ਲਖਨਊ: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਹੋਈ ਹਿੰਸਾ ਤੋਂ ਬਾਅਦ ਪੂਰਾ ਸੂਬਾ ਇੱਕ ਸਿਆਸੀ ਅਖਾੜਾ ਬਣ ਗਿਆ ਹੈ। ਵਿਰੋਧੀ ਨੇਤਾ ਲਖੀਮਪੁਰ ਜਾ ਕੇ ਕਿਸਾਨਾਂ ਨੂੰ ਮਿਲਣਾ ਚਾਹੁੰਦੇ ਹਨ, ਪਰ ਪ੍ਰਸ਼ਾਸਨ ਸਖਤ ਹੈ। ਜਾਣਕਾਰੀ ਮੁਤਾਬਿਕ ਲਖੀਮਪੁਰ ਹਿੰਸਾ ਨੂੰ ਲੈ ਕੇ ਧਰਨੇ ’ਤੇ ਬੈਠ ਕੇ ਸਪਾ ਸੁਪਰੀਮੋ ਅਖਿਲੇਸ਼ ਯਾਦਵ ਨੂੰ ਹਿਰਾਸਤ ਚ ਲੈ ਲਿਆ ਗਿਆ ਹੈ।
ਧਰਨੇ ’ਤੇ ਬੈਠੇ ਅਖਿਲੇਸ਼ ਨੇ ਕਿਹਾ- ਕਿਸਾਨਾਂ ’ਤੇ ਹੋ ਰਿਹਾ ਜ਼ੁਲਮ
ਅਖਿਲੇਸ਼ ਯਾਦਵ ਨੇ ਕਿਹਾ ਕਿ ਕਿਸਾਨਾਂ 'ਤੇ ਜ਼ੁਲਮ ਹੋ ਰਹੇ ਹਨ। ਉਨ੍ਹਾਂ ਨੇ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਅਸਤੀਫੇ ਦੀ ਮੰਗ ਕੀਤੀ। ਇਸ ਤੋਂ ਇਲਾਵਾ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ 2-2 ਕਰੋੜ ਰੁਪਏ ਦੀ ਮਦਦ ਲਈ ਸੀਬੀਆਈ ਜਾਂਚ ਦੀ ਮੰਗ ਵੀ ਚੁੱਕੀ। ਅਖਿਲੇਸ਼ ਯਾਦਵ ਨੇ ਕਿਹਾ, 'ਅੰਗਰੇਜ਼ਾਂ ਨੇ ਵੀ ਇਨ੍ਹਾਂ ਅੱਤਿਆਚਾਰ ਨਹੀਂ ਕੀਤਾ ਜਿੰਨਾ ਭਾਜਪਾ ਸਰਕਾਰ ਕਿਸਾਨਾਂ ’ਤੇ ਕਰ ਰਹੀ ਹੈ। ਗ੍ਰਹਿ ਰਾਜ ਮੰਤਰੀ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ ਅਤੇ ਉਪ ਮੁੱਖ ਮੰਤਰੀ, ਜਿਨ੍ਹਾਂ ਦਾ ਪ੍ਰੋਗਰਾਮ ਸੀ, ਨੂੰ ਵੀ ਅਸਤੀਫਾ ਦੇ ਦੇਣਾ ਚਾਹੀਦਾ ਹੈ। ਜਿਨ੍ਹਾਂ ਕਿਸਾਨਾਂ ਦੀ ਜਾਨ ਗਈ ਹੈ, ਉਨ੍ਹਾਂ ਨੂੰ 2 ਕਰੋੜ ਰੁਪਏ ਦੀ ਮਦਦ ਹੋਵੇ, ਪਰਿਵਾਰ ਨੂੰ ਸਰਕਾਰੀ ਨੌਕਰੀ ਮਿਲਣੀ ਚਾਹੀਦੀ ਹੈ।
ਦੱਸ ਦਈਏ ਕਿ ਇਸ ਦੌਰਾਨ ਅਖਿਲੇਸ਼ ਯਾਦਵ ਲਖਨਊ ਵਿੱਚ ਧਰਨੇ 'ਤੇ ਬੈਠੇ ਹਨ ਉਸ ਥਾਂ ਤੋਂ ਕੁਝ ਦੂਰੀ ’ਤੇ ਪੁਲਿਸ ਦੀ ਇੱਕ ਕਾਰ ਨੂੰ ਅੱਗ ਲਗਾ ਦਿੱਤੀ ਗਈ। ਥਾਣੇ (ਗੌਤਮਪੱਲੀ) ਦੇ ਸਾਹਮਣੇ ਪੁਲਿਸ ਦੀ ਕਾਰ ਨੂੰ ਸਾੜ ਦਿੱਤਾ ਗਿਆ। ਹਾਲਾਂਕਿ, ਸਪਾ ਕਰਮਚਾਰੀਆਂ ਦਾ ਇਲਜ਼ਾਮ ਹੈ ਕਿ ਪੁਲਿਸ ਵਾਲਿਆਂ ਨੇ ਉਸ ਗੱਡੀ ਨੂੰ ਅੱਗ ਲਗਾ ਦਿੱਤੀ ਹੈ।
ਇਹ ਵੀ ਦੱਸ ਦਈਏ ਕਿ ਇਸ ਤੋਂ ਪਹਿਲਾਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਦੁਖੀ ਕਿਸਾਨਾਂ ਨੂੰ ਮਿਲਣ ਲਈ ਦੇਰ ਰਾਤ ਲਖੀਮਪੁਰ ਲਈ ਰਵਾਨਾ ਹੋਈ ਸੀ, ਪਰ ਯੂਪੀ ਪੁਲਿਸ ਨੇ ਉਸਨੂੰ ਸੀਤਾਪੁਰ ਦੇ ਹਰਗਾਂਵ ਵਿਖੇ ਹਿਰਾਸਤ ਵਿੱਚ ਲੈ ਲਿਆ। ਇਸ 'ਤੇ ਪ੍ਰਿਯੰਕਾ ਨੇ ਯੋਗੀ ਸਰਕਾਰ ਨੂੰ ਆੜੇ ਹੱਥੀ ਲਿਆ।
ਗੁੱਸੇ ’ਚ ਪ੍ਰਿਯੰਕਾ
ਉੱਤਰ ਪ੍ਰਦੇਸ਼ ਪੁਲਿਸ ਨੇ ਜਦੋ ਸੀਤਾਪੁਰ ਦੇ ਹਰਗਾਂਵ ’ਚ ਕਾਂਗਰਸ ਮੁੱਖ ਸਕੱਤਰ ਪ੍ਰਿਯੰਕਾ ਗਾਂਧੀ ਨੂੰ ਹਿਰਾਸਤ ਚ ਲੈਣ ਦੀ ਕੋਸ਼ਿਸ਼ ਕੀਤੀ ਤਾਂ ਉਹ ਬਰਸ ਪਈ। ਉਨ੍ਹਾਂ ਨੇ ਪ੍ਰਦੇਸ਼ ਦੀ ਯੋਗੀ ਸਰਕਾਰ ਅਤੇ ਉਨ੍ਹਾਂ ਦੇ ਅਧਿਕਾਰੀਆਂ ’ਤੇ ਹਮਲੇ ਬੋਲੇ। ਉਨ੍ਹਾਂ ਨੇ ਪੁਲਿਸ ’ਤੇ ਨਾਰਾਜਗੀ ਜਾਹਿਰ ਕਰਦੇ ਹੋਏ ਕਿਹਾ ਕਿ ਤੁਸੀਂ ਲੋਕ ਸਾਨੂੰ ਜਬਰਦਸਤੀ ਲੈ ਕੇ ਜਾ ਰਹੇ ਹੋ। ਤੁਹਾਡਾ ਹੋਈ ਅਧਿਕਾਰੀ ਨਹੀਂ ਹੈ। ਤੁਸੀਂ ਲੋਕ ਮੇਰੇ ਨਾਲ ਗਲਤ ਕਰ ਰਹੇ ਹੋ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੈ ਸਭ ਸਮਝਦੀ ਹਾਂ ਪ੍ਰਦੇਸ਼ ਚ ਬੇਸ਼ਕ ਕਾਨੂੰਨ ਦਾ ਰਾਜ ਨਾ ਹੋਵੇ ਪਰ ਦੇਸ਼ ਚ ਹੈ। ਉੱਥੇ ਉਨ੍ਹਾਂ ਨੇ ਕਿਹਾ ਕਿ ਤੁਸੀਂ ਲੋਕ ਮੈਨੂੰ ਅਗਵਾ ਕਰੋਗੇ। ਉੱਥੇ ਹੀ ਪੁਲਿਸ ਨੇ ਜਦੋ ਸਫਾਈ ਦੇਣ ਦੀ ਕੋਸ਼ਿਸ਼ ਕੀਤੀ ਤਾਂ ਪ੍ਰਿਯੰਕਾ ਨੇ ਉਨ੍ਹਾਂ ਨੂੰ ਚੁੱਪ ਕਰਵਾ ਦਿੱਤਾ।