ETV Bharat / bharat

ਖੇਤੀ ਕਾਨੂੰਨਾਂ ਦੀਆਂ ਕਮੀਆਂ ਦੱਸੇਗੀ ਕਿਸਾਨਾਂ ਦੀ ਇਹ ਕਿਤਾਬ !

ਕਿਸਾਨਾਂ ਵੱਲੋਂ ਇੱਕ ਕਿਤਾਬ ਜਾਰੀ ਕੀਤੀ ਗਈ ਹੈ, ਜਿਸ ਵਿੱਚ ਖੇਤੀ ਕਾਨੂੰਨਾਂ ਦੀਆਂ ਕਮੀਆਂ ਦੱਸਣ ਦਾ ਦਾਅਵਾ ਕੀਤਾ ਗਿਆ ਹੈ।

ਖੇਤੀ ਕਾਨੂੰਨਾਂ ਦੀਆਂ ਕਮੀਆਂ ਦੱਸੇਗੀ ਕਿਸਾਨਾਂ ਦੀ ਇਹ ਕਿਤਾਬ !
ਖੇਤੀ ਕਾਨੂੰਨਾਂ ਦੀਆਂ ਕਮੀਆਂ ਦੱਸੇਗੀ ਕਿਸਾਨਾਂ ਦੀ ਇਹ ਕਿਤਾਬ !
author img

By

Published : Mar 30, 2021, 10:25 PM IST

ਸੋਨੀਪਤ: ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਸਰਕਾਰ ਵੱਲੋਂ ਕਿਸਾਨਾਂ ਕੋਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਸਬੰਧੀ ਕਈ ਵਾਰੀ ਵਾਰਤਾ ਵੀ ਹੋ ਚੁੱਕੀ ਹੈ, ਪਰ ਕੋਈ ਹੱਲ ਨਹੀਂ ਨਿਕਲਿਆ। ਖੇਤੀ ਕਾਨੂੰਨਾਂ ਵਿੱਚ ਕੀ ਕਾਲਾ ਹੈ? ਅਤੇ ਕਿਉਂ ਕਿਸਾਨ ਇਨ੍ਹਾਂ ਦਾ ਵਿਰੋਧ ਕਰ ਰਹੇ ਹਨ। ਇਸ ਲਈ ਸੰਯੁਕਤ ਕਿਸਾਨ ਮੋਰਚਾ ਵੱਲੋਂ ਇੱਕ ਕਿਤਾਬ ਜਾਰੀ ਕੀਤੀ ਗਈ ਹੈ।

ਖੇਤੀ ਕਾਨੂੰਨਾਂ ਦੀਆਂ ਕਮੀਆਂ ਦੱਸੇਗੀ ਕਿਸਾਨਾਂ ਦੀ ਇਹ ਕਿਤਾਬ !

ਪੱਤਰਕਾਰ ਵਾਰਤਾ ਕਰਕੇ ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨੇ ਸਵਾਲ ਕੀਤਾ ਸੀ ਕਿ ਤਿੰਨ ਖੇਤੀ ਕਾਨੂੰਨਾਂ ਵਿੱਚ ਕਾਲਾ ਕੀ ਹੈ? ਪ੍ਰਧਾਨ ਮੰਤਰੀ ਮੋਦੀ ਦੇ ਇਸ ਸਵਾਲ ਦਾ ਜਵਾਬ ਦੇਣ ਲਈ ਅਸੀਂ ਕਿਤਾਬ ਜਾਰੀ ਕੀਤੀ ਹੈ। ਇਸ ਵਿੱਚ ਦੱਸਿਆ ਗਿਆ ਹੈ ਕਿ ਕਿਸਾਨ ਕਿਉਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਅਤੇ ਜੇਕਰ ਇਹ ਕਾਨੂੰਨ ਆ ਗਏ ਤਾਂ ਇਸ ਨਾਲ ਕਿਸਾਨਾਂ ਦਾ ਕੀ ਨੁਕਸਾਨ ਹੋਵੇਗਾ।

ਪ੍ਰਧਾਨ ਮੰਤਰੀ ਨੂੰ ਭੇਜੀ ਜਾਵੇਗੀ ਕਿਤਾਬ

ਕਿਸਾਨ ਆਗੂ ਚਢੂਨੀ ਨੇ ਕਿਹਾ ਕਿ ਕਿਤਾਬ ਦੀਆਂ 10 ਹਜ਼ਾਰ ਕਾਪੀਆਂ ਜਾਰੀ ਕੀਤੀਆਂ ਗਈਆਂ ਹਨ। ਨਾਲ ਹੀ 5 ਹਜ਼ਾਰ ਕਾਪੀਆਂ ਵੀ ਛੇਤੀ ਹੀ ਜਾਰੀ ਕੀਤੀਆਂ ਜਾਣਗੀਆਂ। ਇਸ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਖੇਤੀ ਮੰਤਰੀ ਨੂੰ ਵੀ ਇਹ ਕਿਤਾਬ ਭੇਜੀ ਜਾਵੇਗੀ ਤਾਂ ਕਿ ਉਨ੍ਹਾਂ ਨੂੰ ਵੀ ਪਤਾ ਚੱਲ ਸਕੇ ਕਿ ਆਖਿਰ ਕਾਨੂੰਨਾਂ ਵਿੱਚ ਕਾਲਾ ਕੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.