ਨਵੀਂ ਦਿੱਲੀ / ਪੰਜਾਬ : ਭਾਰਤ ਵਿੱਚ ਕੋਰੋਨਾਵਾਇਰਸ ਦੇ ਐਕਟਿਵ ਮਾਮਲੇ ਲਗਾਤਾਰ ਵੱਧ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਦੀ ਅਧਿਕਾਰਿਤ ਵੈਬਸਾਈਟ ਨੇ ਅੰਕੜੇ ਜਾਰੀ ਕੀਤੇ ਹਨ। ਭਾਰਤ ਵਿੱਚ ਕੋਵਿਡ-19 ਦੇ 3,637 ਨਵੇਂ ਮਾਮਲੇ ਦਰਜ ਹੋਏ ਹਨ। ਇਸ ਨਾਲ ਸੋਮਵਾਰ ਨੂੰ ਕੋਰੋਨਾਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 47, 26, 246 ਹੋ ਗਈ ਹੈ। ਉੱਥੇ ਹੀ, ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਵੀ 20 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 1,800 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ। ਦੱਸ ਦਈਏ ਕਿ ਕੋਰੋਨਾਵਾਇਰਸ ਨਾਲ, ਸੋਮਵਾਰ ਨੂੰ 7 ਮੌਤਾਂ ਦਰਜ ਹੋਈਆ ਹਨ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਸੋਮਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 98.76 ਫ਼ੀਸਦੀ ਰਿਕਰਵਰੀ ਰੇਟ ਦਰਜ ਹੋਈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 75, 135 ਦਰਜ ਹੋਈ, ਜਦਕਿ ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 6.12 ਫੀਸਦੀ ਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 2.45 ਫੀਸਦੀ ਉੱਤੇ ਬਣੀ ਹੋਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,66,12,500 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ 24 ਘੰਟਿਆਂ 'ਚ, ਕੋਵਿਡ-19 ਜਾਂਚ ਲਈ 59, 512 ਨਮੂਨੇ ਲਏ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ, ਸੋਮਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 38 ਨਵੇਂ ਮਾਮਲੇ ਦਰਜ ਹੋਏ ਹਨ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਲੁਧਿਆਣਾ-7, ਜਲੰਧਰ-04, ਮੋਹਾਲੀ-05, ਬਠਿੰਡਾ-04, ਪਟਿਆਲਾ-04, ਰੋਪੜ-04, ਕਪੂਰਥਲਾ-03, ਅੰਮ੍ਰਿਤਸਰ-02, ਫਿਰੋਜ਼ਪੁਰ-02, ਹੁਸ਼ਿਆਰਪੁਰ-02 ਅਤੇ ਸੰਗਰੂਰ-01 ਮਾਮਲੇ ਦਰਜ ਹੋਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟਿਵਿਟੀ ਦਰ 2.56 ਫੀਸਦੀ ਦਰਜ ਹੋਈ ਹੈ। ਦੂਜੇ ਪਾਸੇ, 6 ਮਰੀਜ ਆਕਸੀਜਨ ਸਪੋਰਟ 'ਤੇ ਹਨ। ਉੱਥੇ ਹੀ, ਤਿੰਨ ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਉੱਥੇ ਹੀ, ਸੋਮਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 45 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ, ਇਨ੍ਹਾਂ ਚੋਂ ਅੰਮ੍ਰਿਤਸਰ-2, ਬਠਿੰਡਾ-3, ਫ਼ਰੀਦਕੋਟ-2, ਫਿਰੋਜ਼ਪੁਰ-2, ਗੁਰਦਾਸਪੁਰ-1, ਜਲੰਧਰ-1, ਕਪੂਰਥਲਾ-1, ਲੁਧਿਆਣਾ-6, ਪਠਾਨਕੋਟ-1, ਪਟਿਆਲਾ, ਰੋਪੜ-5, ਸੰਗਰੂਰ-5, ਮੋਹਾਲੀ-5, ਸ਼ਹੀਦ ਭਗਤ ਸਿੰਘ ਨਗਰ-06 ਅਤੇ ਤਰਨਤਾਰਨ-1 ਤੋਂ ਕੋਰੋਨਾਵਾਇਰਸ ਪੀੜਤ ਬਿਲਕੁਲ ਠੀਕ ਹੋ ਕੇ ਵਾਪਸ ਘਰ ਪਰਤੇ ਹਨ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਸੋਮਵਾਰ 03 ਅਪ੍ਰੈਲ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 86, 369 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ 369 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,520 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 480 ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।
ਇਹ ਵੀ ਪੜ੍ਹੋ: Arshdeep Singh Bihu Dance: ਕ੍ਰਿਕਟਰ ਅਰਸ਼ਦੀਪ ਨੇ ਗੁਹਾਟੀ ਪਹੁੰਚ ਕੀਤਾ ਬੀਹੂ ਡਾਂਸ, ਦੇਖੋ ਵੀਡੀਓ