ਚੰਡੀਗੜ੍ਹ: ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਦੀ ਰਿਪੋਰਟ ਜਾਰੀ ਕੀਤੀ ਗਈ ਹੈ, ਜਿਸ ਅਨੁਸਾਰ ਭਾਰਤ ਵਿੱਚ ਬੀਤੇ ਦਿਨ ਕੋਰੋਨਾ ਦੇ 169 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 85, 619 ਹੋ ਗਈ ਹੈ। ਕੁੱਲ ਐਕਟਿਵ ਮਾਮਲੇ 2016 ਹੋ ਗਏ ਹਨ। ਕੇਂਦਰੀ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਲਈ 1, 16, 329 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ।
ਇਹ ਵੀ ਪੜ੍ਹੋ : DAILY HOROSCOPE IN PUNJABI : ਕੀ ਹੋਵੇਗਾ ਪੁਰਾਣਾ ਟੀਚਾ ਪੂਰਾ, ਜਾ ਪੈਣੀਆਂ ਹੋਰ ਅੜਚਨਾ
ਇਲਾਜ ਅਧੀਨ ਮਰੀਜ਼ਾਂ ਦਾ ਰਿਕਰਵਰੀ ਰੇਟ ਦਰਜ: ਸਿਹਤ ਮੰਤਰਾਲੇ ਮੁਤਾਬਕ ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 99 ਫੀਸਦੀ ਰਿਕਰਵਰੀ ਰੇਟ ਦਰਜ ਹੋਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 52, 773 ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,63,70,878 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਪਿਛਲੇ 24 ਘੰਟਿਆਂ ਵਿੱਚ ਸ਼ੁੱਕਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 4 ਨਵੇਂ ਮਾਮਲੇ ਦਰਜ ਕੀਤੇ ਗਏ। ਜਿਹਨਾਂ ਵਿੱਚ ਫਾਜ਼ਿਲਕਾ, ਫਿਰੋਜ਼ਪੁਰ, ਲੁਧਿਆਣਾ ਤੇ ਰੋਪੜ ਤੋਂ ਇੱਕ-ਇੱਕ ਮਾਮਲਾ ਸਾਹਮਣੇ ਆਇਆ ਹੈ। ਬੀਤੇ ਦਿਨ ਇਸ ਲਾਗ ਦੀ ਬਿਮਾਰੀ ਨਾਲ ਇੱਕ ਵੀ ਮਰੀਜ਼ ਦੀ ਮੌਤ ਨਹੀਂ ਹੋਈ ਹੈ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 85, 642 ਹੋ ਗਈ ਹੈ। ਇਸ ਤੋਂ ਇਲਾਵਾ 18 ਐਕਟਿਵ ਮਾਮਲੇ ਹਨ।
ਇਹ ਵੀ ਪੜ੍ਹੋ : Aaj Da Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਕੋਰੋਨਾ ਕਾਲ ਵਿੱਚ ਟੀਕਾਕਰਨ ਨਾਲ ਬਚਾਈਆਂ 34 ਲੱਖ ਤੋਂ ਵੱਧ ਜਾਨਾਂ: ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਸ਼ੁੱਕਰਵਾਰ ਨੂੰ ਇੱਕ ਰਿਪੋਰਟ ਜਾਰੀ ਕਰਦੇ ਹੋਏ ਦੱਸਿਆ ਕਿ ਕੋਰੋਨਾ ਕਾਲ ਦੌਰਾਨ ਭਾਰਤ ਵਿੱਚ 34 ਲੱਖ ਤੋਂ ਵੱਧ ਜਾਨਾਂ ਬਚਾਈਆਂ ਗਈਆਂ ਹਨ। ਉਹਨਾਂ ਨੇ ਕਿਹਾ ਹੈ ਕਿ ਭਾਰਤ ਵਿੱਚ ਕੋਰੋਨਾ ਦੀ ਪਹਿਲੀ ਲਹਿਰ 175 ਦਿਨਾਂ ਵਿੱਚ ਆਪਣੇ ਸਿਖਰ ਉੱਤੇ ਪਹੁੰਚੀ ਸੀ, ਜਦਕਿ ਰੂਸ, ਕੈਨੇਡਾ, ਫਰਾਂਸ, ਇਟਲੀ ਅਤੇ ਜਰਮਨੀ ਵਰਗੇ ਦੇਸ਼ਾਂ 'ਚ 50 ਦਿਨਾਂ 'ਚ ਸਿਖਰ 'ਤੇ ਪਹੁੰਚ ਗਈ ਸੀ। ਉਨ੍ਹਾਂ ਕਿਹਾ ਕਿ ਭਾਰਤ ਦੀ ਟੀਕਾਕਰਨ ਮੁਹਿੰਮ ਨੂੰ ਵਿਸ਼ਵ ਵਿੱਚ ਸਭ ਤੋਂ ਵੱਡੀ ਅਤੇ ਸਭ ਤੋਂ ਸਫਲ ਕਿਹਾ ਜਾ ਸਕਦਾ ਹੈ। ਉਹਨਾਂ ਨੇ ਕਿਹਾ ਕਿ ਇਸ ਮੁਹਿੰਮ ਦਾ ਆਰਥਿਕਤਾ 'ਤੇ ਵੀ ਸਕਾਰਾਤਮਕ ਪ੍ਰਭਾਵ ਪਿਆ ਹੈ ਅਤੇ $18.3 ਬਿਲੀਅਨ ਦੇ ਨੁਕਸਾਨ ਤੋਂ ਬਚਿਆ ਹੈ।