ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ 'ਚ ਅੱਤਵਾਦ ਵਿਰੋਧੀ ਮੁਹਿੰਮ ਸ਼ੁੱਕਰਵਾਰ ਨੂੰ ਦੂਜੇ ਦਿਨ ਵੀ ਜਾਰੀ ਰਹੀ ਅਤੇ ਅੱਤਵਾਦੀਆਂ ਨੂੰ ਭੱਜਣ ਤੋਂ ਰੋਕਣ ਲਈ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ। ਇਸ ਦੌਰਾਨ ਸੁਰੱਖਿਆ ਬਲਾਂ ਨੇ ਪੰਜ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਰਾਤ ਭਰ ਸ਼ਾਂਤੀ ਤੋਂ ਬਾਅਦ ਕੁਲਗਾਮ ਦੇ ਨੇਹਾਮਾ ਇਲਾਕੇ ਦੇ ਸਮਾਨੋ 'ਚ ਸ਼ੁੱਕਰਵਾਰ ਤੜਕੇ ਗੋਲੀਬਾਰੀ ਹੋਈ, ਜਿਸ 'ਚ ਪੰਜ ਅੱਤਵਾਦੀ ਮਾਰੇ ਗਏ। ਖ਼ਬਰ ਲਿਖੇ ਜਾਣ ਤੱਕ ਅੱਤਵਾਦੀਆਂ ਦੀ ਪਛਾਣ ਨਹੀਂ ਹੋ ਸਕੀ ਸੀ। ਅਧਿਕਾਰੀ ਉਸ ਦੀ ਪਛਾਣ ਕਰ ਰਹੇ ਹਨ।
ਜਾਣਕਾਰੀ ਮੁਤਾਬਕ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲੇ ਦੇ ਡੀ.ਐੱਚ. ਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਨਾਲ ਚੱਲ ਰਹੇ ਮੁਕਾਬਲੇ 'ਚ 5 ਅੱਤਵਾਦੀ ਮਾਰੇ ਗਏ। ਪੁਲਿਸ ਨੇ ਕਿਹਾ ਕਿ ਕੁਲਗਾਮ ਪੁਲਿਸ, ਸੈਨਾ ਅਤੇ ਸੀਆਰਪੀਐਫ ਨੇ ਪੰਜ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਉਨ੍ਹਾਂ ਕੋਲੋਂ ਅਪਰਾਧਿਕ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ।" ਵੀਰਵਾਰ ਨੂੰ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਸੰਯੁਕਤ ਟੀਮ ਨੂੰ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਗੋਲੀਬਾਰੀ ਸ਼ੁਰੂ ਹੋਈ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਤਾਂ ਉਥੇ ਲੁਕੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ।
ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ 'ਤੇ ਵੀਰਵਾਰ ਨੂੰ ਕੁਲਗਾਮ ਦੇ ਨੇਹਾਮਾ ਪਿੰਡ ਨੂੰ ਘੇਰ ਲਿਆ ਸੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਤਲਾਸ਼ੀ ਮੁਹਿੰਮ ਮੁਕਾਬਲੇ 'ਚ ਬਦਲ ਗਈ। ਅਧਿਕਾਰੀਆਂ ਨੇ ਦੱਸਿਆ ਕਿ ਜਿਸ ਜਗ੍ਹਾ 'ਤੇ ਅੱਤਵਾਦੀਆਂ ਦੀ ਮੌਜੂਦਗੀ ਦਾ ਪਤਾ ਲੱਗਾ ਸੀ, ਉਸ ਨੂੰ ਸੁਰੱਖਿਆ ਬਲਾਂ ਨੇ ਘੇਰ ਲਿਆ ਹੈ ਪਰ ਰਾਤ ਨੂੰ ਕੁਝ ਸਮੇਂ ਲਈ ਆਪਰੇਸ਼ਨ ਨੂੰ ਰੋਕਣਾ ਪਿਆ।
- Road Accident: ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਤਿੰਨ ਗੰਭੀਰ ਜ਼ਖ਼ਮੀ, ਕਾਰ ਵਿੱਚੋਂ ਨਜਾਇਜ਼ ਸ਼ਰਾਬ ਬਰਾਮਦ
- ਮਨਪ੍ਰੀਤ ਬਾਦਲ ਦੀ ਕਰੀਬੀ ਮੇਅਰ ਰਮਨ ਗੋਇਲ ਖਿਲਾਫ਼ ਬੇਭਰੋਸਗੀ ਮਤਾ ਪਾਸ ਕਰਨ ਤੋਂ ਬਾਅਦ ਨਵੇਂ ਮੇਅਰ ਦੀ ਚੋਣ ਕਾਂਗਰਸ ਲਈ ਚੁਣੌਤੀ
- ਸਰਕਾਰੀ ਮੈਡੀਕਲ ਕਾਲਜ ਦੀ ਸ਼ਤਾਬਦੀ ਸਮਾਗਮ ਮੌਕੇ ਅੰਮ੍ਰਿਤਸਰ ਪੁੱਜਣਗੇ ਮੁੱਖ ਮੰਤਰੀ ਭਗਵੰਤ ਮਾਨ, ਸਿਹਤ ਸੇਵਾਵਾਂ ਨੂੰ ਲੈਕੇ ਕਰ ਸਕਦੇ ਨੇ ਵੱਡਾ ਐਲਾਨ
ਅਧਿਕਾਰੀਆਂ ਨੇ ਦੱਸਿਆ ਕਿ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਮਾਮਲੇ 'ਚ ਹੋਰ ਜਾਣਕਾਰੀ ਦੀ ਉਡੀਕ ਹੈ। ਸੂਤਰਾਂ ਨੇ ਦੱਸਿਆ ਕਿ ਮੰਨਿਆ ਜਾ ਰਿਹਾ ਹੈ ਕਿ ਘੇਰੇ ਵਾਲੇ ਇਲਾਕੇ 'ਚ ਸ਼ਾਇਦ ਤਿੰਨ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਹਨ, ਜਿਨ੍ਹਾਂ 'ਚੋਂ ਦੋ ਸਥਾਨਕ ਵਿਅਕਤੀ ਹਨ ਜਦਕਿ ਇਕ ਵਿਦੇਸ਼ੀ ਮੂਲ ਦਾ ਹੈ। ਹਾਲਾਂਕਿ ਅਧਿਕਾਰੀਆਂ ਨੇ ਇਸ ਦੀ ਨਾ ਤਾਂ ਪੁਸ਼ਟੀ ਕੀਤੀ ਹੈ ਅਤੇ ਨਾ ਹੀ ਇਨਕਾਰ ਕੀਤਾ ਹੈ।