ਨਵੀਂ ਦਿੱਲੀ: ਦਿੱਲੀ 'ਚ ਨਗਰ ਨਿਗਮ ਵਲੋਂ ਕਬਜ਼ੇ ਹਟਾਉਣ ਲਈ ਦਿੱਲੀ 'ਚ ਵੱਖ-ਵੱਖ ਥਾਵਾਂ 'ਤੇ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਹੁਣ ਨਿਗਮ ਵੱਲੋਂ ਕਬਜ਼ੇ ਹਟਾਉਣ ਦੀ ਕੀਤੀ ਜਾ ਰਹੀ ਕਾਰਵਾਈ 'ਤੇ ਵੀ ਸਿਆਸਤ ਸ਼ੁਰੂ ਹੋ ਗਈ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ ਤਾਂ ਜੋ ਨਿਗਮ ਵੱਲੋਂ ਕਬਜ਼ੇ ਹਟਾਉਣ ਦੀ ਕਾਰਵਾਈ ਬਾਰੇ ਰਣਨੀਤੀ ਬਣਾਈ ਜਾ ਸਕੇ।
ਦੱਸ ਦਈਏ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 14 ਮਈ ਨੂੰ ਵਿਧਾਇਕਾਂ ਦੀ ਮੀਟਿੰਗ ਬੁਲਾਈ ਸੀ। ਪਰ ਮੁੰਡਕਾ ਵਿੱਚ ਭਿਆਨਕ ਅੱਗ ਲੱਗਣ ਕਾਰਨ ਮੀਟਿੰਗ ਮੁਲਤਵੀ ਕਰ ਦਿੱਤੀ ਗਈ।
ਇਸ ਦੇ ਨਾਲ ਹੀ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਦਿੱਲੀ ਨਗਰ ਨਿਗਮ ਦੀ ਸੱਤਾ 'ਤੇ ਕਾਬਜ਼ ਭਾਜਪਾ ਵੱਲੋਂ ਬੁਲਡੋਜ਼ਰ ਦੀ ਕਾਰਵਾਈ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਗਿਆ ਹੈ। ਪੱਤਰ ਰਾਹੀਂ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਬੁਲਡੋਜ਼ਰ ਦੀ ਕਾਰਵਾਈ 'ਤੇ ਦਖਲ ਦੇਣ ਦੀ ਮੰਗ ਕੀਤੀ ਹੈ।
ਇਹ ਵੀ ਪੜੋ: ਰਾਕੇਸ਼ ਟਿਕੈਤ ਤੇ ਨਰੇਸ਼ ਟਿਕੈਤ ਨੂੰ ਵੱਡਾ ਝਟਕਾ, ਭਾਰਤੀ ਕਿਸਾਨ ਯੂਨੀਅਨ ਤੋਂ ਹੋਏ ਬਾਹਰ