ਨਵੀਂ ਦਿੱਲੀ: ਭਾਰਤ ਅਗਲੇ ਹਫਤੇ 100 ਕਰੋੜ (ਇੱਕ ਅਰਬ) ਟੀਕੇ ਲਗਾਉਣ ਦੀ ਪ੍ਰਾਪਤੀ ਹਾਸਲ ਕਰੇਗਾ। ਸਿਹਤ ਮੰਤਰਾਲੇ ਦੇ ਸੂਤਰਾਂ ਦਾ ਕਹਿਣਾ ਹੈ ਕਿ 18-19 ਅਕਤੂਬਰ ਤੱਕ ਦੇਸ਼ ਵਿੱਚ 100 ਕਰੋੜ ਟੀਕੇ ਲਗਾਏ ਜਾਣਗੇ। ਸਿਹਤ ਮੰਤਰਾਲੇ ਦੇ ਸੂਤਰਾਂ ਅਨੁਸਾਰ ਤਿਉਹਾਰਾਂ ਲਈ ਕੇਂਦਰ ਅਤੇ ਹਰ ਸੂਬੇ ਲਈ ਦਿਸ਼ਾ ਨਿਰਦੇਸ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।
ਕੇਂਦਰੀ ਸਿਹਤ ਮੰਤਰਾਲੇ ਨੇ ਬੁੱਧਵਾਰ ਨੂੰ ਕਿਹਾ ਕਿ ਕੇਂਦਰ ਹੁਣ ਤੱਕ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੋਵਿਡ -19 ਵਿਰੋਧੀ ਟੀਕਿਆਂ (COVID VACCINE DOSE) ਦੀਆਂ 97.79 ਕਰੋੜ ਤੋਂ ਵੱਧ ਖੁਰਾਕਾਂ ਪ੍ਰਦਾਨ ਕਰ ਚੁੱਕਾ ਹੈ।
ਮੰਤਰਾਲੇ ਨੇ ਕਿਹਾ ਕਿ 8.43 ਕਰੋੜ ਤੋਂ ਵੱਧ ਖੁਰਾਕਾਂ ਇਸ ਵੇਲੇ ਸੂਬਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਕੋਲ ਉਪਲਬਧ ਹਨ, ਜਿਨ੍ਹਾਂ ਦੀ ਉਹ ਵਰਤੋਂ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਟੀਕਿਆਂ ਦੀ ਉਪਲਬਧਤਾ ਵਿੱਚ ਵਾਧੇ ਕਾਰਨ ਟੀਕਾਕਰਨ ਮੁਹਿੰਮ ਵਿੱਚ ਤੇਜ਼ੀ ਆਈ ਹੈ। ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਪਹਿਲਾਂ ਤੋਂ ਟੀਕਿਆਂ ਦੀ ਉਪਲਬਧਤਾ ਨੂੰ ਜਾਣ ਕੇ ਬਿਹਤਰ ਯੋਜਨਾ ਬਣਾ ਸਕਦੇ ਹਨ ਅਤੇ ਟੀਕਿਆਂ ਦੀ ਸਪਲਾਈ ਲੜੀ ਵੀ ਸੰਗਠਿਤ ਹੈ।
ਮੰਤਰਾਲੇ ਨੇ ਕਿਹਾ ਕਿ ਹੁਣ ਤੱਕ ਮੁਫਤ ਅਤੇ ਸਿੱਧੀ ਖਰੀਦ ਸ਼੍ਰੇਣੀ ਦੇ ਅਧੀਨ ਸੂਬੇ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੋਵਿਡ -19 ਵਿਰੋਧੀ ਟੀਕਿਆਂ ਦੀਆਂ 97.79 ਕਰੋੜ ਤੋਂ ਵੱਧ ਖੁਰਾਕਾਂ ਉਪਲਬਧ ਕਰਵਾਈਆਂ ਗਈਆਂ ਹਨ।
ਮੰਤਰਾਲੇ ਨੇ ਕਿਹਾ ਕਿ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਦੇ ਹਿੱਸੇ ਵਜੋਂ, ਕੇਂਦਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਮੁਫਤ ਟੀਕੇ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਿਹਾ ਹੈ।