ਕਰਨਾਲ: ਕਰਨਾਲ ਦੇ ਮਿਨੀ ਸਕੱਤਰੇਤ ਵਿਖੇ ਕਿਸਾਨਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ ਹੈ। ਕਿਸਾਨਾਂ ਵੱਲੋਂ ਮਿੰਨੀ ਸਕੱਤਰੇਤ ਦਾ ਘਿਰਾਓ ਕੀਤਾ ਗਿਆ ਹੈ ਪੂਰੀ ਰਾਤ ਤੋਂ ਕਿਸਾਨ ਸਕੱਤਰੇਤ ਦੇ ਬਾਹਰ ਡਟੇ ਹੋਏ ਹਨ। ਬੀਤੇ ਦਿਨ ਵੀ ਕਿਸਾਨਾਂ ਦੀ ਪ੍ਰਸਾਸ਼ਨ ਨਾਲ ਮੀਟਿੰਗ ਹੋਈ ਸੀ ਪਰ ਬੇਸਿੱਟਾ ਹੀ ਰਹੀ ਸੀ। ਇੱਕ ਵਾਰ ਫਿਰ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਸੀ ਕਿਸਾਨ ਅਤੇ ਪ੍ਰਸ਼ਾਸਨ ਆਪਣੇ ਸਟੈਂਡ 'ਤੇ ਡਟੇ ਹੋਏ ਹਨ। ਜਿਸ ਕਾਰਨ ਗੱਲਬਾਤ 'ਚ ਕੋਈ ਸਮਝੌਤਾ ਨਹੀਂ ਹੋ ਸਕਿਆ ਸੀ। ਮੁੜ ਕਿਸਾਨਾਂ ਤੇ ਪ੍ਰਸਾਸ਼ਨ ਨਾਲ ਮੀਟਿੰਗ ਬੇਸਿੱਟਾ ਰਹੀ।
ਬਾਅਦ ਦੁਪਹਿਰ 2 ਵਜੇ ਕਿਸਾਨਾਂ ਦੇ ਸਾਂਝੇ ਮਾਰਚ ਅਤੇ ਪ੍ਰਸ਼ਾਸਨ ਦੀ 11 ਮੈਂਬਰੀ ਕਮੇਟੀ ਨੇ ਫਿਰ ਗੱਲਬਾਤ ਕੀਤੀ। ਜਿਸਤੇ ਕਿਸਾਨ ਆਗੂ ਯੋਗਿੰਦਰ ਯਾਦਵ ਨੇ ਦੱਸਿਆ ਕਿ ਪ੍ਰਸ਼ਾਸਨ ਨਾਲ ਲਗਭਗ 3 ਘੰਟੇ ਤੱਕ ਗੱਲਬਾਤ ਚੱਲੀ ਤੇ ਬੇਸਿੱਟਾ ਹੀ ਰਹੀ।
ਉਨ੍ਹਾਂ ਨੇ ਸਰਕਾਰ ਨੂੰ ਸਖਤ ਚਿਤਾਵਨੀ ਦਿੱਤੀ। ਸੰਯੁਕਤ ਕਿਸਾਨ ਮੋਰਚਾ ਦੇ ਨੇਤਾ ਯੋਗੇਂਦਰ ਯਾਦਵ, ਰਾਕੇਸ਼ ਟਿਕੈਤ ਅਤੇ ਗੁਰਨਾਮ ਸਿੰਘ ਚੜੂਨੀ ਨੇ ਪ੍ਰੈਸ ਕਾਨਫਰੰਸ ਕਰਕੇ ਮੀਡੀਆ ਨੂੰ ਦੱਸਿਆ ਕਿ ਲਗਭਗ 3 ਘੰਟੇ ਤੱਕ ਚੱਲੀ ਗੱਲਬਾਤ ਬੇਸਿੱਟਾ ਰਹੀ, ਜਿਸਤੋਂ ਬਾਅਦ ਰਾਕੇਸ਼ ਟਿਕੈਤ ਨੇ ਦੱਸਿਆ ਕਿ ਅਗਲੀ ਰਣਨੀਤੀ ਦੇ ਤਹਿਤ ਅਸੀਂ ਮਿੰਨੀ ਸਕੱਤਰੇਤ ਦੇ ਬਾਹਰ ਆਪਣਾ ਧਰਨਾ ਜਾਰੀ ਰੱਖਾਂਗੇ। ਤਦ ਤੱਕ ਪ੍ਰਸ਼ਾਸਨ ਸਾਡੀਆਂ ਮੰਗਾਂ ਬਾਰੇ ਵੀ ਗੱਲ ਕਰੇਗਾ ਅਤੇ ਅਗਲੀ ਕਾਰਵਾਈ ਵਿੱਚ ਅਸੀਂ ਦੁਬਾਰਾ ਗੱਲਬਾਤ ਲਈ ਬੁਲਾਵਾਂਗੇ।
ਇੱਕ ਵਾਰ ਫਿਰ ਪ੍ਰਸ਼ਾਸਨ ਅਤੇ ਕਿਸਾਨ ਆਗੂਆਂ ਦਰਮਿਆਨ ਮੀਟਿੰਗ ਚੱਲੀ। ਕਿਸਾਨਾਂ ਦੀ 11 ਮੈਂਬਰੀ ਕਮੇਟੀ ਪ੍ਰਸ਼ਾਸਨ ਨਾਲ ਗੱਲ ਕਰਨ ਲਈ ਜ਼ਿਲ੍ਹਾ ਸਕੱਤਰੇਤ ਪਹੁੰਚ ਗਏ ਸੀ। ਮੀਟਿੰਗ ਵਿੱਚ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਮੌਜੂਦ ਸਨ। ਕਿਸਾਨ ਕਰਨਾਲ ਦੇ ਐਸਡੀਐਮ ਆਯੂਸ਼ ਸਿਨਹਾ 'ਤੇ ਕਾਰਵਾਈ ਦੀ ਮੰਗ ਕਰ ਰਹੇ ਹਨ।
ਕਰਨਾਲ 'ਚ ਮਿੰਨੀ ਸਕੱਤਰੇਤ ਵੱਲ ਜਾਂਦੇ ਸਮੇਂ ਕਿਸਾਨ ਲੀਡਰ ਬਲਬੀਰ ਰਾਜੇਵਾਲ ਸਮੇਤ ਹੋਰ ਲੀਡਰਾਂ ਨੂੰ ਕਰਨਾਲ ਪੁਲਿਸ ਵੱਲੋਂ ਗ੍ਰਿਫਾਤਰ ਵੀ ਕੀਤਾ ਗਿਆ ਸੀ ਪਰ ਕੁੱਝ ਸਮੇਂ ਬਾਅਦ ਓਹਨਾਂ ਨੂੰ ਛੱਡ ਵੀ ਦਿੱਤਾ ਸੀ ਕਿਸਾਨਾਂ ਦੀ ਲਗਾਤਾਰ ਮੰਗ ਹੈ ਕਿ ਆਯੂਸ ਸਿਨਹਾ ਖਿਲਾਫ ਮਾਮਲਾ ਦਰਜ ਕੀਤਾ ਜਾਵੇ, ਪਰ ਖੱਟਰ ਸਰਕਾਰ ਕਿਸਾਨਾਂ ਦੀ ਗੱਲ ਮੰਨ੍ਹਣ ਲਈ ਤਿਆਰ ਨਹੀਂ।
ਤੁਹਾਨੂੰ ਇਹ ਵੀ ਦੱਸ ਦੇਈਏ ਕਿ ਇਹ ਸਾਰਾ ਮਾਮਲਾ ਕੀ ਹੈ ਦਰਅਸਲ ਹਰਿਆਣਾ ਦੇ ਮੁੱਖ ਮੰਤਰੀ ਦੇ ਇੱਕ ਪ੍ਰੋਗਰਾਮ ਦੌਰਾਨ ਕਿਸਾਨਾਂ ਨੇ ਪ੍ਰਦਰਸ਼ਨ ਕੀਤਾ ਸੀ ਜਿਸ ਵਿੱਚ ਐਸਡੀਐਮ ਆਯੂਸ਼ ਸਿਨਹਾ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ ਜਿਸ ਵਿੱਚ ਉਹ ਇਹ ਕਹਿੰਦੇ ਹੋਏ ਦਿਖਾਈ ਦਿੱਤੇ ਸਨ ਕਿ ਕੋਈ ਵੀ ਕਿਸਾਨ ਜੋ ਕੋਸ਼ਿਸ਼ ਕਰਦਾ ਹੈ ਇੱਥੇ ਆ ਕੇ ਉਸਦਾ ਸਿਰ ਤੋੜ ਦਿਉ। ਉਸ ਤੋਂ ਬਾਅਦ ਟੋਲ ਪਲਾਜ਼ਾ 'ਤੇ ਕਿਸਾਨਾਂ' ਤੇ ਲਾਠੀਚਾਰਜ ਕੀਤਾ ਗਿਆ ਅਤੇ ਇਸ ਕਾਰਨ ਕਿਸਾਨ ਨਾਰਾਜ਼ ਹਨ।
ਕਰਨਾਲ 'ਚ ਕਿਸਾਨਾਂ ਦਾ ਠਾਠਾਂ ਮਾਰਦੇ ਇਕੱਠ ਨੇ ਇੱਕ ਵਾਰ ਫਿਰ ਸਾਬਿਤ ਕਰ ਦਿੱਤਾ ਕਿ ਦੇਸ਼ ਦਾ ਅੰਨਦਾਤਾ ਆਪਣੇ ਹੱਕਾਂ ਲਈ ਇੱਕਜੁਟ ਹੋਕੇ ਲੜਾਈ ਲੜ੍ਹਨ ਜਾਣਦਾ ਹੈ। ਫਿਲਹਾਲ ਕਿਸਾਨਾਂ ਦੀ ਪ੍ਰਸਾਸ਼ਨ ਨਾਲ ਮੀਟਿੰਗ ਖਤਮ ਹੋ ਗਈ ਹੈ ਕਿਸਾਨ ਅਗਲੀ ਰਣਨੀਤੀ ਬਣਾ ਰਹੇ ਹਨ। ਕਿਸਾਨ ਵੀ ਆਪਣੀ ਮੰਗ ਨੂੰ ਲੈਕੇ ਬਜਿੱਦ ਹਨ ਤੇ ਸਰਕਾਰ ਵੀ ਆਪਣੀ ਅੜੀ 'ਤੇ ਅਡੀ ਹੈ।
ਇਹ ਵੀ ਪੜੋ: ਭਾਜਪਾ ਨੇ ਹਰਦੀਪ ਪੁਰੀ ਨੂੰ ਕਿਉਂ ਫੇਰ ਬਣਾਇਆ ਪੰਜਾਬ ਦਾ ਮੁਖੜਾ