ਕੋਝੀਕੋਡ (ਕੇਰਲ) : ਕੋਝੀਕੋਡ ਜ਼ਿਲੇ 'ਚ ਦੋ ਲੋਕਾਂ ਦੀ ਗੈਰ-ਕੁਦਰਤੀ ਮੌਤ ਦਾ ਪਤਾ ਲੱਗਣ ਤੋਂ ਬਾਅਦ ਕੇਰਲ ਸਰਕਾਰ ਨੇ ਇਹ ਪਤਾ ਲਗਾਉਣ ਲਈ ਪੰਜ ਨਮੂਨੇ ਪੁਣੇ ਸਥਿਤ ਨੈਸ਼ਨਲ ਇੰਸਟੀਚਿਊਟ ਆਫ ਵਾਇਰੋਲੋਜੀ 'ਚ ਭੇਜੇ ਹਨ ਕਿ ਉਹ ਨਿਪਾਹ ਵਾਇਰਸ ਨਾਲ ਸੰਕਰਮਿਤ ਹਨ ਜਾਂ ਨਹੀਂ। ਕੇਰਲ ਦੇ ਸਿਹਤ ਵਿਭਾਗ ਨੇ ਸੋਮਵਾਰ ਨੂੰ ਕੋਝੀਕੋਡ ਜ਼ਿਲ੍ਹੇ ਵਿੱਚ ਦੋ ਲੋਕਾਂ ਦੀ ਮੌਤ ਤੋਂ ਬਾਅਦ ਨਿਪਾਹ ਵਾਇਰਸ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਅਲਰਟ ਜਾਰੀ ਕੀਤਾ ਹੈ। ਸ਼ੱਕ ਹੈ ਕਿ ਇਨ੍ਹਾਂ ਲੋਕਾਂ ਦੀ ਮੌਤ ਨਿਪਾਹ ਵਾਇਰਸ ਦੇ ਇਨਫੈਕਸ਼ਨ ਕਾਰਨ ਹੋਈ ਹੈ। (NIPAH VIRUS UPDATE NEWS)
ਇੰਸਟੀਚਿਊਟ ਆਫ ਵਾਇਰੋਲੋਜੀ ਨੂੰ ਜਾਂਚ ਲਈ ਜੋ ਸੈਂਪਲ ਭੇਜੇ ਗਏ ਹਨ, ਉਨ੍ਹਾਂ 'ਚੋਂ ਇਕ ਸੈਂਪਲ ਮ੍ਰਿਤਕ ਦਾ ਅਤੇ ਚਾਰ ਉਸ ਦੇ ਰਿਸ਼ਤੇਦਾਰਾਂ ਦਾ ਹੈ। ਰਾਜ ਦੇ ਮੁੱਖ ਮੰਤਰੀ ਪਿਨਾਰਈ ਵਿਜਯਨ ਨੇ ਮੰਗਲਵਾਰ ਨੂੰ ਫੇਸਬੁੱਕ 'ਤੇ ਇਕ ਪੋਸਟ 'ਚ ਲਿਖਿਆ ਕਿ ਸਰਕਾਰ ਦੋ ਲੋਕਾਂ ਦੀ ਮੌਤ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਸਿਹਤ ਵਿਭਾਗ ਨੇ ਇਨ੍ਹਾਂ ਮੌਤਾਂ ਦੇ ਕਾਰਨ ਨਿਪਾਹ ਵਾਇਰਸ ਦੀ ਲਾਗ ਨੂੰ ਸ਼ੱਕ ਦੇ ਨਾਲ ਜ਼ਿਲੇ 'ਚ ਅਲਰਟ ਜਾਰੀ ਕੀਤਾ ਹੈ।
- New Uniform For Parliament Marshals : ਨਵੀਂ ਸੰਸਦ 'ਚ ਨਵੀਂ ਲੁੱਕ ਵਿੱਚ ਨਜ਼ਰ ਆਉਣਗੇ ਕਰਮਚਾਰੀ, ਕਮਲ ਦੇ ਫੁੱਲ ਵਾਲੀ ਕਮੀਜ਼ ਤੇ ਖਾਕੀ ਪੈਂਟਾਂ
- Monu Manesar Arrested : ਨਾਸਿਰ ਅਤੇ ਜੁਨੈਦ ਕਤਲ ਕਾਂਡ ਮਾਮਲੇ ਵਿੱਚ ਹਰਿਆਣਾ ਪੁਲਿਸ ਨੇ ਮੋਨੂੰ ਮਾਨੇਸਰ ਨੂੰ ਹਿਰਾਸਤ 'ਚ ਲਿਆ
- Bengal flat selling case: ਪੱਛਮੀ ਬੰਗਾਲ ਵਿੱਚ ਫਲੈਟ ਵੇਚਣ ਦੇ ਮਾਮਲੇ ਵਿੱਚ ਨੁਸਰਤ ਜਹਾਂ ਪਹੁੰਚੀ ਈਡੀ ਦਫ਼ਤਰ
ਉਨ੍ਹਾਂ ਕਿਹਾ ਕਿ ਉੱਥੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਮ੍ਰਿਤਕ ਦੇ ਨਜ਼ਦੀਕੀ ਸੰਪਰਕ ਵਿੱਚ ਆਏ ਲੋਕਾਂ ਦਾ ਇਲਾਜ ਜਾਰੀ ਹੈ। ਰਾਜ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਜ਼ਿਲ੍ਹੇ ਵਿੱਚ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਮੀਡੀਆ ਨੂੰ ਦੱਸਿਆ ਕਿ ਸਰਕਾਰ ਸਾਰੇ ਇਹਤਿਆਤੀ ਕਦਮ ਚੁੱਕ ਰਹੀ ਹੈ।
ਉਨ੍ਹਾਂ ਕਿਹਾ ਕਿ ਪਹਿਲੀ ਮੌਤ ਇੱਕ ਨਿੱਜੀ ਹਸਪਤਾਲ ਵਿੱਚ ਹੋਈ ਹੈ ਅਤੇ ਮ੍ਰਿਤਕ ਦੇ ਬੱਚੇ, ਭਰਾ ਅਤੇ ਉਸਦੇ ਰਿਸ਼ਤੇਦਾਰਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਕਿਉਂਕਿ ਉਹ ਬੁਖਾਰ ਤੋਂ ਪੀੜਤ ਸਨ। ਇੱਥੇ ਆਏ ਲੋਕਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੋਝੀਕੋਡ ਜ਼ਿਲ੍ਹੇ ਵਿੱਚ 2018 ਅਤੇ 2021 ਵਿੱਚ ਨਿਪਾਹ ਵਾਇਰਸ ਕਾਰਨ ਮੌਤਾਂ ਦੇ ਮਾਮਲੇ ਵੀ ਸਾਹਮਣੇ ਆਏ ਸਨ। ਦੱਖਣੀ ਭਾਰਤ ਵਿੱਚ ਨਿਪਾਹ ਵਾਇਰਸ ਦਾ ਪਹਿਲਾ ਮਾਮਲਾ 19 ਮਈ 2018 ਨੂੰ ਕੋਝੀਕੋਡ ਵਿੱਚ ਸਾਹਮਣੇ ਆਇਆ ਸੀ।