ETV Bharat / bharat

ਜਾਣੋ ਮੋਦੀ ਸਰਕਾਰ ਦੇ ਸ਼ਾਸਨ ਕਾਲ ਵਿੱਚ ਝੋਨੇ ਉਤੇ ਕਿੰਨਾ ਮਿਲਿਆ MSP - How much MSP was received on paddy

ਪੰਜਾਬ ਸਣੇ ਦੇਸ਼ ਦੇ ਕਿਸਾਨਾਂ ਲਈ ਖੁਸ਼ਖ਼ਬਰੀ ਹੈ।ਕੇਂਦਰ ਸਰਕਾਰ ਨੇ ਝੋਨੇ ਦਾ ਭਾਅ 100 ਰੁਪਏ ਵਧਾ ਦਿੱਤਾ ਹੈ।ਪੰਜਾਬ ਦੇ ਕਿਸਾਨਾਂ ਦੀ ਰਵਾਇਤੀ ਫਸਲ ਝੋਨੇ ਦੀ MSP ਵਿਚ 100 ਰੁਪਏ ਦਾ ਵਾਧਾ ਕੀਤਾ ਗਿਆ ਹੈ।

Etv Bharat
Etv Bharat
author img

By

Published : Nov 26, 2022, 5:19 PM IST

Updated : Nov 26, 2022, 6:50 PM IST

ਦਿੱਲੀ: ਸਰਕਾਰ ਨੇ ਫਸਲੀ ਸਾਲ 2022-23 ਲਈ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ 100 ਰੁਪਏ ਵਧਾ ਕੇ 2,040 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (CCEA) ਨੇ ਸਾਲ 2022-23 ਲਈ ਸਾਰੀਆਂ ਤੈਅਸ਼ੁਦਾ ਸਾਉਣੀ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਵਿਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ।

  • ' class='align-text-top noRightClick twitterSection' data=''>

ਕੈਬਨਿਟ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ (Anurag Thakur) ਨੇ ਕਿਹਾ ਕਿ 2014 ਤੋਂ ਪਹਿਲਾਂ 1-2 ਫਸਲਾਂ ਦੀ ਖਰੀਦ ਕੀਤੀ ਜਾਂਦੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਦੀ ਸਰਕਾਰ ਆਉਣ ਤੋਂ ਬਾਅਦ ਬਾਕੀ ਫਸਲਾਂ ਵੀ ਇਸ ਵਿੱਚ ਸ਼ਾਮਲ ਹੋ ਗਈਆਂ ਹਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਹੋਇਆ ਹੈ।

ਅਨੁਰਾਗ ਠਾਕੁਰ ਨੇ ਕਿਹਾ ਹੈ ਕਿ 2022-23 ਦੇ ਸਾਉਣੀ ਦੇ ਵਿਕਰੀ ਸੀਜ਼ਨ ਲਈ 14 ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕੀਤਾ ਗਿਆ ਹੈ। ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2040 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ। ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 100 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ।ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ 'ਏ' ਗ੍ਰੇਡ ਕਿਸਮ ਦੇ ਝੋਨੇ ਦਾ ਸਮਰਥਨ ਮੁੱਲ 1,960 ਰੁਪਏ ਤੋਂ ਵਧਾ ਕੇ 2,060 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।

ਝੋਨਾ ਸਾਉਣੀ ਦੀ ਮੁੱਖ ਫ਼ਸਲ ਹੈ, ਜਿਸ ਦੀ ਲਵਾਈ ਸ਼ੁਰੂ ਹੋ ਚੁੱਕੀ ਹੈ। ਮੌਸਮ ਵਿਭਾਗ ਨੇ ਜੂਨ-ਸਤੰਬਰ ਦੀ ਮਿਆਦ ਲਈ ਆਮ ਮਾਨਸੂਨ ਦੀ ਭਵਿੱਖਬਾਣੀ ਕੀਤੀ ਹੈ। ਮੰਤਰੀ ਨੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਖੇਤੀਬਾੜੀ ਸੈਕਟਰ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਪਿਛਲੇ ਅੱਠ ਸਾਲਾਂ ਦੌਰਾਨ ਮੋਦੀ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਕਈ ਪ੍ਰੋਗਰਾਮਾਂ ਬਾਰੇ ਵੀ ਚਾਨਣਾ ਪਾਇਆ।

ਪਿਛਲੇ 8 ਸਾਲਾਂ ਤੋਂ ਬਾਅਦ 2023 ਵਿੱਚ ਮੋਦੀ ਸਰਕਾਰ ਝੋਨੇ ਉਤੇ ਸਭ ਤੋਂ ਜਿਆਦਾ ਸਮਰਥਨ ਮੁੱਲ ਦੇਵੇਗੀ। 2015 ਵਿੱਚ ਆਮ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 1410 ਰੁਪਏ ਪ੍ਰਤੀ ਕੁਇੰਟਲ ਸੀ ਅਤੇ ਏ' ਗ੍ਰੇਡ ਕਿਸਮ ਦੇ ਝੋਨੇ ਦਾ ਸਮਰਥਨ ਮੁੱਲ 1450 ਰੁਪਏ ਸੀ। ਇਹ ਅੰਕੜੇ 2016 ਵਿੱਚ ਫਿਰ ਬਦਲੇ ਅਤੇ ਇਸ ਸਮੇਂ ਕਿਸਾਨਾਂ ਨੂੰ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 1470.00 ਰੁਪਏ ਪ੍ਰਤੀ ਕੁਇੰਟਲ ਮਿਲਿਆ ਉਸ ਸਮੇਂ ਪਿਛਲੇ ਸਾਲ ਨਾਲੋ ਸਿਰਫ 60 ਰੁਪਏ ਦਾ ਹੀ ਵਾਧਾ ਕੀਤਾ ਗਿਆ ਹੈ। 2016 ਤੋਂ 2022 ਤੱਕ 1,470 ਰੁਪਏ ਵਾਧਾ ਹੋਇਆ ਹੈ ਪਰ ਇਹ ਵਾਧਾ ਸੌਖੀ ਜਿੰਦਗੀ ਗੁਜ਼ਾਰਨ ਲਈ ਕਾਫੀ ਨਹੀ ਹੈ।

ਇਹ ਵੀ ਪੜ੍ਹੋ:- ਫਿਰੋਜ਼ਪੁਰ ਵਿੱਚ ਖਰੀਦ ਏਜੰਸੀ ਨੇ ਝੋਨੇ ਦੀ ਖਰੀਦ ਕੀਤੀ ਬੰਦ, ਸਰਕਰ ਉੱਤੇ ਮੰਗਾਂ ਨਾ ਮੰਨਣ ਦੇ ਲਾਏ ਇਲਜ਼ਾਮ

Last Updated : Nov 26, 2022, 6:50 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.