ETV Bharat / bharat

Lakhimpur Kheri violence: 'ਘਟਨਾ ਨੂੰ ਦਿੱਤਾ ਗਿਆ ਸੀ ਯੋਜਨਾਬੱਧ ਤਰੀਕੇ ਨਾਲ ਅੰਜਾਮ' - 3 ਅਕਤੂਬਰ ਨੂੰ ਲਖੀਮਪੁਰ ਖੇੜੀ ਹਿੰਸਾ

ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (Chief Judicial Magistrate) ਅੱਗੇ 13 ਮੁਲਜ਼ਮਾਂ ਖ਼ਿਲਾਫ਼ ਨਵੀਂ ਧਾਰਾਵਾਂ ਸ਼ਾਮਲ ਕਰਨ ਲਈ ਅਰਜ਼ੀ ਦਾਖ਼ਲ ਕੀਤੀ ਹੈ ਤਾਂ ਜੋ ਕਤਲ ਦੀ ਕੋਸ਼ਿਸ਼ ਦੇ ਦੋਸ਼ਾਂ ਤਹਿਤ ਉਨ੍ਹਾਂ ਦੇ ਅਪਰਾਧ ਨੂੰ ਸਜ਼ਾ ਯੋਗ ਬਣਾਇਆ ਜਾ ਸਕੇ।

3 ਅਕਤੂਬਰ ਨੂੰ ਲਖੀਮਪੁਰ ਖੇੜੀ ਹਿੰਸਾ
3 ਅਕਤੂਬਰ ਨੂੰ ਲਖੀਮਪੁਰ ਖੇੜੀ ਹਿੰਸਾ
author img

By

Published : Dec 14, 2021, 10:00 AM IST

ਲਖੀਮਪੁਰ ਖੇੜੀ (ਉੱਤਰ ਪ੍ਰਦੇਸ਼): 3 ਅਕਤੂਬਰ ਨੂੰ ਲਖੀਮਪੁਰ ਖੇੜੀ ਹਿੰਸਾ (Lakhimpur Kheri violence) ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (Special Investigation Team) ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (Chief Judicial Magistrate) ਅੱਗੇ 13 ਮੁਲਜ਼ਮਾਂ ਖ਼ਿਲਾਫ਼ ਨਵੀਂ ਧਾਰਾਵਾਂ ਸ਼ਾਮਲ ਕਰਨ ਲਈ ਅਰਜ਼ੀ ਦਾਇਰ ਕੀਤੀ ਹੈ ਤਾਂ ਜੋ ਉਨ੍ਹਾਂ ਦੇ ਅਪਰਾਧ ਨੂੰ ਸਜ਼ਾ ਯੋਗ ਬਣਾਇਆ ਜਾ ਸਕੇ।

ਐਸਆਈਟੀ ਦੇ ਜਾਂਚ ਅਧਿਕਾਰੀ ਵਿੱਦਿਆਰਾਮ ਦਿਵਾਕਰ ਨੇ ਆਈਪੀਸੀ ਦੀਆਂ ਧਾਰਾਵਾਂ 279, 338 ਅਤੇ 304ਏ ਦੀ ਥਾਂ ਵਾਰੰਟ ਵਿੱਚ ਨਵੀਂ ਧਾਰਾਵਾਂ ਜੋੜਨ ਲਈ ਸੀਜੇਐਮ ਦੀ ਅਦਾਲਤ ਵਿੱਚ ਪਿਛਲੇ ਹਫ਼ਤੇ ਅਰਜ਼ੀ ਦਾਇਰ ਕੀਤੀ ਸੀ। ਆਪਣੀ ਅਰਜ਼ੀ ਵਿੱਚ, ਜਾਂਚ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਚੰਗੀ ਤਰ੍ਹਾਂ ਯੋਜਨਾਬੱਧ ਅਤੇ ਜਾਣਬੁੱਝ ਕੇ ਕੀਤੀ ਗਈ ਸੀ, ਨਾ ਕਿ ਲਾਪਰਵਾਹੀ ਕਾਰਨ ਇਹ ਘਟਨਾ ਵਾਪਰੀ ਸੀ।

ਜਾਂਚ ਅਧਿਕਾਰੀ ਨੇ ਧਾਰਾ 279 ਨੂੰ ਬਦਲ ਕੇ ਭਾਰਤੀ ਦੰਡਾਵਲੀ ਦੀ ਧਾਰਾ 307 (ਕਤਲ ਦੀ ਕੋਸ਼ਿਸ਼), 326 (ਸਵੈ-ਇੱਛਾ ਨਾਲ ਖਤਰਨਾਕ ਹਥਿਆਰਾਂ ਜਾਂ ਸਾਧਨਾਂ ਨਾਲ ਗੰਭੀਰ ਸੱਟ ਪਹੁੰਚਾਉਣਾ), 34 (ਕਈ ਵਿਅਕਤੀਆਂ ਦੁਆਰਾ ਸਾਂਝੇ ਇਰਾਦੇ ਨੂੰ ਅੱਗੇ ਵਧਾਉਣ ਲਈ ਕੀਤੇ ਗਏ ਕੰਮ) ਜੋੜਨ ਦੀ ਬੇਨਤੀ ਕੀਤੀ ਹੈ। (ਜਨਤਕ ਰਸਤੇ 'ਤੇ ਕਾਹਲੀ ਨਾਲ ਗੱਡੀ ਚਲਾਉਣਾ ਜਾਂ ਸਵਾਰੀ ਕਰਨਾ), ਆਈਪੀਸੀ ਦੀ ਧਾਰਾ 338 (ਜੋ ਕੋਈ ਵੀ ਵਿਅਕਤੀ ਨੂੰ ਇੰਨੀ ਕਾਹਲੀ ਜਾਂ ਲਾਪਰਵਾਹੀ ਨਾਲ ਕੋਈ ਕੰਮ ਕਰਕੇ ਗੰਭੀਰ ਸੱਟ ਪਹੁੰਚਾਉਂਦਾ ਹੈ) ਅਤੇ 304ਏ (ਲਾਪਰਵਾਹੀ ਨਾਲ ਮੌਤ ਦਾ ਕਾਰਨ ਬਣਨਾ) ਆਈਪੀਸੀ ਦੀ।

3 ਅਕਤੂਬਰ ਨੂੰ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਇੱਕ ਐਸਯੂਵੀ (SUV) ਦੀ ਲਪੇਟ ਵਿੱਚ ਆਉਣ ਨਾਲ ਚਾਰ ਪ੍ਰਦਰਸ਼ਨਕਾਰੀ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਹਿੰਸਾ ਵਿੱਚ ਇੱਕ ਸਥਾਨਕ ਪੱਤਰਕਾਰ ਵੀ ਮਾਰਿਆ ਗਿਆ ਸੀ। ਐਸਆਈਟੀ ਨੇ ਹੁਣ ਤੱਕ ਆਸ਼ੀਸ਼ ਮਿਸ਼ਰਾ, ਲਵਕੁਸ਼, ਆਸ਼ੀਸ਼ ਪਾਂਡੇ, ਸ਼ੇਖਰ ਭਾਰਤੀ, ਅੰਕਿਤ ਦਾਸ, ਲਤੀਫ, ਸਿਸ਼ੂਪਾਲ, ਨੰਦਨ ਸਿੰਘ, ਸਤਿਅਮ ਤ੍ਰਿਪਾਠੀ, ਸੁਮਿਤ ਜੈਸਵਾਲ, ਧਰਮਿੰਦਰ ਬੰਜਾਰਾ, ਰਿੰਕੂ ਰਾਣਾ ਅਤੇ ਉਲਾਸ ਤ੍ਰਿਵੇਦੀ ਨੂੰ ਗ੍ਰਿਫਤਾਰ ਕੀਤਾ ਹੈ। ਉਹ ਲਖੀਮਪੁਰ ਖੇੜੀ ਜ਼ਿਲ੍ਹਾ ਜੇਲ੍ਹ ਵਿੱਚ ਬੰਦ ਹਨ।

ਇਸ ਦੌਰਾਨ ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ ਰਾਜ ਸਰਕਾਰ ਨੂੰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ 'ਤੇ ਜਵਾਬੀ ਹਲਫ਼ਨਾਮਾ ਦਾਖ਼ਲ ਕਰਨ ਲਈ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਮਾਮਲੇ ਦੀ ਸੁਣਵਾਈ ਦੌਰਾਨ ਵਧੀਕ ਐਡਵੋਕੇਟ ਜਨਰਲ ਵਿਨੋਦ ਸ਼ਾਹੀ ਨੇ ਅਦਾਲਤ ਨੂੰ ਚੱਲ ਰਹੀ ਜਾਂਚ ਬਾਰੇ ਜਾਣੂ ਕਰਵਾਇਆ। ਸ਼ਾਹੀ ਨੇ ਕਿਹਾ ਕਿ ਅਜੇ ਵੱਡੀ ਗਿਣਤੀ ਵਿਚ ਗਵਾਹਾਂ ਦੇ ਬਿਆਨ ਦਰਜ ਕੀਤੇ ਜਾਣੇ ਹਨ।

ਇਹ ਵੀ ਪੜੋ: ਜਦੋਂ ਪੰਜਾਬ ਦੇ ਕਿਸਾਨਾਂ ਨੇ ਝੋਨੇ ਦੀ ਕਿਸਮ ਦਾ ਨਾਂ ਰੱਖਿਆ 'Dev Gowda'!

ETV Bharat Logo

Copyright © 2025 Ushodaya Enterprises Pvt. Ltd., All Rights Reserved.