ਨਵੀਂ ਦਿੱਲੀ / ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ 'ਚ ਸਾਹਮਣੇ ਆਏ ਕੋਰੋਨਾ ਦੇ ਨਵੇਂ ਕੇਸਾਂ ਦੇ ਅੰਕੜੇ ਜਾਰੀ ਕੀਤੇ ਗਏ ਹਨ। ਭਾਰਤ ਵਿੱਚ ਕੋਵਿਡ-19 ਦੇ 444 ਨਵੇਂ ਮਾਮਲੇ ਦਰਜ ਹੋਏ, ਜਿਸ ਨਾਲ ਸੋਮਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 90, 936 ਹੋ ਗਈ ਹੈ। ਉੱਥੇ ਹੀ, ਕੁੱਲ ਐਕਟਿਵ ਮਾਮਲੇ 3,809 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 252 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤ ਚੁੱਕੇ ਹਨ। ਉੱਥੇ ਹੀ, ਕੋਰੋਨਾ ਵਾਇਰਸ ਨਾਲ ਬੀਤੇ ਦਿਨ ਇੱਕ ਮੌਤ ਦਰਜ ਹੋਈ ਹੈ।
ਕੋਰੋਨਾ ਰਿਕਰਵਰੀ ਰੇਟ ਦਰਜ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ, ਸੋਮਵਾਰ ਨੂੰ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 99 ਫ਼ੀਸਦੀ ਰਿਕਰਵਰੀ ਰੇਟ ਦਰਜ ਹੋਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 56, 345 ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,64,55,841 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੇਂਦਰੀ ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਸੋਮਵਾਰ ਨੂੰ ਕੋਵਿਡ-19 ਲਈ 44,846 ਨਮੂਨੇ ਜਾਂਚ ਲਈ ਲਏ ਗਏ।
![Coronavirus Update, Corona Positive Case](https://etvbharatimages.akamaized.net/etvbharat/prod-images/17981559_coro.jpg)
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ ਸੋਮਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 06 ਨਵੇਂ ਮਾਮਲੇ ਦਰਜ ਹੋਏ ਹਨ। ਸੋਮਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਹੁਸ਼ਿਆਰਪੁਰ ਤੋਂ 5 ਅਤੇ ਫ਼ਤਿਗਗੜ੍ਹ ਸਾਹਿਬ ਤੋਂ 1 ਕੋਰੋਨਾ ਦੇ ਨਵੇਂ ਮਾਮਲੇ ਦਰਜ ਹੋਏ ਹਨ।
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਸੋਮਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ 11 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ। ਇਨ੍ਹਾਂ ਵਿੱਚ ਫ਼ਾਜ਼ਿਲਕਾ ਤੋਂ 1, ਹੁਸ਼ਿਆਰਪੁਰ ਤੋਂ 1, ਲੁਧਿਆਣਾ ਤੋਂ 3, ਪਟਿਆਲਾ ਤੋਂ 2, ਰੋਪੜ ਤੋਂ1, ਸੰਗਰੂਰ-1, ਮੋਹਾਲੀ-1 ਤੇ ਨਵਾਂ ਸ਼ਹਿਰ ਤੋਂ 1 ਵਿਅਕਤੀ ਕੋਰੋਨਾ ਵਾਇਰਸ ਤੋਂ ਠੀਕ ਹੋ ਕੇ ਵਾਪਸ ਘਰ ਪਰਤ ਚੁੱਕੇ ਹਨ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਸੋਮਵਾਰ 13 ਮਾਰਚ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 85, 748 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ 45 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,515 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 188 ਜਣੇ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤ ਚੁੱਕੇ ਹਨ।
ਭਾਰਤ 'ਚ H3N2 ਦੀ ਦਸਤਕ: H3N2 ਇਨਫਲੂਐਂਜ਼ਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਕੁਝ ਦਿਨਾਂ ਵਿੱਚ ਇਸ ਦੇ 500 ਤੋਂ ਵੱਧ ਕੇਸ ਦਰਜ ਕੀਤੇ ਗਏ ਹਨ। ਦੇਸ਼ ਵਿੱਚ ਇਸ ਕਾਰਨ ਦੋ ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਇਸ ਦੇ ਨਾਲ ਹੀ, ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਦਸੰਬਰ ਤੋਂ ਮੌਸਮੀ ਫਲੂ ਦੇ ਮਰੀਜ਼ ਆ ਰਹੇ ਹਨ। H3N2 ਇਨਫੈਕਸ਼ਨ ਦੇ ਮਾਮਲੇ ਵੀ ਵਧਦੇ ਨਜ਼ਰ ਆ ਰਹੇ ਹਨ। ਕੇਂਦਰੀ ਮੰਤਰਾਲੇ ਨੇ ਉਮੀਦ ਜਤਾਈ ਹੈ ਕਿ ਮਾਰਚ ਦੇ ਅੰਤ ਤੱਕ ਸੰਕਰਮਣ ਦੇ ਫੈਲਣ ਵਿੱਚ ਕਮੀ ਆ ਸਕਦੀ ਹੈ। ਕੇਂਦਰ ਸਰਕਾਰ ਵੱਲੋਂ ਸੂਬਿਆਂ ਨੂੰ ਵੀ ਐਡਵਾਇਜ਼ਰੀ ਜਾਰੀ ਕਰ ਦਿੱਤੀ ਗਈ।
ਇਹ ਵੀ ਪੜ੍ਹੋ: Hukamnama (14-03-2023): ਪੜ੍ਹੋ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ