ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਕੋਰੋਨਾ ਸੰਕਰਮਿਤ ਪਾਈ ਗਈ ਹੈ। ਇਸ ਦੇ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖੁਦ ਨੂੰ ਆਈਸੋਲੋਟ ਕਰ ਲਿਆ ਹੈ।
ਜ਼ਿਕਰਯੋਗ ਹੈ ਕਿ ਦਿਨੋ ਦਿਨ ਦਿੱਲੀ ਵਿੱਚ ਮੁੜ ਤੋਂ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ। ਦਿੱਲੀ ਵਿੱਚ ਪਿਛਲੇ 24 ਘੰਟਿਆ ਵਿੱਚ 23 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 240 ਮਰੀਜ਼ਾਂ ਦੀ ਮੌਤ ਹੋ ਗਈ ਹੈ।