਂ ਬਾਅਦ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵੀ ਆਪਣੇ ਪਰਿਵਾਰ ਸਮੇਤ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਏ। ਮਹਿੰਦਰ ਸਿੰਘ ਕੇ.ਪੀ ਵੀ ਆਪਣੇ ਪਰਿਵਾਰ ਸਮੇਤ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ, ਜਦਕਿ ਉਨ੍ਹਾਂ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਰਸਤੇ ਰਾਹੀਂ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਕੁੜੱਤਣ ਜਲਦੀ ਹੀ ਖ਼ਤਮ ਹੋ ਜਾਵੇਗੀ।

ਇਸ ਤੋਂ ਬਾਅਦ ਕੈਬਨਿਟ ਮੰਤਰੀ ਵਿਜੇਂਦਰ ਆਪਣੇ ਪਰਿਵਾਰ ਸਮੇਤ ਕਰਤਾਰਪੁਰ ਲਾਂਘੇ 'ਤੇ ਪਹੁੰਚੇ, ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਕਰਤਾਰਪੁਰ ਲਾਂਘਾ ਦੁਬਾਰਾ ਖੁੱਲ੍ਹ ਗਿਆ ਹੈ ਅਤੇ ਉਨ੍ਹਾਂ ਨੂੰ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ, ਨਵਜੋਤ ਸਿੰਘ ਸਿੱਧੂ 'ਤੇ ਬੋਲਦੇ ਹੋਏ ਕਿਹਾ ਕਿ ਅੱਜ ਬਹੁਤ ਸਾਰੇ ਲੋਕਾਂ ਨੂੰ ਜਾਣ ਦੀ ਲੋੜ ਹੈ।

ਵੀ.ਆਈ.ਪੀ ਕਲਚਰ ਕਾਰਨ ਆਮ ਲੋਕ ਪਰੇਸ਼ਾਨ

ਇਸੇ ਤਰ੍ਹਾਂ ਹੀ ਕਰਤਾਰਪੁਰ ਲਾਂਘੇ 'ਤੇ ਪਹੁੰਚੇ, ਸ਼ਰਧਾਲੂਆਂ ਨੇ ਆਪਣਾ ਗੁੱਸਾ ਜ਼ਾਹਰ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੀ.ਆਈ.ਪੀ ਕਲਚਰ ਨੂੰ ਵਧਾਵਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਿਆਸੀ ਲੋਕਾਂ ਕਾਰਨ ਆਮ ਸੰਗਤਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸੰਗਤਾਂ ਨੂੰ ਭੇਜਿਆ ਜਾਵੇ ਅਤੇ ਸਿਰਫ਼ ਫਿਰ ਸਿਆਸੀ ਲੋਕ ਭੇਜੇ ਜਾਣ।

ਕੱਲ੍ਹ ਵੀ ਰਾਜਨੀਤਿਕ ਲੋਕ ਸ੍ਰੀ ਕਰਤਾਰਪੁਰ ਸਾਹਿਬ(Sri Kartarpur Sahib) ਦੇ ਦਰਸ਼ਨ ਕਰਨ ਜਾਣਗੇ, ਇਸ ਨੂੰ ਲੈ ਕੇ ਕੁਝ ਸੰਗਤਾਂ ਵਿੱਚ ਰੋਸ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੀ.ਆਈ.ਪੀ ਕਲਚਰ ਨੂੰ ਬੜਾਵਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਵੀ.ਆਈ.ਪੀ ਲੋਕਾਂ ਦੇ ਕੋਲੋਂ ਕੋਈ ਪੁੱਛਗਿੱਛ ਨਹੀਂ ਕੀਤੀ ਜਾਂਦੀ ਅਤੇ ਸਿੱਧੇ ਉਹ ਕਰਤਾਰਪੁਰ ਸਾਹਿਬ ਚਲੇ ਜਾਂਦੇ ਹਨ।

ਉਨ੍ਹਾਂ ਕਿਹਾ ਕਿ ਇਸ ਵਿਚ ਆਮ ਸੰਗਤ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਲਾਂਘਾ ਸਭ ਦਾ ਸਾਂਝਾ ਹੈ ਉਨ੍ਹਾਂ ਕਿਹਾ ਕਿ ਇਹ ਲਾਂਘਾ ਜਿੰਨਾ ਰਾਜਨੀਤਿਕ ਲੋਕਾਂ ਦਾ ਹੈ ਓਨਾ ਹੀ ਆਮ ਸੰਗਤ ਦਾ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਆਮ ਸੰਗਤ ਨੂੰ ਵੀ ਪਹਿਲ ਦਿੱਤੀ ਜਾਵੇ ਅਤੇ ਰਾਜਨੀਤਕ ਲੋਕਾਂ ਨੂੰ ਬਾਅਦ ਵਿਚ ਭੇਜਿਆ ਜਾਵੇ।

ਇਹ ਵੀ ਪੜ੍ਹੋ:ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਵਾਪਿਸ ਆਏ ਮੁੱਖ ਮੰਤਰੀ ਚੰਨੀ ਦਾ ਹੋਇਆ ਵਿਰੋਧ

ETV Bharat Logo

Copyright © 2025 Ushodaya Enterprises Pvt. Ltd., All Rights Reserved.