ਹੈਦਰਾਬਾਦ: ਹਰ ਸਾਲ 1 ਮਈ ਨੂੰ ਦੇਸ਼ ਅਤੇ ਦੁਨੀਆ ਵਿੱਚ ਮਜ਼ਦੂਰ ਦਿਵਸ ਮਨਾਇਆ ਜਾਂਦਾ ਹੈ। ਮਜ਼ਦੂਰਾਂ ਨੂੰ ਸਨਮਾਨਿਤ ਕਰਨ ਦੇ ਮਕਸਦ ਨਾਲ ਹਰ ਸਾਲ ਮਈ ਦਾ ਇੱਕ ਦਿਨ ਮਜ਼ਦੂਰਾ ਨੂੰ ਸਮਰਪਿਤ ਕੀਤਾ ਜਾਂਦਾ ਹੈ। ਜਿਸ ਨੂੰ ਮਜ਼ਦੂਰ ਦਿਵਸ ਅਤੇ ਮਈ ਦਿਵਸ ਵਜੋਂ ਜਾਣਿਆ ਜਾਂਦਾ ਹੈ। ਮਜ਼ਦੂਰ ਦਿਵਸ ਨਾ ਸਿਰਫ਼ ਮਜ਼ਦੂਰਾਂ ਦਾ ਸਨਮਾਨ ਕਰਨ ਦਾ ਦਿਨ ਹੈ, ਸਗੋਂ ਇਸ ਦਿਨ ਮਜ਼ਦੂਰਾਂ ਦੇ ਹੱਕਾਂ ਲਈ ਵੀ ਆਵਾਜ਼ ਬੁਲੰਦ ਕੀਤੀ ਜਾਂਦੀ ਹੈ। ਤਾਂ, ਜੋ ਉਨ੍ਹਾਂ ਨੂੰ ਬਰਾਬਰ ਦਾ ਹੱਕ ਮਿਲ ਸਕੇ। ਆਓ ਜਾਣਦੇ ਹਾਂ ਕਿ ਮਜ਼ਦੂਰ ਦਿਵਸ ਦਾ ਇਤਿਹਾਸ ਅਤੇ ਇਸ ਦਿਨ ਨੂੰ ਮਨਾਉਣ ਦਾ ਮਕਸਦ ਕੀ ਹੈ।
ਮਜ਼ਦੂਰ ਦਿਵਸ ਦਾ ਇਤਿਹਾਸ: 1 ਮਈ 1886 ਨੂੰ ਅਮਰੀਕਾ ਵਿਚ ਅੰਦੋਲਨ ਸ਼ੁਰੂ ਹੋਇਆ। ਇਸ ਅੰਦੋਲਨ ਵਿਚ ਅਮਰੀਕਾ ਦੇ ਮਜ਼ਦੂਰ ਸੜਕਾਂ 'ਤੇ ਆ ਗਏ ਸਨ ਅਤੇ ਉਨ੍ਹਾਂ ਨੇ ਆਪਣੇ ਹੱਕਾਂ ਲਈ ਆਵਾਜ਼ ਉਠਾਉਣੀ ਸ਼ੁਰੂ ਕਰ ਦਿੱਤੀ ਸੀ। ਅਜਿਹੇ ਅੰਦੋਲਨ ਦਾ ਕਾਰਨ ਕੰਮ ਦੇ ਘੰਟੇ ਸਨ ਕਿਉਂਕਿ ਮਜ਼ਦੂਰਾਂ ਤੋਂ ਦਿਨ ਵਿੱਚ 15-15 ਘੰਟੇ ਕੰਮ ਕਰਵਾਇਆ ਜਾਂਦਾ ਸੀ। ਅੰਦੋਲਨ ਦੌਰਾਨ ਪੁਲਿਸ ਨੇ ਮਜ਼ਦੂਰਾਂ 'ਤੇ ਗੋਲੀਆਂ ਚਲਾ ਦਿੱਤੀਆਂ ਅਤੇ ਕਈ ਮਜ਼ਦੂਰਾਂ ਦੀ ਜਾਨ ਚਲੀ ਗਈ। ਇਸ ਦੇ ਨਾਲ ਹੀ 100 ਤੋਂ ਵੱਧ ਮਜ਼ਦੂਰ ਜ਼ਖ਼ਮੀ ਹੋ ਗਏ। ਇਸ ਅੰਦੋਲਨ ਤੋਂ ਤਿੰਨ ਸਾਲ ਬਾਅਦ 1889 ਵਿਚ ਇੰਟਰਨੈਸ਼ਨਲ ਸੋਸ਼ਲਿਸਟ ਕਾਨਫਰੰਸ ਹੋਈ। ਜਿਸ ਵਿੱਚ ਫੈਸਲਾ ਕੀਤਾ ਗਿਆ ਸੀ ਕਿ ਹਰ ਮਜ਼ਦੂਰ ਤੋਂ ਇੱਕ ਦਿਨ ਵਿੱਚ ਸਿਰਫ਼ 8 ਘੰਟੇ ਕੰਮ ਲਿਆ ਜਾਵੇਗਾ। ਇਸ ਕਾਨਫਰੰਸ ਵਿੱਚ ਹੀ 1 ਮਈ ਨੂੰ ਮਜ਼ਦੂਰ ਦਿਵਸ ਮਨਾਉਣ ਦੀ ਤਜਵੀਜ਼ ਰੱਖੀ ਗਈ ਸੀ। ਇਸ ਦੇ ਨਾਲ ਹੀ ਹਰ ਸਾਲ 1 ਮਈ ਨੂੰ ਛੁੱਟੀ ਦੇਣ ਦਾ ਵੀ ਫੈਸਲਾ ਕੀਤਾ ਗਿਆ ਸੀ। ਇਹ ਨਿਯਮ ਅਮਰੀਕਾ ਵਿਚ ਅੱਠ ਘੰਟੇ ਕੰਮ ਕਰਨ ਵਾਲੇ ਕਾਮਿਆਂ ਦੇ ਨਿਯਮ ਤੋਂ ਬਾਅਦ ਕਈ ਦੇਸ਼ਾਂ ਵਿਚ ਲਾਗੂ ਕੀਤਾ ਗਿਆ ਸੀ।
ਭਾਰਤ ਵਿੱਚ ਮਜ਼ਦੂਰ ਦਿਵਸ ਮਨਾਉਣ ਦੀ ਸ਼ੁਰੂਆਤ: ਭਾਵੇਂ ਅਮਰੀਕਾ ਵਿੱਚ 1 ਮਈ 1889 ਨੂੰ ਮਜ਼ਦੂਰ ਦਿਵਸ ਮਨਾਉਣ ਦਾ ਪ੍ਰਸਤਾਵ ਆਇਆ ਹੈ। ਪਰ ਭਾਰਤ ਵਿੱਚ ਮਜ਼ਦੂਰ ਦਿਵਸ ਮਨਾਉਣ ਦਾ ਪ੍ਰਸਤਾਵ ਕਰੀਬ 34 ਸਾਲਾਂ ਬਾਅਦ ਆਇਆ ਸੀ। ਭਾਰਤ ਵਿੱਚ ਮਜ਼ਦੂਰ ਦਿਵਸ ਮਨਾਉਣ ਦੀ ਸ਼ੁਰੂਆਤ 1 ਮਈ 1923 ਨੂੰ ਚੇਨਈ ਤੋਂ ਹੋਈ ਸੀ। ਇਹ ਫੈਸਲਾ ਮਜ਼ਦੂਰ ਕਿਸਾਨ ਪਾਰਟੀ ਆਫ ਹਿੰਦੁਸਤਾਨ ਦੀ ਪ੍ਰਧਾਨਗੀ ਹੇਠ ਲਿਆ ਗਿਆ। ਇਸ ਮੀਟਿੰਗ ਨੂੰ ਕਈ ਜਥੇਬੰਦੀਆਂ ਅਤੇ ਸਮਾਜਿਕ ਪਾਰਟੀਆਂ ਦਾ ਸਮਰਥਨ ਮਿਲਿਆ। ਜੋ ਮਜ਼ਦੂਰਾਂ ਦੇ ਅੱਤਿਆਚਾਰਾਂ ਅਤੇ ਸ਼ੋਸ਼ਣ ਵਿਰੁੱਧ ਆਵਾਜ਼ ਬੁਲੰਦ ਕਰ ਰਹੇ ਸਨ।
ਮਜ਼ਦੂਰ ਦਿਵਸ ਮਨਾਉਣ ਦਾ ਉਦੇਸ਼: ਹਰ ਸਾਲ 1 ਮਈ ਨੂੰ ਮਜ਼ਦੂਰ ਦਿਵਸ ਮਨਾਉਣ ਦਾ ਉਦੇਸ਼ ਮਜ਼ਦੂਰਾਂ ਦੀਆਂ ਪ੍ਰਾਪਤੀਆਂ ਅਤੇ ਯੋਗਦਾਨ ਨੂੰ ਸਨਮਾਨਿਤ ਕਰਨਾ ਹੈ। ਇਸ ਦੇ ਨਾਲ-ਨਾਲ ਮਜ਼ਦੂਰਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨਾ ਅਤੇ ਮਜ਼ਦੂਰਾ 'ਤੇ ਹੋ ਰਹੇ ਸ਼ੋਸ਼ਣ ਨੂੰ ਬੰਦ ਕਰਨਾ ਵੀ ਇਸ ਦਿਨ ਦਾ ਉਦੇਸ਼ ਹੈ। ਇਸ ਦਿਨ ਕਈ ਸੰਸਥਾਵਾਂ ਵਿੱਚ ਮੁਲਾਜ਼ਮਾਂ ਨੂੰ ਇੱਕ ਦਿਨ ਦੀ ਛੁੱਟੀ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ: Aaj Da Panchang: ਜਾਣੋ ਅੱਜ ਦਾ ਪੰਚਾਂਗ, ਕੀ ਹੈ ਅੱਜ ਦਾ ਸ਼ੁਭ ਅਤੇ ਅਸ਼ੁਭ ਸਮਾਂ