ETV Bharat / bharat

ਲਖੀਮਪੁਰ ਮਾਮਲਾ: ਯੂਪੀ ਸਰਕਾਰ ਦੀ ਅਪੀਲ ਤੋਂ ਬਾਅਦ ਪੰਜਾਬ ਸਰਕਾਰ ਨੇ ਲਿਖਿਆ ਇਹ ਪੱਤਰ

ਯੂਪੀ ਸਰਕਾਰ ਨੇ ਪੰਜਾਬ ਸਰਕਾਰ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ ਕਿ ਅੱਜ ਰਾਜ ਵਿੱਚੋਂ ਕੋਈ ਵੀ ਲਖੀਮਪੁਰ ਖੀਰੀ ਨਾ ਆਵੇ। ਪੰਜਾਬ ਦੇ ਮੁੱਖ ਸਕੱਤਰ ਅਤੇ ਪ੍ਰਮੁੱਖ ਸਕੱਤਰ ਗ੍ਰਹਿ, ਤਰੁਨ ਗਾਬਾ, ਸਕੱਤਰ ਯੂਪੀ ਪ੍ਰਸ਼ਾਸਨ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਲਖੀਮਪੁਰ ਖੀਰੀ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕੀਤੀ ਗਈ ਹੈ। ਉਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਪੰਜਾਬ ਵਿੱਚੋਂ ਕੋਈ ਵੀ ਲਖੀਮਪੁਰ ਖੀਰੀ ਨਾ ਆਵੇ।

ਯੂਪੀ ਸਰਕਾਰ ਨੇ ਪੰਜਾਬ ਸਰਕਾਰ ਨੂੰ ਕੀਤੀ ਇਹ ਅਪੀਲ...

author img

By

Published : Oct 4, 2021, 11:46 AM IST

Updated : Oct 4, 2021, 12:13 PM IST

ਚੰਡੀਗੜ੍ਹ: ਯੂਪੀ ਸਰਕਾਰ ਨੇ ਪੰਜਾਬ ਸਰਕਾਰ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ ਕਿ ਅੱਜ ਰਾਜ ਵਿੱਚੋਂ ਕੋਈ ਵੀ ਲਖੀਮਪੁਰ ਖੀਰੀ ਨਾ ਆਵੇ। ਪੰਜਾਬ ਦੇ ਮੁੱਖ ਸਕੱਤਰ ਅਤੇ ਪ੍ਰਮੁੱਖ ਸਕੱਤਰ ਗ੍ਰਹਿ, ਤਰੁਨ ਗਾਬਾ, ਸਕੱਤਰ ਯੂਪੀ ਪ੍ਰਸ਼ਾਸਨ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਲਖੀਮਪੁਰ ਖੀਰੀ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕੀਤੀ ਗਈ ਹੈ। ਉਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਪੰਜਾਬ ਵਿੱਚੋਂ ਕੋਈ ਵੀ ਲਖੀਮਪੁਰ ਖੀਰੀ ਨਾ ਆਵੇ।

ਯੂਪੀ ਸਰਕਾਰ ਨੇ ਪੰਜਾਬ ਸਰਕਾਰ ਨੂੰ ਕੀਤੀ ਇਹ ਅਪੀਲ

ਹੁਣ ਪੰਜਾਬ ਸਰਕਾਰ ਨੇ ਲਿਖੀਆ ਯੂਪੀ ਸਰਕਾਰ ਨੂੰ ਪੱਤਰ

ਜਿੱਥੇ ਯੂਪੀ ਸਰਕਾਰ ਨੇ ਪੰਜਾਬ ਸਰਕਾਰ ਨੂੰ ਲਖੀਮਪੁਰ ਨਾ ਆਉਣ ਦੀ ਅਪੀਲ ਕਰਦਿਆਂ ਪੱਤਰ ਲਿਖਿਆ ਓਥੇ ਹੀ ਹੁਣ ਪੰਜਾਬ ਸਰਕਾਰ ਨੇ ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟਰ ਉੱਤਰ ਪ੍ਰਦੇਸ਼ ਦੇ ਵਧੀਕ ਮੁੱਖ ਸਕੱਤਰ ਅਵਨੀਸ਼ ਅਵਸਥੀ ਨੂੰ ਇੱਕ ਪੱਤਰ ਲਿਖਿਆ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਖੀਮਪੁਰ ਖੀਰੀ ਦਾ ਦੌਰਾ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਦੇ ਹੈਲੀਕਾਪਟਰ ਦੇ ਉਤਰਨ ਦੀ ਇਜਾਜ਼ਤ ਮੰਗੀ।

ਲਖੀਮਪੁਰ ਮਾਮਲਾ
ਲਖੀਮਪੁਰ ਮਾਮਲਾ

ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਭਾਰਤ ਦੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਕਾਫ਼ਲੇ ਨੂੰ ਕਾਲੀਆਂ ਝੰਡੀਆਂ ਦਿਖਾਉਣ ਆਏ ਕਿਸਾਨਾਂ ਉੱਤੇ ਗੱਡੀਆਂ ਚੜ੍ਹਨ ਨਾਲ ਹੁਣ ਤੱਕ ਅੱਠ ਮੌਤਾਂ ਹੋਣ ਦੀ ਪੁਸ਼ਟੀ ਹੋਈ ਹੈ।

ਕੀ ਸੀ ਮਾਮਲਾ?

ਦੱਸ ਦਈਏ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਕੇਂਦਰੀ ਮੰਤਰੀਆਂ ਅਤੇ ਵੱਖ ਵੱਖ ਸੂਬਿਆਂ ਵਿਚ ਭਾਜਪਾ ਸਰਕਾਰਾਂ ਤੇ ਆਗੂਆਂ ਦੇ ਸਮਾਗਮਾਂ ਦਾ ਪਿਛਲੇ ਕਈ ਮਹੀਨਿਆਂ ਤੋਂ ਵਿਰੋਧ ਕਰ ਰਹੇ ਹਨ।ਇਸੇ ਕੜੀ ਤਹਿਤ ਕਿਸਾਨ ਇਲਾਕੇ ਵਿਚ ਆ ਰਹੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਅਤੇ ਉੱਤਰ ਪ੍ਰਦੇਸ਼ ਦੇ ਡਿਪਟੀ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਨੂੰ ਕਾਲੀਆਂ ਝੰਡੀਆਂ ਦਿਖਾਉਣ ਆਏ ਸਨ।

ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦਾ ਕਹਿਣਾ ਹੈ ਕਿ ਕਿਸਾਨਾਂ ਵਿੱਚ ਸ਼ਾਮਿਲ ਸ਼ਰਾਰਤੀ ਅਨਸਰਾਂ ਨੇ ਉਨ੍ਹਾਂ ਦੇ ਕਾਫਿਲੇ ਉੱਤੇ ਹਮਲਾ ਕੀਤਾ ਸੀ।

ਕਿਸਾਨਾਂ ਦੀ ਕੀ ਹਨ ਮੰਗਾਂ ?

ਪਹਿਲੀ ਮੰਗ ਵਿੱਚ ਕਿਸਾਨਾਂ ਨੇ ਅਜੇ ਮਿਸ਼ਰਾ ਨੂੰ ਮੰਤਰੀ ਅਹੁਦੇ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ।

ਦੂਜੀ ਮੰਗ ਵਿੱਚ ਕੇਂਦਰੀ ਮੰਤਰੀ ਦੇ ਪੁੱਤਰ ਨੂੰ ਗ੍ਰਿਫ਼ਤਾਰ ਕਰਨ ਨੂੰ ਕਿਹਾ ਹੈ।

ਤੀਜੀ ਮੰਗ ਵਿੱਚ ਮਾਰੇ ਗਏ ਲੋਕਾਂ ਨੂੰ ਪਰਿਵਾਰ ਵਾਲਿਆਂ ਨੂੰ 1-1 ਕਰੋੜ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਨੂੰ ਕਿਹਾ ਗਿਆ ਹੈ।

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਉਨ੍ਹਾਂ ਦੀ ਕਮੇਟੀ ਨੇ ਫੈਸਲਾ ਲਿਆ ਹੈ ਕਿ ਜਦੋਂ ਤੱਕ ਇਹ ਮੰਗਾਂ ਮੰਨੀਆਂ ਨਹੀਂ ਜਾਂਦੀਆਂ ਹਨ, ਉਦੋਂ ਤੱਕ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਲਖੀਮਪੁਰ ਖਿਰੀ ਤੋਂ ਨਹੀਂ ਚੁੱਕਿਆ ਜਾਵੇਗਾ।

ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਹਰ ਜ਼ਿਲ੍ਹੇ ਦੀ ਤਹਿਸੀਲ ਅਤੇ ਮੁੱਖ ਦਫ਼ਤਰਾਂ ਵਿੱਚ ਕਿਸਾਨ ਪ੍ਰਦਰਸ਼ਨ ਲਈ ਤਿਆਰ ਹਨ। ਜੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਵਿਰੋਧ ਪ੍ਰਦਰਸ਼ਨ ਤੇਜ਼ ਕੀਤਾ ਜਾਵੇਗਾ।

Last Updated : Oct 4, 2021, 12:13 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.