ਝੱਜਰ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਚਲਦੇ ਕਿਸਾਨ ਅੰਦੋਲਨ ਦੌਰਾਨ ਪੱਛਮੀ ਬੰਗਾਲ ਦੀ ਇੱਕ ਔਰਤ ਨਾਲ ਹੋਏ ਬਲਾਤਕਾਰ ਦੇ ਮਾਮਲੇ ਵਿੱਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ 25-25 ਹਜ਼ਾਰ ਰੁਪਏ ਦਾ ਇਨਾਮ ਐਲਾਨ ਦਿੱਤਾ ਹੈ।
ਪੁਲਿਸ ਨੇ ਮਾਮਲੇ ਵਿੱਚ ਦੋ ਔਰਤਾਂ ਸਮੇਤ ਅੱਧੀ ਦਰਜਨ ਲੋਕਾਂ ਨੂੰ ਮੁਲਜ਼ਮ ਬਣਾਇਆ ਹੈ। ਦੋਵੇ ਔਰਤਾਂ ਤਾਂਂ ਪੁਲਿਸ ਜਾਂਚ ਵਿਚ ਸ਼ਾਮਲ ਹੋ ਗਈਆਂ ਹਨ, ਜਦੋਂ ਕਿ ਬਾਕੀ ਮੁਲਜ਼ਮ ਅਜੇ ਵੀ ਪੁਲਿਸ ਦੀ ਪਕੜ ਤੋਂ ਬਾਹਰ ਹਨ। ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਨੇ ਦਿੱਲੀ ਅਤੇ ਹਰਿਆਣਾ ਵਿਚ ਕਈ ਥਾਵਾਂ ਤੇ ਛਾਪੇ ਮਾਰੇ ਹਨ, ਪਰ ਪੁਲਿਸ ਅਜੇ ਤੱਕ ਸਫਲ ਨਹੀਂ ਹੋ ਸਕੀ।
ਹੁਣ ਤਕ ਦੇ ਸਾਰੇ ਇਲਜ਼ਾਮ ਸੱਚ ਸਾਬਤ : ਪੁਲਿਸ
ਹੁਣ ਇਸ ਮਾਮਲੇ ਵਿੱਚ ਪੁਲਿਸ ਨੇ ਤਿੰਨ ਮੁਲਜ਼ਮਾਂ ਅਨਿਲ ਮਲਿਕ, ਅਨੂਪ ਚਨੌਤ ਅਤੇ ਅੰਕੁਰ ਸੰਗਵਾਨ ਵਿਰੁੱਧ 25 ਹਜ਼ਾਰ ਰੁਪਏ ਦਾ ਇਨਾਮ ਐਲਾਨ ਕੀਤਾ ਹੈ। ਇਸ ਮਾਮਲੇ ਵਿੱਚ ਡੀਐਸਪੀ ਪਵਨ ਕੁਮਾਰ ਨੇ ਕਿਹਾ ਕਿ ਹੁਣ ਤੱਕ ਜੋ ਵੀ ਜਾਂਚ ਕੀਤੀ ਗਈ ਹੈ ਉਸ ਅਨੁਸਾਰ ਹੁਣ ਤੱਕ ਦੇ ਸਾਰੇ ਇਲਜ਼ਾਮ ਸੱਚ ਸਾਬਤ ਹੋਏ ਹਨ।
ਵੱਡੇ ਕਿਸਾਨ ਨੇਤਾਵਾਂ ਸਮੇਤ 22 ਲੋਕਾਂ ਤੋਂ ਪੁਛਗਿੱਛ
ਡੀਐਸਪੀ ਨੇ ਇਹ ਵੀ ਦੱਸਿਆ ਕਿ ਇਸ ਮਾਮਲੇ ਵਿੱਚ ਵੱਡੇ ਕਿਸਾਨ ਨੇਤਾਵਾਂ ਸਮੇਤ 22 ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ ਹੈ। ਪੁਲਿਸ ਵੱਲੋਂ ਮ੍ਰਿਤਕਾ ਦੇ ਮੋਬਾਈਲ ਡਾਟਾ ਦੀ ਵੀ ਭਾਲ ਕੀਤੀ ਜਾ ਰਹੀ ਹੈ। ਮੋਬਾਈਲ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ।
ਪੁਲਿਸ ਨੂੰ ਉਮੀਦ ਹੈ ਕਿ ਇਸਦੀ ਰਿਪੋਰਟ ਵੀ ਜਲਦੀ ਹੀ ਸਾਹਮਣੇ ਆਵੇਗੀ। ਇਸ ਤੋਂ ਕਈ ਵੱਡੇ ਰਾਜ਼ ਵੀ ਆ ਸਕਦੇ ਹਨ। ਪੁਲਿਸ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਜਲਦੀ ਹੀ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਤੁਹਾਨੂੰ ਦੱਸ ਦਈਏ ਕਿ ਪੀੜਤ ਲੜਕੀ ਦੇ ਪਿਤਾ ਦੀ ਸ਼ਿਕਾਇਤ ‘ਤੇ ਐਸਆਈਟੀ ਨੇ ਦੋ ਔਰਤਾਂ ਸਣੇ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ ਅਤੇ ਪਿਛਲੇ ਮਹੀਨੇ ਜਾਂਚ ਸ਼ੁਰੂ ਕੀਤੀ ਸੀ। ਇਸ ਮਾਮਲੇ ਵਿਚ 22 ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਗਈ ਹੈ।
ਵਾਰਦਾਤ ਤੋਂ ਬਾਅਦ ਪੀੜਤਾ ਦੀ ਕੋਰੋਨਾ ਨਾਲ ਹੋ ਗਈ ਸੀ ਮੌਤ
ਇਸ ਦੌਰਾਨ ਦੋਸ਼ੀ ਅੰਕੁਰ ਸੰਗਵਾਨ ਨੇ ਝੱਜਰ ਅਦਾਲਤ ਵਿੱਚ ਅਗਾਉਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਹੈ। ਘਟਨਾ ਦੇ ਕੁਝ ਦਿਨਾਂ ਬਾਅਦ ਪੀੜਤ ਲੜਕੀ ਦੀ ਮੌਤ ਕੋਰੋਨਾ ਕਾਰਨ ਹੋਈ।
ਬਾਅਦ ਵਿਚ, ਪੀੜਤ ਲੜਕੀ ਦੇ ਪਿਤਾ ਨੇ ਆਪਣੀ ਸ਼ਿਕਾਇਤ ਵਿਚ ਅਨਿਲ ਅਤੇ ਅਨੂਪ ਚਨੌਤ ਨੂੰ ਮੁੱਖ ਮੁਲਜ਼ਮ ਦੱਸਿਆ ਸੀ ਪਰ ਪੁਲਿਸ ਨੇ ਦੋ ਔਰਤਾਂ ਸਣੇ ਛੇ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਹੁਣ ਮਾਮਲੇ ਦੀ ਜਾਂਚ ਤੋਂ ਬਾਅਦ ਪੁਲਿਸ ਨੇ ਤਿੰਨਾਂ ਦੋਸ਼ੀਆਂ ਨੂੰ ਇਨਾਮ ਘੋਸ਼ਿਤ ਕੀਤਾ ਹੈ।