ਨਵੀਂ ਦਿੱਲੀ / ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 119 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਜਿਸ ਨਾਲ ਸੋਮਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 85, 037 ਹੋ ਗਈ ਹੈ। ਕੁੱਲ ਐਕਟਿਵ ਮਾਮਲੇ 1,916 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 102 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ, ਜਦਕਿ ਸੋਮਵਾਰ ਨੂੰ ਕੋਰੋਨਾਵਾਇਰਸ ਨਾਲ ਕੋਈ ਵੀ ਮੌਤ ਦਰਜ ਨਹੀਂ ਕੀਤੀ ਗਈ।
ਕੇਂਦਰੀ ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਸੋਮਵਾਰ ਨੂੰ ਕੋਵਿਡ-19 ਲਈ 42, 613 ਨਮੂਨਿਆਂ ਦੀ ਜਾਂਚ ਕੀਤੀ ਗਈ ਅਤੇ 102 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਤੋਂ ਛੁੱਟੀ ਲੈ ਚੁੱਕੇ ਹਨ।
ਇਲਾਜ ਅਧੀਨ ਮਰੀਜ਼ਾਂ ਦਾ ਰਿਕਰਵਰੀ ਰੇਟ ਦਰਜ : ਸਿਹਤ ਮੰਤਰਾਲੇ ਮੁਤਾਬਕ, ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 99 ਫੀਸਦੀ ਰਿਕਰਵਰੀ ਰੇਟ ਦਰਜ ਹੋਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 52, 360 ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,63,40, 003 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ ਸੋਮਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਇੱਕ ਹੀ ਨਵਾਂ ਮਾਮਲਾ ਤਰਨ ਤਾਰਨ ਤੋਂ ਦਰਜ ਹੋਇਆ ਹੈ। ਇੱਥੇ ਇਹ ਵੀ ਦੱਸ ਦਈਏ ਕਿ ਸੋਮਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਜਲੰਧਰ ਤੋਂ 1 ਅਤੇ ਤਰਨ ਤਾਰਨ ਤੋਂ 3 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਕੁੱਲ 15 ਐਕਟਿਵ ਮਾਮਲੇ ਦਰਜ ਕੀਤੇ ਗਏ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਸਥਿਤੀ : ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਸੋਮਵਾਰ 20 ਫਰਵਰੀ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 85, 629 ਹੋ ਗਈ ਹੈ। ਇਸ ਤੋਂ ਇਲਾਵਾ 15 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਦੀ ਲਾਗ ਨਾਲ ਕੁੱਲ 20,515 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 099 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।
ਇਹ ਵੀ ਪੜ੍ਹੋ: Aaj Da Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ