ਨਵੀਂ ਦਿੱਲੀ / ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਦੇ ਅੰਕੜੇ ਜਾਰੀ ਕੀਤੇ ਹਨ। ਭਾਰਤ ਵਿੱਚ ਕੋਵਿਡ-19 ਦੇ 193 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਵੀਰਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 85, 450 ਹੋ ਗਈ ਹੈ। ਕੁੱਲ ਐਕਟਿਵ ਮਾਮਲੇ 2000 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 127 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ, ਜਦਕਿ ਵੀਰਵਾਰ ਨੂੰ ਕੋਰੋਨਾ ਨਾਲ ਇੱਕ ਮਰੀਜ਼ ਦੀ ਮੌਤ ਵੀ ਦਰਜ ਕੀਤੀ ਗਈ।
ਕੇਂਦਰੀ ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਵੀਰਵਾਰ ਨੂੰ ਕੋਵਿਡ-19 ਲਈ 1, 15, 389 ਨਮੂਨਿਆਂ ਦੀ ਜਾਂਚ ਕੀਤੀ ਗਈ ਅਤੇ 127 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਤੋਂ ਛੁੱਟੀ ਲੈ ਚੁੱਕੇ ਹਨ।
ਇਲਾਜ ਅਧੀਨ ਮਰੀਜ਼ਾਂ ਦਾ ਰਿਕਰਵਰੀ ਰੇਟ ਦਰਜ : ਸਿਹਤ ਮੰਤਰਾਲੇ ਮੁਤਾਬਕ, ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 99 ਫੀਸਦੀ ਰਿਕਰਵਰੀ ਰੇਟ ਦਰਜ ਹੋਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 52, 687 ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,63,60,778 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
![Coronavirus Update](https://etvbharatimages.akamaized.net/etvbharat/prod-images/17834890_upa.jpg)
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ ਵੀਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦਾ 01 ਨਵਾਂ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਇੱਥੇ ਇਹ ਵੀ ਦੱਸ ਦਈਏ ਕਿ ਵੀਰਵਾਰ, ਕੋਰੋਨਾ ਨੂੰ ਮਾਤ ਦੇ ਕੇ ਕੁੱਲ 8 ਮਰੀਜ਼ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ। ਇਹ ਹੁਸ਼ਿਆਰਪੁਰ ਤੋਂ 4, ਜਲੰਧਰ ਤੋਂ 2 ਅਤੇ ਮਾਨਸਾ ਤੋਂ 2 ਲੋਕ ਸਬੰਧਤ ਹਨ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਕੁੱਲ 14 ਐਕਟਿਵ ਮਾਮਲੇ ਦਰਜ ਕੀਤੇ ਗਏ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਸਥਿਤੀ : ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਵੀਰਵਾਰ 23 ਫਰਵਰੀ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 85, 638 ਹੋ ਗਈ ਹੈ। ਇਸ ਤੋਂ ਇਲਾਵਾ 14 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਦੀ ਲਾਗ ਨਾਲ ਕੁੱਲ 20,515 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 109 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।
ਇਹ ਵੀ ਪੜ੍ਹੋ : Indian-American Ajay Banga : ਭਾਰਤੀ ਮੂਲ ਅਜੇ ਬੰਗਾ ਦੇ ਹੱਥ ਵਰਲਡ ਬੈਂਕ ਦੀ ਕਮਾਨ, ਜਾਣੋ ਕੌਣ ਹੈ ਅਜੇ ਬੰਗਾ