ETV Bharat / bharat

ਕਿਸਾਨ ਮਹਾਪੰਚਾਇਤ: ਕਿਸਾਨਾਂ ਦੇ ਹੱਕ 'ਚ ਉੱਤਰੇ ਭਾਜਪਾ ਸਾਂਸਦ - ਕਾਂਗਰਸ ਦੀ ਜਨਰਲ ਸਕੱਤਰ

ਅੱਜ 5 ਸਤੰਬਰ ਨੂੰ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨ ਮਹਾਪੰਚਾਇਤ ਦਾ ਆਯੋਜਨ ਕੀਤਾ ਗਿਆ ਹੈ। ਇਸ ਦੌਰਾਨ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੀਐਮ ਯਾਗੀ ਦੇ ਖਿਲਾਫ ਨਾਅਰੇ ਲਗਾਏ ਗਏ। ਇਸ ਦੇ ਨਾਲ ਹੀ ਭਾਜਪਾ ਸੰਸਦ ਮੈਂਬਰ ਵਰੁਣ ਗਾਂਧੀ ਨੇ ਵੀ ਇਸ ਬਾਰੇ ਟਵੀਟ ਕੀਤਾ ਹੈ। ਪੂਰੀ ਖ਼ਬਰ ਪੜ੍ਹੋ ...

ਕਿਸਾਨਾਂ ਦੇ ਹੱਕ 'ਚ ਉੱਤਰੇ ਭਾਜਪਾ ਸਾਂਸਦ
ਕਿਸਾਨਾਂ ਦੇ ਹੱਕ 'ਚ ਉੱਤਰੇ ਭਾਜਪਾ ਸਾਂਸਦ
author img

By

Published : Sep 5, 2021, 2:58 PM IST

ਮੁਜ਼ੱਫਰਨਗਰ: ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਕਿਸਾਨਾਂ ਵੱਲੋਂ ਮਹਾਪੰਚਾਇਤ ਕੀਤੀ ਜਾ ਰਹੀ ਹੈ, ਇਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ ਮੁਜ਼ੱਫਰਨਗਰ ਵਿੱਚ ਪਹੁੰਚੇ ਹੋਏ ਹਨ ਤੇ ਸ਼ਕਤੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜੀਆਈਸੀ ਗਰਾਊਂਡ ਵਿੱਚ ਦੇਸ਼ ਦੇ ਕੋਨੇ ਕੋਨੇ ਤੋਂ ਲੱਖਾਂ ਦੀ ਗਿਣਤੀ ਵਿੱਚ ਕਿਸਾਨ ਪਹੁੰਚੇ ਹੋਏ ਹਨ ਤੇ ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਸਭ ਤੋਂ ਵੱਡੀ ਮਹਾਪੰਚਾਇਤ ਹੈ।

ਇਹ ਵੀ ਪੜੋ: ਮੁਜ਼ੱਫਰਨਗਰ ਕਿਸਾਨ ਮਹਾਪੰਚਾਇਤ: ਹਜ਼ਾਰਾਂ ਦੀ ਗਿਣਤੀ 'ਚ ਪਹੁੰਚ ਰਹੇ ਕਿਸਾਨ, ਮਹਿਲਾਵਾਂ 'ਚ ਵੀ ਭਾਰੀ ਉਤਸ਼ਾਹ

ਜਿੱਥੇ ਵਿਰੋਧੀ ਧਿਰਾਂ ਕਿਸਾਨਾਂ ਦੇ ਹੱਕ ਦੀ ਗੱਲ ਕਰ ਰਹੀਆਂ ਹਨ ਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਉਥੇ ਹੀ ਭਾਜਪਾ ਸਾਂਸਦ ਵੱਲੋਂ ਵੀ ਕਿਸਾਨਾਂ ਦੀ ਹਿਮਾਇਤ ਕੀਤੀ ਗਈ ਹੈ। ਇਸ ਦੌਰਾਨ ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਆਪਣੀ ਹੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਟਵਿੱਟਰ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ’ਚ ਭੀੜ ਦਿਖਾਈ ਦੇ ਰਹੀ ਹੈ। ਉਨ੍ਹਾਂ ਨੇ ਲਿਖਿਆ ਕਿ ਸਾਨੂੰ ਕਿਸਾਨਾਂ ਦੇ ਦਰਦ ਨੂੰ ਸਮਝਣ ਦੀ ਲੋੜ ਹੈ। ਅੱਜ ਲੱਖਾਂ ਕਿਸਾਨ ਮੁਜ਼ੱਫਰਨਗਰ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਉਹ ਸਾਡਾ ਹੀ ਖੂਨ ਹਨ। ਸਾਨੂੰ ਉਨ੍ਹਾਂ ਨਾਲ ਦੁਬਾਰਾ ਆਦਰ ਨਾਲ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਦੇ ਦਰਦ, ਉਨ੍ਹਾਂ ਦੇ ਨਜ਼ਰੀਏ ਨੂੰ ਸਮਝੋ ਅਤੇ ਜ਼ਮੀਨ 'ਤੇ ਪਹੁੰਚਣ ਲਈ ਉਨ੍ਹਾਂ ਦੇ ਨਾਲ ਕੰਮ ਕਰਨ ਦੀ ਜ਼ਰੂਰਤ ਹੈ।

  • Lakhs of farmers have gathered in protest today, in Muzaffarnagar. They are our own flesh and blood. We need to start re-engaging with them in a respectful manner: understand their pain, their point of view and work with them in reaching common ground. pic.twitter.com/ZIgg1CGZLn

    — Varun Gandhi (@varungandhi80) September 5, 2021 " class="align-text-top noRightClick twitterSection" data=" ">

ਇਹ ਵੀ ਪੜੋ: ਰਾਕੇਸ਼ ਟਿਕੈਤ ਮਹਾਪੰਚਾਇਤ ਲਈ ਰਵਾਨਾ, ਹਾਈਵੇਅ 'ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ

ਪ੍ਰਿਯੰਕਾ ਗਾਂਧੀ ਨੇ ਵੀ ਕੀਤਾ ਟਵੀਟ

ਉਥੇ ਹੀ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਟਵੀਟ ਕਰਕੇ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਹੈ। ਉਨ੍ਹਾਂ ਲਿਖਿਆ ਕਿ ਪੂਰਾ ਦੇਸ਼ ਹੱਕਾਂ ਦੀ ਲੜਾਈ ਵਿੱਚ ਕਿਸਾਨਾਂ ਦੇ ਨਾਲ ਹੈ। ਕਿਸਾਨਾਂ ਦੀ ਆਵਾਜ਼ ਦੇ ਸਾਹਮਣੇ ਸੱਤਾ ਦਾ ਹੰਕਾਰ ਨਹੀਂ ਖੇਡਦਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.